BREAKING NEWS
Search

12 ਕਲਾਸ ਦੇ ਵਿਦਿਆਰਥੀ ਨੂੰ ਸਕੂਲੋਂ ਘਰ ਜਾਂਦਿਆ ਦਿੱਤੀ ਗਈ ਇਸ ਤਰਾਂ ਮੌਤ

 ਆਈ ਤਾਜਾ ਵੱਡੀ ਖਬਰ 

ਇਸ ਸਮੇਂ ਜਿਥੇ ਵਿੱਦਿਅਕ ਅਦਾਰਿਆਂ ਦੇ ਵਿੱਚ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਨਾਲ ਕਾਰਨ ਸਕੂਲ ਜਾ ਰਹੇ ਵਿਦਿਆਰਥੀਆਂ ਦੇ ਮਾਪਿਆਂ ਵਿਚ ਫਿਕਰ ਵੇਖਿਆ ਜਾ ਰਿਹਾ ਹੈ। ਉਥੇ ਹੀ ਆਏ ਦਿਨ ਬਹੁਤ ਸਾਰੀਆਂ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਮਾਪਿਆਂ ਵਿਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਅਣਗਹਿਲੀ ਦੇ ਚੱਲਦੇ ਹੋਏ ਸੜਕ ਹਾਦਸਿਆਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਪਰ ਕਈ ਲੋਕਾਂ ਵੱਲੋਂ ਅਗਵਾਹ ਵਰਗੀਆਂ ਘਟਨਾਵਾਂ ਨੂੰ ਵੀ ਇੰਜ਼ਾਮ ਦੇ ਦਿੱਤਾ ਜਾਂਦਾ ਹੈ।

ਪਰ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਦੇ ਮਕਸਦ ਨਾਲ ਕਈ ਲੋਕਾਂ ਉਪਰ ਹਮਲਾ ਵੀ ਕਰ ਦਿੱਤਾ ਜਾਂਦਾ ਹੈ। ਜਿਸ ਨਾਲ ਲੋਕਾਂ ਵਿਚ ਡਰ ਵੇਖਿਆ ਜਾਂਦਾ ਹੈ। ਹੁਣ 12 ਵੀ ਕਲਾਸ ਦੇ ਵਿਦਿਆਰਥੀ ਨੂੰ ਸਕੂਲੋਂ ਘਰ ਜਾਂਦੇ ਅਜਿਹੀ ਮੌਤ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਰੋਹਤਕ ਜ਼ਿਲੇ ਅਧੀਨ ਆਉਣ ਵਾਲੇ ਸੁਨਾਰੀਆ ਪਿੰਡ ਤੋ ਸਾਹਮਣੇ ਆਈ ਹੈ। ਜਿੱਥੇ ਹੁਣ ਵਿਦਿਆਰਥੀ ਨੂੰ ਉਸ ਸਮੇਂ ਕਤਲ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਸਕੂਲ ਤੋਂ ਘਰ ਲਈ ਰਵਾਨਾ ਹੋਇਆ ਸੀ ਅਤੇ ਘਰ ਤੋਂ ਇਕ ਕਿਲੋਮੀਟਰ ਦੂਰ ਹੀ ਇਹ ਹਾਦਸਾ ਵਾਪਰ ਗਿਆ। 17 ਸਾਲਾਂ ਦਾ ਸਾਹਿਲ ਬਾਰਵੀਂ ਕਲਾਸ ਵਿੱਚ ਪੜ੍ਹਦਾ ਸੀ। ਜੋ ਆਪਣੇ ਸਕੂਲ ਤੋਂ ਘਰ ਜਾਣ ਲਈ ਨਿਕਲਿਆ ਸੀ।

ਜਦੋਂ ਨੌਜਵਾਨ ਸਕੂਲ ਤੋਂ ਵਾਪਸ ਘਰ ਆ ਰਿਹਾ ਸੀ ਤਾਂ ਤਿੰਨ ਵਜੇ ਦੇ ਕਰੀਬ ਰਸਤੇ ਵਿੱਚ ਹੀ ਤਿੰਨ ਚਾਰ ਨੌਜਵਾਨਾਂ ਵੱਲੋਂ ਇਸ ਨੌਜਵਾਨ ਉਪਰ ਚਾਕੂ ਨਾਲ ਵਾਰ ਕਰ ਦਿੱਤੇ ਗਏ। ਇਸ ਹਾਦਸੇ ਵਿੱਚ ਜਿੱਥੇ ਇਹ ਨੌਜਵਾਨ ਗੰਭੀਰ ਰੂਪ ਵਿਚ ਜਖਮੀ ਹੋਇਆ ਉਥੇ ਹੀ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਇਸ ਨੌਜਵਾਨ ਦਾ ਚੀਕ-ਚਿਹਾੜਾ ਸੁਣ ਕੇ ਨਜ਼ਦੀਕ ਦੇ ਲੋਕ ਇਕੱਠੇ ਹੋਏ ਅਤੇ ਜਿਨ੍ਹਾਂ ਨੇ ਇਸ ਨੌਜਵਾਨ ਨੂੰ ਪਹਿਚਾਣ ਲਿਆ ਅਤੇ ਇਸ ਹਾਦਸੇ ਦੀ ਜਾਣਕਾਰੀ ਪਰਵਾਰਕ ਮੈਂਬਰਾਂ ਨੂੰ ਦਿੱਤੀ ਗਈ। ਜਿੱਥੇ ਲੜਕੇ ਦੇ ਪੇਟ ਵਿੱਚ ਚਾਕੂ ਦੇ ਡੂੰਘੇ ਜ਼ਖ਼ਮ ਹੋਏ ਸਨ। ਉੱਥੇ ਹੀ ਨੌਜਵਾਨ ਨੂੰ ਪੀਜੀਆਈ ਹਸਪਤਾਲ ਵਿੱਚ ਲਿਜਾਇਆ ਗਿਆ ਸੀ ਜਿਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਨੂੰ ਸਜ਼ਾ ਦਿਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ਤੇ ਪੁਲਿਸ ਵੱਲੋਂ ਵੀ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!