=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪਾਕਿਸਤਾਨੀ ਇਸ ਮੁਸਲਿਮ ਕੁੜੀ ਨੇ ਕੀਤਾ ਇਹ ਵੱਡਾ ਕੰਮ – ਸਾਰੇ ਪਾਸੇ ਹੋ ਰਹੀ ਪ੍ਰਸੰਸਾ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਦੇਸ਼ਾਂ ਵਿੱਚ ਲੋਕਾਂ ਵੱਲੋਂ ਹਰ ਧਰਮ ਦਾ ਸਤਿਕਾਰ ਕੀਤਾ ਜਾਂਦਾ ਹੈ। ਜਿਸ ਦੀ ਮਿਸਾਲ ਆਏ ਦਿਨ ਹੀ ਸਾਹਮਣੇ ਆ ਜਾਂਦੀਆਂ ਹਨ ਜਿਸ ਨੂੰ ਲੈ ਕੇ ਲੋਕਾਂ ਵਿਚ ਉਨ੍ਹਾਂ ਲੋਕਾਂ ਲਈ ਪਿਆਰ ਅਤੇ ਸਤਿਕਾਰ ਪਹਿਲਾ ਨਾਲੋਂ ਵੀ ਵਧੇਰੇ ਵਧ ਜਾਂਦਾ ਹੈ। ਜਿੱਥੇ ਭਾਰਤ ਪਾਕਿਸਤਾਨ ਦੀ ਵੰਡ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਬਹੁਤ ਸਾਰੇ ਲੋਕ ਵੰਡੇ ਗਏ ਸਨ। ਉੱਥੇ ਹੀ ਦੋਹਾਂ ਦੇਸ਼ਾਂ ਦੇ ਲੋਕਾਂ ਵਿੱਚ ਮਿਲਣ ਦੀ ਤਾਂਗ ਅੱਜ ਵੀ ਵੇਖੀ ਜਾਂਦੀ ਹੈ ਜੋ ਆਪਣਿਆਂ ਨੂੰ ਮਿਲਣ ਲਈ ਅੱਜ ਵੀ ਤਰਸ ਰਹੇ ਹਨ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਹੰਝੂ ਆਪ ਮੁਹਾਰੇ ਵਹਿ ਤੁਰਦੇ ਹਨ। ਉਥੇ ਹੀ ਗੁਰਧਾਮਾਂ ਦੇ ਦਰਸ਼ਨਾਂ ਲਈ ਵੀ ਬਹੁਤ ਸਾਰੇ ਪੰਜਾਬੀ ਪਾਕਿਸਤਾਨ ਰਵਾਨਾ ਹੁੰਦੇ ਹਨ। ਜਿੱਥੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਉਪਰ ਲੋਕਾਂ ਦੇ ਜਾਣ ਤੇ ਉਥੋਂ ਦੇ ਲੋਕਾਂ ਵੱਲੋਂ ਦਿਲ ਖੋਲ੍ਹ ਕੇ ਸਵਾਗਤ ਕੀਤਾ ਜਾਂਦਾ ਹੈ। ਉਥੇ ਹੀ ਗੁਰੂ ਨਾਨਕ ਦੇਵ ਜੀ ਨੂੰ ਵੀ ਉੱਚ ਦਰਜਾ ਦਿੱਤਾ ਜਾ ਰਿਹਾ ਹੈ।

ਹੁਣ ਪਾਕਿਸਤਾਨ ਦੀ ਇਸ ਮੁਸਲਿਮ ਕੁੜੀ ਵੱਲੋਂ ਇਹ ਵੱਡਾ ਕੰਮ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਪ੍ਰਸੰਸਾ ਹੋ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉੱਪਰ ਪੀ ਐਚ ਡੀ ਕਰਨ ਵਾਲੀ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਵਸਨੀਕ ਡਾਕਟਰ ਸੁਮੇਰਾ ਸਫ਼ਦਰ ਪਹਿਲੀ ਪਾਕਿਸਤਾਨੀ ਮੁਸਲਿਮ ਲੜਕੀ ਬਣ ਗਈ ਹੈ। ਜਿਸ ਵੱਲੋਂ ਗੁਰੂ ਜੀ ਦੇ ਜੀਵਨ ਉਪਰ ਪੀ ਐਚ ਡੀ ਦੀ ਡਿਗਰੀ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਲਾਈਫ ਟਾਈਮਜ਼ ਆਫ ਗੁਰੂ ਨਾਨਕ ਵਿਸ਼ੇ ਤੇ ਆਪਣੀ ਪੀ ਐਚ ਡੀ ਦੀ ਡਿਗਰੀ ਮੁਕੰਮਲ ਕੀਤੀ ਹੈ।

ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੁਮੇਰਾ ਸਫ਼ਦਰ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਵਿਚ ਮੌਜੂਦ ਗੁਰੂ ਨਾਨਕ ਦੇਵ ਜੀ ਦੀਆਂ ਯਾਦਗਾਰਾਂ ਅਤੇ ਉਨ੍ਹਾਂ ਨੂੰ ਸੁਰੱਖਿਅਤ ਕੀਤੇ ਜਾਣ ਵਾਲੇ ਉਪਾਅ, ਗੁਰੂ ਨਾਨਕ ਦੇਵ ਜੀ ਦੀ ਫਿਲਾਸਫੀ, ਰਾਜਨੀਤਿਕ ਅਤੇ ਸਮਾਜਿਕ ਹੱਕਾਂ ਲਈ ਕੀਤੀ ਗਈ ਕ੍ਰਾਂਤੀਕਾਰੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪਤੀ ਅਤੇ ਸਹੁਰੇ ਪਰਿਵਾਰ ਵੱਲੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਸਤੇ ਪੂਰਾ ਸਹਿਯੋਗ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਉਹ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਪੀੜਤ ਰਹੀ ਹੈ।

ਉਹਨਾਂ ਦੀ ਇਸ ਉਪਲਬਧੀ ਵਾਸਤੇ ਵਿਸਾਖੀ ਦੇ ਮੌਕੇ ਤੇ ਸ੍ਰੀ ਨਨਕਾਣਾ ਸਾਹਿਬ ਵਿੱਚ ਵਿਸ਼ੇਸ਼ ਸਨਮਾਨ ਇੰਟਰਨੈਸ਼ਨਲ ਪੰਜਾਬੀ ਫਾਊਂਡੇਸ਼ਨ ਵੱਲੋਂ ਦੇ ਕੇ ਨਿਵਾਜ਼ਿਆ ਜਾਵੇਗਾ। ਇਸ ਸਮੇਂ ਉਹ ਪੰਜਾਬ ਹਾਇਰ ਐਜੂਕੇਸ਼ਨ ਵਿਭਾਗ ਵਿਚ ਬਤੌਰ ਸਹਾਇਕ ਪ੍ਰੋਫੈਸਰ ਦੇ ਤੋਰ ਤੇ ਸੇਵਾਵਾਂ ਦੇ ਰਹੇ ਹਨ।




error: Content is protected !!