BREAKING NEWS
Search

ਕੇਜਰੀਵਾਲ ਨੇ ਦਿੱਲੀ ਚ ਕਰਤਾ ਇਹ ਵੱਡਾ ਐਲਾਨ ਮੌਜੂਦਾ ਹਾਲਾਤਾਂ ਨੂੰ ਦੇਖਕੇ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਦੇ 5 ਸੂਬਿਆ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਰਾਂ ਹੀ ਕਰੋਨਾ ਦੇ ਨਵੇਂ ਮਾਮਲੇ ਵੀ ਸਾਹਮਣੇ ਆ ਰਹੇ ਹਨ ਅਤੇ ਨਵੇਂ ਵਾਇਰਸ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਸੂਬਿਆਂ ਵਿੱਚ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਦੱਖਣੀ ਅਫਰੀਕਾ ਤੋਂ ਸ਼ੁਰੂ ਹੋਣ ਵਾਲਾ ਨਵਾਂ ਵਾਇਰਸ ਭਾਰਤ ਦੇ ਕਈ ਸੂਬਿਆਂ ਵਿੱਚ ਫੈਲ ਚੁੱਕਾ ਹੈ। ਉਥੇ ਹੀ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਕ੍ਰਿਸਮਸ ਅਤੇ ਨਵੇਂ ਸਾਲ ਦੇ ਹੋਣ ਵਾਲੇ ਜਸ਼ਨ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ, ਤਾਂ ਜੋ ਲੋਕਾਂ ਦੀ ਹੋਣ ਵਾਲੀ ਭੀੜ ਦੇ ਕਾਰਣ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਤੇ ਜਿਥੇ ਮੱਧ ਪ੍ਰਦੇਸ਼ ,ਉਤਰ ਪ੍ਰਦੇਸ਼, ਮਹਾਰਾਸ਼ਟਰ ਤੇ ਕਰਨਾਟਕਾ ਦੇ ਵਿਚ ਕਰਫਿਊ ਦਾ ਐਲਾਨ ਕੀਤਾ ਗਿਆ ਹੈ।

ਹੁਣ ਦਿੱਲੀ ਦੇ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਇਸ ਸਮੇਂ ਜਿਥੇ ਦੇਸ਼ ਵਿਚ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਉਥੇ ਹੀ ਦਿੱਲੀ ਵਿੱਚ ਲਗਾਤਾਰ ਕਰੋਨਾ ਦੇ ਮਾਮਲੇ ਵਧ ਰਹੇ ਹਨ। ਦਿੱਲੀ ਵਿੱਚ ਓਮੀਕਰੋਨ ਦੇ 79 ਮਾਮਲੇ ਦਰਜ ਕੀਤੇ ਗਏ ਹਨ । ਉੱਥੇ ਹੀ ਐਤਵਾਰ ਨੂੰ ਦਿੱਲੀ ਵਿਚ ਕਰੋਨਾ ਦੇ 290 ਨਵੇਂ ਮਾਮਲੇ ਸਾਹਮਣੇ ਆਏ ਹਨ। ਜੋ 13 ਜੂਨ 2021 ਤੋਂ ਬਾਅਦ ਸਭ ਤੋਂ ਵੱਧ ਹਨ।

ਐਤਵਾਰ ਨੂੰ ਜਿੱਥੇ ਦਿੱਲੀ ਦੇ ਸਰੋਜਨੀ ਨਗਰ ਬਾਜ਼ਾਰ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਭੀੜ ਵੇਖਣ ਨੂੰ ਮਿਲੀ ਹੈ। ਉੱਥੇ ਹੀ ਵੇਖਿਆ ਗਿਆ ਹੈ ਕਿ ਲੋਕਾਂ ਵੱਲੋਂ ਪਾਬੰਦੀਆਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਜਿਸ ਨੂੰ ਵੇਖਦੇ ਹੋਏ ਉਥੇ ਪੁਲਸ ਨੂੰ ਤਾਇਨਾਤ ਕਰਨਾ ਪਿਆ। ਲੋਕਾਂ ਦੀ ਸੁਰੱਖਿਆ ਨੂੰ ਅਤੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਵੱਲੋਂ ਹੁਣ 27 ਦਸੰਬਰ ਸੋਮਵਾਰ ਤੋਂ ਰਾਤ ਦਾ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

27 ਦਸੰਬਰ ਤੋਂ ਲੱਗਣ ਵਾਲਾ ਰਾਤ ਦਾ ਕਰਫਿਊ ਰਾਤ 11 ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਜਾਰੀ ਰੱਖਿਆ ਜਾਵੇਗਾ। ਦਿੱਲੀ ਸਰਕਾਰ ਹੁਣ ਦਿੱਲੀ ਵਿੱਚ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਵੇਖਦੇ ਹੋਏ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।



error: Content is protected !!