ਆਈ ਤਾਜਾ ਵੱਡੀ ਖਬਰ

ਜਿੱਥੇ ਲੋਕਾਂ ਵੱਲੋਂ ਨਵੇਂ ਸਾਲ ਦੀ ਆਮਦ ਤੇ ਖੁਸ਼ੀ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਭ ਲੋਕਾਂ ਵੱਲੋਂ ਜਿਥੇ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕੀਤਾ ਗਿਆ ਹੈ ਉਥੇ ਹੀ ਅਰਦਾਸ ਕੀਤੀ ਜਾ ਰਹੀ ਹੈ, ਕਿ ਏਹ ਸਾਲ ਸਭ ਲਈ ਖੁਸ਼ੀਆ ਲੈਕੇ ਆਵੇ। ਉੱਥੇ ਹੀ ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ ਅਤੇ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲਿਆਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫ਼ੈਲ ਜਾਦੀ ਹੈ। ਜਿੱਥੇ ਬਹੁਤ ਸਾਰੇ ਲੋਕਾਂ ਦੀ ਅਣਗਹਿਲੀ ਕਾਰਨ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਦਾ ਖਮਿਆਜਾ ਕਈ ਪਰਿਵਾਰਾਂ ਨੂੰ ਭੁਗਤਣਾ ਪੈਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਵਿਚ ਬਹੁਤ ਸਾਰੇ ਘਰਾਂ ਦੇ ਚਿਰਾਗ ਸਦਾ ਲਈ ਬੁਝ ਜਾਂਦੇ ਹਨ।

ਪੰਜਾਬ ਵਿੱਚ ਇੱਥੇ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਕੁਕੜਾਂ ਵਾਲਾ ਤੋਂ ਗੁਰੂ ਕਾ ਬਾਗ ਰੋਡ ਤੇ ਅੱਜ ਉਸ ਸਮੇਂ ਹੋਇਆ। ਜਦੋਂ ਸਵੇਰ ਦੇ ਸਮੇਂ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਇਕ ਮੋਟਰਸਾਈਕਲ ਉਪਰ ਦੋ ਔਰਤਾਂ ਅਤੇ ਇਕ ਵਿਅਕਤੀ ਜਾ ਰਹੇ ਸਨ।

ਉਸ ਸਮੇ ਹੀ ਇੱਕ ਹੋਰ ਮੋਟਰਸਾਈਕਲ ਦੀ ਟੱਕਰ ਉਨਾਂ ਦੀ ਮੋਟਰਸਾਈਕਲ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਬੇਟੇ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ ਮਨਜੀਤ ਸਿੰਘ, ਮਾਤਾ ਕੁਲਵਿੰਦਰ ਕੌਰ ਅਤੇ ਗੁਆਂਢਣ ਕੁਲਵੀਰ ਕੌਰ, ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਤੋਂ ਗੁਰੂ ਕਾ ਬਾਗ ਨੂੰ ਜਾ ਰਹੇ ਸਨ। ਜਿਸ ਸਮੇਂ ਉਹ ਅੱਡਾ ਕੁਕੜਾਂ ਵਾਲਾ ਦੇ ਨਜ਼ਦੀਕ ਪਹੁੰਚੇ ਤਾਂ ਇਹ ਭਿਆਨਕ ਹਾਦਸਾ ਵਾਪਰ ਗਿਆ।

ਇਸ ਹਾਦਸੇ ਵਿਚ ਜਿਥੇ ਮੋਟਰਸਾਈਕਲ ਸਵਾਰ ਮਨਜੀਤ ਸਿੰਘ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਉੱਥੇ ਹੀ ਕੁਲਵਿੰਦਰ ਕੌਰ ਅਤੇ ਕੁਲਬੀਰ ਕੌਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਜਨਾਲਾ ਦੇ ਸਰਕਾਰੀ ਹਸਪਤਾਲ ਵਿਖੇ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਅਤੇ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ
ByadminDecember 31, 2021Comments Off on ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ
Previous Postਸਾਵਧਾਨ : ਪੰਜਾਬ ਚ ਇਹਨਾਂ ਲੋਕਾਂ ਲਈ ਜਾਰੀ ਹੋਇਆ ਸਰਕਾਰੀ ਹੁਕਮ ਨਾ ਮੰਨਣ ਤੇ ਹੋਵੇਗਾ ਕੇਸ ਦਰਜ
Next Postਓਮੀਕ੍ਰੋਨ ਦੇ ਖਤਰੇ ਨੂੰ ਦੇਖਦੇ ਹੋਏ ਏਥੇ 7 ਜਨਵਰੀ ਤੱਕ ਲੱਗ ਗਈ ਇਹ ਪਾਬੰਦੀ
