BREAKING NEWS
Search

ਸਿੱਧੂ ਮੂਸੇਵਾਲਾ ਬਾਰੇ ਕਿਸਾਨ ਆਗੂ ਰੁਲਦੂ ਸਿੰਘ ਵਲੋਂ ਆਈ ਇਹ ਵੱਡੀ ਖਬਰ – ਹੋ ਗਿਆ ਇਹ ਚੈਲੰਜ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਦਾ ਮਾਹੌਲ ਕਾਫੀ ਗਰਮਾਇਆ ਹੋਇਆ ਹੈ ਅਤੇ ਆਏ ਦਿਨ ਹੀ ਸਿਆਸਤ ਨਾਲ ਜੁੜੀਆ ਹੋਈਆ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਉਪਰ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਰਿਹਾ ਹੈ। ਜਿੱਥੇ ਵੱਖ ਵੱਖ ਪਾਰਟੀਆਂ ਦੇ ਵਿਧਾਇਕ ਅਤੇ ਪਾਰਟੀ ਵਰਕਰ ਅਪਣੀਆਂ ਪਾਰਟੀਆਂ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਨਵੀਆਂ ਸਖਸ਼ੀਅਤਾਂ ਵੀ ਰਾਜਨੀਤੀ ਦੇ ਖੇਤਰ ਵਿਚ ਆਪਣੀ ਕਿਸਮਤ ਅਜ਼ਮਾ ਰਹੀਆਂ ਹਨ। ਜਿੱਥੇ ਅਦਾਕਾਰੀ ਅਤੇ ਗਾਇਕੀ ਦੇ ਖੇਤਰ ਨਾਲ ਸਬੰਧ ਰੱਖਣ ਵਾਲੇ ਬਹੁਤ ਸਾਰੇ ਗਾਇਕ ਅਤੇ ਕਲਾਕਾਰ ਰਾਜਨੀਤੀ ਵਿਚ ਆ ਰਹੇ ਹਨ। ਉਥੇ ਹੀ ਉਨ੍ਹਾਂ ਨੂੰ ਟੱਕਰ ਦੇਣ ਵਾਸਤੇ ਵੀ ਬਹੁਤ ਸਾਰੇ ਲੋਕਾਂ ਦੇ ਬਿਆਨ ਸਾਹਮਣੇ ਆਏ ਹਨ।

ਸਿੱਧੂ ਮੂਸੇਵਾਲਾ ਬਾਰੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਵੱਲੋਂ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹਨਾਂ ਵੱਲੋਂ ਇਹ ਚੈਲੰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ ਹੋਇਆ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ। ਉਥੇ ਹੀ ਸਿੱਧੂ ਮੂਸੇਵਾਲਾ ਵੱਲੋ ਆਖਿਆ ਗਿਆ ਸੀ ਕਿ ਉਹ ਮਾਨਸਾ ਤੋਂ ਚੋਣ ਲੜ ਸਕਦੇ ਹਨ। ਜਿੱਥੇ ਕਾਂਗਰਸ ਪਾਰਟੀ ਵੱਲੋਂ ਅਜੇ ਉਨ੍ਹਾਂ ਦੇ ਮਾਨਸਾ ਤੋਂ ਚੋਣ ਲੜਨ ਦਾ ਐਲਾਨ ਨਹੀਂ ਕੀਤਾ ਗਿਆ।

ਉੱਥੇ ਹੀ ਕਿਸਾਨ ਆਗੂ ਅਤੇ ਇਸ ਕਿਸਾਨੀ ਸੰਘਰਸ਼ ਵਿੱਚ ਮੁੱਖ ਚਿਹਰਾ ਬਣੇ ਰਹਿਣ ਵਾਲੇ ਰੁਲਦੂ ਸਿੰਘ ਮਾਨਸਾ ਵੀ ਕਿਸੇ ਜਾਣ ਪਹਿਚਾਣ ਦੇ ਮੁਥਾਜ ਨਹੀਂ ਹਨ। ਉਨ੍ਹਾਂ ਨੇ ਹੁਣ ਸਿੱਧੂ ਮੂਸੇਵਾਲਾ ਨੂੰ ਚੈਲੰਜ ਕੀਤਾ ਹੈ। ਜਿੱਥੇ ਹੁਣ ਕਿਸਾਨ ਜਥੇਬੰਦੀਆਂ ਵੱਲੋਂ ਆਪਣੀ ਵੱਖਰੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉੱਥੇ ਹੀ ਕਿਸਾਨਾਂ ਵੱਲੋਂ ਆਪਣੀ ਪਾਰਟੀ ਵਿੱਚ ਬਲਬੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਦਾ ਚਿਹਰਾ ਵੀ ਐਲਾਨ ਦਿੱਤਾ ਹੈ। ਉੱਥੇ ਹੀ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਆਖਿਆ ਹੈ ਕਿ ਅਗਰ ਉਹਨਾਂ ਨੂੰ ਮੋਰਚੇ ਵੱਲੋਂ ਟਿਕਟ ਦਿੱਤੀ ਜਾਂਦੀ ਹੈ ਤੇ ਉਹ ਹੁਣ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਹਲਕੇ ਤੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਸਿੱਧੀ ਟੱਕਰ ਦੇਣਗੇ।

ਉੱਥੇ ਹੀ ਕੁੱਝ ਟਕਸਾਲੀ ਕਾਂਗਰਸੀਆਂ ਵੱਲੋਂ ਵੀ ਹਾਈਕਮਾਨ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਮਾਨਸਾ ਤੋਂ ਟਿਕਟ ਦਿੱਤੀ ਜਾਂਦੀ ਹੈ ਤਾਂ ਉਹ ਉਨ੍ਹਾਂ ਦੇ ਖਿਲਾਫ ਆਪਣੇ ਆਜ਼ਾਦ ਉਮੀਦਵਾਰ ਨੂੰ ਖੜ੍ਹਾ ਕਰਨਗੇ। ਸਿੱਧੂ ਮੂਸੇਵਾਲਾ ਦੇ ਸਿਆਸਤ ਵਿੱਚ ਆਉਣ ਤੋਂ ਬਾਅਦ ਹੀ ਕਈ ਮਾਮਲੇ ਸਾਹਮਣੇ ਆ ਰਹੇ ਹਨ।



error: Content is protected !!