BREAKING NEWS
Search

ਪੰਜਾਬ ਚ ਮੀਂਹ ਪੈਣ ਨੂੰ ਲੈ ਕੇ ਆਈ ਵੱਡੀ ਤਾਜਾ ਖਬਰ – ਜਾਰੀ ਹੋਇਆ ਇਹ ਅਲਰਟ

ਆਈ ਤਾਜ਼ਾ ਵੱਡੀ ਖਬਰ 

ਦਸੰਬਰ ਦਾ ਮਹੀਨਾ ਵੀ ਅੱਧਾ ਬੀਤ ਜਾਣ ਦੇ ਬਾਵਜੂਦ ਵੀ ਲੋਕਾਂ ਨੂੰ ਅਜੇ ਸਰਦੀ ਦਾ ਅਹਿਸਾਸ ਨਹੀਂ ਹੋਇਆ ਹੈ। ਜਿਥੇ ਪਹਾੜੀ ਖੇਤਰਾਂ ਵਿਚ ਹੋਈ ਬਰਫਬਾਰੀ ਦਾ ਅਸਰ ਕੁਝ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਠੰਡ ਮਹਿਸੂਸ ਹੋ ਰਹੀ ਹੈ। ਉੱਥੇ ਹੀ ਚੱਲਣ ਵਾਲੀਆਂ ਹਵਾਵਾਂ ਦੇ ਕਾਰਣ ਦੁਪਹਿਰ ਦੇ ਸਮੇਂ ਨਿਕਲਣ ਵਾਲੀ ਧੁੱਪ ਦਾ ਅਸਰ ਵੀ ਹੁਣ ਘੱਟ ਹੀ ਵਿਖਾਈ ਦਿੰਦਾ ਹੈ। ਪੰਜਾਬ ਦੇ ਮੌਸਮ ਵਿਚ ਹੁਣ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਖੇਤਾਂ ਨੂੰ ਲਗਾਏ ਜਾਣ ਵਾਲੇ ਪਾਣੀ ਦੇ ਕਾਰਨ ਪੰਜਾਬ ਦੇ ਕਈ ਖੇਤਰਾਂ ਵਿੱਚ ਧੁੰਦ ਵੀ ਵਧਦੀ ਜਾ ਰਹੀ ਹੈ। ਜਿੱਥੇ ਸਵੇਰੇ ਕੰਮਕਾਜ ਅਤੇ ਵਿਦਿਆਰਥੀਆਂ ਨੂੰ ਸਕੂਲ ਜਾਣ ਵਿੱਚ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਹੁਣ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਵੱਡੀ ਖਬਰ ਆਈ ਹੈ ਜਿੱਥੇ ਇਹ ਅਲਰਟ ਜਾਰੀ ਹੋਇਆ ਹੈ। ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੇ ਮੌਸਮ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕ ਪਹਿਲਾਂ ਹੀ ਆਪਣਾ ਇੰਤਜ਼ਾਮ ਕਰ ਸਕਣ। ਹੁਣ ਮੌਸਮ ਵਿਭਾਗ ਵੱਲੋਂ 16 ਦਸੰਬਰ ਤੋਂ ਲੈ ਕੇ ਆਉਣ ਵਾਲੇ ਕੁਝ ਦਿਨਾਂ ਤੱਕ ਦੇ ਮੌਸਮ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 15 ਦਸੰਬਰ ਦੀ ਰਾਤ ਤੋਂ ਪੰਜਾਬ, ਹਰਿਆਣਾ, ਪੱਛਮੀ ਉਤਰ ਪ੍ਰਦੇਸ਼ ਅਤੇ ਕੁੱਝ ਹੋਰ ਹਿੱਸਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਜਾਹਿਰ ਕੀਤੀ ਗਈ ਹੈ।

ਜਿਥੇ ਇਨ੍ਹਾਂ ਸੂਬਿਆਂ ਅਤੇ ਖੇਤਰਾਂ ਵਿੱਚ ਬੱਦਲਵਾਈ ਰਹੇਗੀ ਉਥੇ ਹੀ ਕਈ ਹਿੱਸਿਆਂ ਵਿਚ ਬਰਸਾਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 16 ਦਸੰਬਰ ਤੋਂ ਕਈ ਖੇਤਰਾਂ ਵਿਚ ਬਰਸਾਤ ਹੋ ਸਕਦੀ ਹੈ ਉੱਥੇ ਹੀ 17 ਦਸੰਬਰ ਤੋਂ ਪੱਛਮੀ ਗੜਬੜੀ ਦੇ ਕਾਰਨ ਉੱਤਰ ਭਾਰਤ ਵਿੱਚ ਠੰਡ ਦੇ ਵਧ ਜਾਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਕਿਉਂਕਿ ਪਹਾੜਾਂ ਵਿੱਚ ਹੋਣ ਵਾਲੀ ਬਰਫ਼ਬਾਰੀ ਅਤੇ ਮੀਂਹ ਦੇ ਕਾਰਨ 17 ਤੋਂ 20 ਦਸੰਬਰ ਤੱਕ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਕਾਫੀ ਠੰਡ ਆ ਜਾਵੇਗੀ।

ਇਨ੍ਹਾਂ ਦਿਨਾਂ ਵਿਚ ਜਿੱਥੇ ਹਿਮਾਚਲ ਦੇ ਮਨਾਲੀ ਵਿੱਚ ਅਤੇ ਆਸਪਾਸ ਦੇ ਖੇਤਰਾਂ ਵਿਚ ਭਾਰੀ ਬਰਫਬਾਰੀ ਹੋਈ ਹੈ ਉਥੇ ਉਤਰਾਖੰਡ ਦੇ ਇਲਾਕਿਆਂ ਵਿਚ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿਚ ਵੀ ਆਉਣ ਵਾਲੇ ਤਿੰਨ ਦਿਨਾਂ ਦੌਰਾਨ ਭਾਰੀ ਬਰਫਬਾਰੀ ਅਤੇ ਬਰਸਾਤ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਜੰਮੂ-ਕਸ਼ਮੀਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੀ ਪੱਛਮੀ ਗੜਬੜ ਹੀ ਸਰਗਰਮ ਦੱਸੀ ਜਾ ਰਹੀ ਹੈ। ਰਾਜਧਾਨੀ ਦਿੱਲੀ ਵਿੱਚ ਵੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।



error: Content is protected !!