=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਖੁਸ਼ੀ ਖੁਸ਼ੀ DJ ਪਾਰਟੀ ਤੇ ਗਏ ਮੁੰਡੇ ਨੂੰ ਦਿੱਤੀ ਗਈ ਇਸ ਤਰਾਂ ਖੌਫਨਾਕ ਮੌਤ – ਦੇਖਣ ਵਾਲਿਆਂ ਦੀ ਕੰਬੀ ਰੂਹ

ਆਈ ਤਾਜਾ ਵੱਡੀ ਖਬਰ 

ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਜਿੱਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਪੰਜਾਬ ਦੇ ਹਾਲਾਤਾਂ ਤੇ ਵੀ ਗਹਿਰਾ ਅਸਰ ਹੋਇਆ ਹੈ। ਇਸ ਸਮੇਂ ਪੰਜਾਬ ਵਿੱਚ ਚੋਣਾਂ ਦਾ ਮਾਹੌਲ ਹੈ ਅਤੇ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਜਿਸ ਨਾਲ ਸੂਬੇ ਅੰਦਰ ਅਮਨ ਅਤੇ ਸ਼ਾਂਤੀ ਦੇ ਮਾਹੌਲ ਨੂੰ ਕਾਇਮ ਰੱਖਿਆ ਜਾ ਸਕੇ। ਜਿੱਥੇ ਸਭ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦਿਲ ਕੰਬਾਊ ਘਟਨਾ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ। ਆਏ ਦਿਨ ਹੀ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਨੇ ਲੋਕਾਂ ਦੇ ਰੋਂਗਟੇ ਖੜੇ ਕਰ ਦਿੱਤੇ ਹਨ। ਹੁਣ ਖ਼ੁਸ਼ੀ-ਖ਼ੁਸ਼ੀ ਡੀ ਜੇ ਪਾਰਟੀ ਤੇ ਗਏ ਮੁੰਡੇ ਦੀ ਇਸ ਤਰ੍ਹਾਂ ਖੌਫਨਾਕ ਮੌਤ ਹੋਈ ਹੈ ਕਿ ਦੇਖਣ ਵਾਲਿਆਂ ਦੀ ਰੂਹ ਵੀ ਕੰਬ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ਿਲ੍ਹਾ ਜਲੰਧਰ ਦੇ ਸਾਹਕੋਟ ਅਧੀਨ ਆਉਣ ਵਾਲੇ ਪਿੰਡ ਤਲਵੰਡੀ ਬੂਟੀਆਂ ਤੋਂ ਸਾਹਮਣੇ ਆਈ ਹੈ। ਜਿੱਥੋਂ ਦੇ ਇੱਕ ਨੌਜਵਾਨ ਦੀ ਪਿੰਡ ਸਲੇਚਾ ਵਿਖੇ ਸ਼ਨੀਵਾਰ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਹੱਤਿਆ ਕੀਤੀ ਗਈ ਹੈ। ਇਸ ਘਟਨਾ ਦਾ ਉਸ ਸਮੇਂ ਖੁਲਾਸਾ ਹੋਇਆ ਜਦੋਂ ਐਤਵਾਰ ਦੀ ਸਵੇਰ ਨੂੰ ਪਿੰਡ ਸਰਹਾਲਾ ਤੋਂ ਸਲੈਚਾਂ ਨੂੰ ਜਾਂਦੀ ਕੱਚੀ ਸੜਕ ਉੱਪਰ ਇਕ ਵਿਅਕਤੀ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਪੈਦਲ ਜਾ ਰਿਹਾ ਸੀ। ਤਾਂ ਉਸ ਵੱਲੋਂ ਖੂਨ ਨਾਲ ਲੱਥਪੱਥ ਮ੍ਰਿਤਕ ਨੌਜਵਾਨ 27 ਸਾਲਾ ਹਰਪ੍ਰੀਤ ਸਿੰਘ ਉਰਫ ਹੈਪੀ ਦੀ ਲਾਸ਼ ਪਿੰਡ ਸਲੇਚਾ ਦੇ ਕਿਸਾਨ ਕੁਲਬੀਰ ਸਿੰਘ ਦੇ ਖੇਤਾਂ ਵਿੱਚ ਵੇਖੀ ਗਈ।

ਜਿਸ ਦੀ ਜਾਣਕਾਰੀ ਕਿਸਾਨ ਕੁਲਬੀਰ ਸਿੰਘ ਨੂੰ ਦਿੱਤੀ ਗਈ ਅਤੇ ਉਸ ਵੱਲੋਂ ਪੁਲੀਸ ਸਟੇਸ਼ਨ ਵਿੱਚ ਇਸ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤਾ ਗਿਆ ਹੈ। ਇਸ ਨੌਜਵਾਨ ਦੀ ਪਹਿਚਾਣ ਹੋਣ ਤੋਂ ਬਾਅਦ ਇਸ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਜਿਨ੍ਹਾਂ ਦੱਸਿਆ ਕੀ ਹਰਪ੍ਰੀਤ ਰਾਤ ਦੇ ਸਮੇਂ ਆਪਣੇ ਗੁਆਂਢੀਆਂ ਦੀ ਡੀ ਜੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਗਿਆ ਸੀ।

ਕਾਫੀ ਸਮਾਂ ਘਰ ਨਾ ਆਉਣ ਤੇ ਪਰਿਵਾਰਕ ਮੈਂਬਰਾਂ ਵੱਲੋਂ ਰਾਤ ਸਾਢੇ 9 ਵਜੇ ਦੇ ਕਰੀਬ ਫੋਨ ਕੀਤਾ ਗਿਆ ਸੀ, ਜੋ ਬੰਦ ਆ ਰਿਹਾ ਸੀ। ਜਿਸ ਤੋਂ ਪਰਿਵਾਰਕ ਮੈਂਬਰਾਂ ਨੂੰ ਲੱਗਿਆ ਕਿ ਪਾਰਟੀ ਵਿਚ ਹੋਣ ਕਾਰਨ ਫੋਨ ਨਹੀਂ ਚੁੱਕਿਆ ਗਿਆ ਹੈ। ਜਿੱਥੇ ਇਹ ਨੌਜਵਾਨ ਮਜ਼ਦੂਰੀ ਕਰਦਾ ਸੀ ਉੱਥੇ ਹੀ ਇਸ ਦੇ ਕਤਲ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਮੁਲਾਜਮਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।




error: Content is protected !!