ਆਈ ਤਾਜ਼ਾ ਵੱਡੀ ਖਬਰ

ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਜਿੱਥੇ ਆਏ ਦਿਨ ਹੀ ਚਰਚਾ ਵਿੱਚ ਬਣੀਆਂ ਹੋਈਆਂ ਹਨ ਇਸ ਸਮੇਂ ਜਿਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਰਾਜਨੀਤੀ ਵਿੱਚ ਵੀ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ। ਜਿੱਥੇ ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਇਸ ਸਮੇਂ ਰਾਜਨੀਤੀ ਵਿੱਚ ਆ ਰਹੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫੇ ਵੀ ਦਿੱਤੇ ਜਾ ਰਹੇ ਹਨ। ਇਸ ਤਰ੍ਹਾਂ ਹੀ ਹਿੰਦੀ ਫ਼ਿਲਮ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੀ ਜਿੱਥੇ ਲੋਕਾਂ ਦੀ ਮਦਦ ਕਰਨ ਦੇ ਕਾਰਨ ਚਰਚਾ ਵਿੱਚ ਬਣ ਜਾਂਦੀਆਂ ਹਨ। ਉਥੇ ਹੀ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਬਣੀਆਂ ਹੋਈਆਂ ਹਨ। ਹੁਣ ਸਲਮਾਨ ਖਾਨ ਨੂੰ ਸੱਪ ਨੇ ਡੰਗਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ ਤੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਜਨਮ ਦਿਨ ਨੂੰ ਲੈ ਕੇ ਜਿੱਥੇ ਲੋਕਾਂ ਵੱਲੋਂ ਖੁਸ਼ੀ ਦੇ ਨਾਲ ਉਨ੍ਹਾਂ ਨੂੰ 27 ਦਸੰਬਰ ਨੂੰ ਮੁਬਾਰਕਬਾਦ ਦਿੱਤੀ ਜਾਣੀ ਸੀ। ਉਥੇ ਹੀ ਉਨ੍ਹਾਂ ਨਾਲ ਜੁੜੀ ਹੋਈ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਸੱਪ ਨੇ ਡੰਗ ਲਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਆਪਣੇ ਫਾਰਮ ਹਾਊਸ ਪਨਵੇਲ ਵਿਚ ਆਏ ਹੋਏ ਸਨ। ਜਿੱਥੇ ਉਨ੍ਹਾਂ ਵੱਲੋਂ 27 ਦਸੰਬਰ ਨੂੰ ਆਪਣਾ ਜਨਮ ਦਿਨ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ।

ਉੱਥੇ ਹੀ ਸੱਪ ਨੇ ਉਨ੍ਹਾਂ ਨੂੰ ਡੰਗ ਲਿਆ। ਉਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਦਾਖਲ ਕਰਾਇਆ ਗਿਆ ਹੈ ਅਤੇ ਹਸਪਤਾਲ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਦਸਿਆ ਗਿਆ ਹੈ ਕਿ ਉਹਨਾਂ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਅਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੜ ਤੋਂ ਉਨ੍ਹਾਂ ਦੇ ਫਾਰਮ ਹਾਊਸ ਤੇ ਲਿਆਂਦਾ ਗਿਆ ਜਿੱਥੇ ਉਹ ਅਰਾਮ ਕਰ ਰਹੇ ਹਨ। ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਨਵੀਂ ਮੁੰਬਈ ਦੇ ਕਾਮੋਠੇ ਇਲਾਕੇ ਦੇ ਮਹਾਤਮਾ ਗਾਂਧੀ ਮਿਸ਼ਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਜਿੱਥੇ ਸਲਮਾਨ ਖਾਨ ਵੱਲੋਂ 27 ਦਸੰਬਰ ਨੂੰ ਆਪਣਾ ਜਨਮ ਦਿਨ ਮਨਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ ਉਥੇ ਹੀ ਇਕ ਦਿਨ ਪਹਿਲਾਂ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਅਤੇ ਜਲਦ ਸਿਹਤਯਾਬ ਹੋਣ ਲਈ ਅਰਦਾਸ ਕੀਤੀ ਜਾ ਰਹੀ ਹੈ। 27 ਦਸੰਬਰ ਨੂੰ ਉਹ ਆਪਣਾ 56 ਵਾਂ ਜਨਮ ਦਿਨ ਮਨਾਉਣ ਜਾ ਰਹੇ ਹਨ।


ਤਾਜਾ ਜਾਣਕਾਰੀ
ਸਲਮਾਨ ਖਾਨ ਨੂੰ ਸੱਪ ਨੇ ਡੰਗਿਆ ਕਰਵਾਇਆ ਗਿਆ ਹਸਪਤਾਲ ਦਾਖਲ , ਪ੍ਰਸੰਸਕ ਕਰ ਰਹੇ ਦੁਆਵਾਂ
ByadminDecember 26, 2021Comments Off on ਸਲਮਾਨ ਖਾਨ ਨੂੰ ਸੱਪ ਨੇ ਡੰਗਿਆ ਕਰਵਾਇਆ ਗਿਆ ਹਸਪਤਾਲ ਦਾਖਲ , ਪ੍ਰਸੰਸਕ ਕਰ ਰਹੇ ਦੁਆਵਾਂ
Previous Postਇੰਡੀਆ ਚ ਇਥੇ 4 ਕਿਲੋਮੀਟਰ ਤਕ ਲਗਾ ਇਸ ਕਾਰਨ ਭੁਚਾਲ ਵਰਗਾ ਝੱਟਕਾ , 11 ਦੀ ਹੋਈ ਮੌਕੇ ਤੇ ਮੌਤ
Next Postਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ ਜਾ ਰਹੀ ਫਲਾਈਟ ਇਸ ਕਾਰਨ ਹੋਈ ਰੱਦ – ਯਾਤਰੀਆਂ ਚ ਭਾਰੀ ਰੋਸ
