BREAKING NEWS
Search

CM ਚੰਨੀ ਨੇ ਹੁਣ ਇਹਨਾਂ ਲੋਕਾਂ ਨੂੰ 17 ਹਜਾਰ ਰੁਪਏ ਦੇਣ ਦਾ ਕਰਤਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੱਖ-ਵੱਖ ਜਗਾ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਵੱਲੋਂ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਰਾਹਤ ਵੀ ਮਿਲ ਗਈ ਹੈ। ਚੋਣਾਂ ਦੇ ਇਸ ਦੌਰ ਵਿੱਚ ਜਿੱਥੇ ਸਿਆਸਤ ਪੂਰੀ ਗਰਮਾਈ ਹੋਈ ਹੈ ਉਥੇ ਹੀ ਉਹ ਬਹੁਤ ਸਾਰੇ ਬੇਰੁਜ਼ਗਾਰ ਅਤੇ ਠੇਕੇ ਤੇ ਤੈਨਾਤ ਕਰਮਚਾਰੀਆਂ ਵੱਲੋਂ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੁਜਗਾਰ ਦਿੱਤੇ ਜਾਣ ਅਤੇ ਉਨ੍ਹਾਂ ਦੀ ਕੱਚੀ ਨੌਕਰੀ ਨੂੰ ਪੱਕੇ ਕੀਤੇ ਜਾਣ ਦੀ ਮੰਗ ਵੀ ਲਗਾਤਾਰ ਸਰਕਾਰ ਤੋਂ ਕੀਤੀ ਜਾ ਰਹੀ ਹੈ। ਇਸ ਲਈ ਹੀ ਕਾਂਗਰਸ ਸਰਕਾਰ ਦੀਆਂ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਹੁਣ ਮੁੱਖ ਮੰਤਰੀ ਚੰਨੀ ਵੱਲੋਂ ਇਨ੍ਹਾਂ ਲੋਕਾਂ ਨੂੰ 17 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਆਪਣੇ ਅਹੁੱਦੇ ਤੇ ਬਿਰਾਜਮਾਨ ਹੋਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ। ਜਿੱਥੇ ਪੰਜਾਬ ਵਿੱਚ ਨਰਮੇ ਉਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਫਸਲ ਤਬਾਹ ਹੋ ਗਈ ਸੀ ਉਥੋਂ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਜੋ ਦੀਵਾਲੀ ਤੋਂ ਪਹਿਲਾਂ ਦਿੱਤੇ ਜਾਣ ਦਾ ਤਹਿ ਕੀਤਾ ਗਿਆ ਸੀ।

ਹੁਣ ਜਿੱਥੇ ਮਜ਼ਦੂਰ ਕਿਸਾਨ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਸੀ ਤਾਂ ਗੜੇਮਾਰੀ ਦੌਰਾਨ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨਾਲ ਚੱਲੇ ਲੰਮੇ ਸਮੇਂ ਵਿਚਾਰ-ਵਟਾਂਦਰੇ ਤੋਂ ਬਾਅਦ ਉਨ੍ਹਾਂ ਵੱਲੋਂ ਬਾਸਮਤੀ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿਸ ਤਰਾਂ ਨਰਮੇ ਦੀ ਫਸਲ ਦਾ ਮੁਆਵਜ਼ਾ ਦਿੱਤਾ ਗਿਆ ਹੈ ਉਸ ਤਰ੍ਹਾਂ ਹੀ ਹੁਣ ਗੜੇਮਾਰੀ ਦੌਰਾਨ ਬਾਸਮਤੀ ਦੀ ਫ਼ਸਲ ਦੇ ਹੋਏ ਨੁਕਸਾਨ ਵਾਸਤੇ ਕਿਸਾਨਾਂ ਨੂੰ ਪ੍ਰਤੀ ਏਕੜ 17 ਹਜ਼ਾਰ ਰੁਪਏ ਦੇ ਹਿਸਾਬ ਨਾਲ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਉਥੇ ਹੀ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਵੱਲੋਂ ਰੇਲਾਂ ਰੋਕਣ ਦੇ ਕਾਰਨ ਪਹਿਲਾਂ ਹੀ ਡੀਏਪੀ ਅਤੇ ਯੂਰੀਏ ਦੀ ਸਪਲਾਈ ਵਿਚ ਕਮੀ ਆਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਮੁਸ਼ਕਲਾਂ ਵੱਧ ਸਕਦੀਆਂ ਹਨ। ਇਸ ਲਈ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਗਈ ਹੈ।



error: Content is protected !!