BREAKING NEWS
Search

ਚੋਟੀ ਦੇ ਮਸ਼ਹੂਰ ਬੋਲੀਵੁਡ ਐਕਟਰ ਪ੍ਰੇਮ ਚੋਪੜਾ ਬਾਰੇ ਆਈ ਵੱਡੀ ਮਾੜੀ ਖਬਰ ਹਸਪਤਾਲ ਕਰਾਇਆ ਗਿਆ ਦਾਖਲ

ਆਈ ਤਾਜਾ ਵੱਡੀ ਖਬਰ 

ਬੀਤੇ 2 ਸਾਲਾਂ ਦੌਰਾਨ ਜਿੱਥੇ ਕਰੋਨਾ ਦੇ ਕਾਰਨ ਲੋਕਾਂ ਦੇ ਰੁਜ਼ਗਾਰ ਠੱਪ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰਨਾ ਪਿਆ ਹੈ। ਇਸ ਬੇਰੁਜ਼ਗਾਰੀ ਦੇ ਚਲਦੇ ਹੋਏ ਹੀ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਸੀ। ਇਨ੍ਹਾਂ ਤੰਗੀਆਂ-ਤੁਰਸ਼ੀਆਂ ਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰਾਂ ਵੱਲੋਂ ਜਿੱਥੇ ਮੁਸ਼ਕਲ ਦੇ ਦਿਨਾਂ ਵਿੱਚੋਂ ਬਾਹਰ ਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਥੇ ਹੀ ਮੁੜ ਤੋਂ ਕਰੋਨਾ ਦੇ ਵਧ ਰਹੇ ਮਾਮਲਿਆਂ ਨੇ ਕਰੋਨਾ ਦੀ ਤੀਜੀ ਲਹਿਰ ਦੇ ਆਉਣ ਦੀ ਦਸਤਕ ਦੇ ਦਿਤੀ ਹੈ। ਦੇਸ਼ ਵਿਚ ਜਿਥੇ ਕਰੋਨਾ ਦੇ ਮਾਮਲੇ ਫਿਰ ਤੋਂ ਵਧੇਰੇ ਵਧ ਰਹੇ ਹਨ ਅਤੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ । ਬਹੁਤ ਸਾਰੇ ਸੂਬਿਆਂ ਵਿੱਚ ਜਿੱਥੇ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਉਥੇ ਹੀ ਕਈ ਸੂਬੇ ਵਧੇਰੇ ਪ੍ਰਭਾਵਿਤ ਹੋਣ ਕਾਰਨ ਮੁੜ ਤੋਂ ਰਾਤ ਦਾ ਕਰਫਿਊ ਲਾਗੂ ਕਰ ਰਹੇ ਹਨ।

ਮਹਾਰਾਸ਼ਟਰ ਸੂਬਾ ਇਸ ਨਾਲ ਵਧੇਰੇ ਪ੍ਰਭਾਵਿਤ ਹੋਇਆ ਹੈ ਅਤੇ ਮੁੰਬਈ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਇਸ ਦੀ ਚਪੇਟ ਵਿਚ ਆ ਰਹੀਆਂ ਹਨ। ਇਹ ਸਿਲਸਿਲਾ ਹੁਣ ਫਿਰ ਤੋਂ ਵੇਖਿਆ ਜਾ ਰਿਹਾ। ਜਿੱਥੇ ਜੌਨ ਏਬਰਾਹਿਮ ਅਤੇ ਉਸ ਦੀ ਪਤਨੀ ਵੀ ਕਰ ਉਨ੍ਹਾਂ ਦੀ ਚਪੇਟ ਵਿੱਚ ਆਏ ਹੋਏ ਹਨ। ਹੁਣ ਚੋਟੀ ਦੇ ਮਸ਼ਹੂਰ ਬਾਲੀਵੁੱਡ ਐਕਟਰ ਪ੍ਰੇਮ ਚੋਪੜਾ ਬਾਰੇ ਵੀ ਇਕ ਵੱਡੀ ਖਬਰ ਹਸਪਤਾਲ ਤੋਂ ਸਾਹਮਣੇ ਆਈ ਹੈ, ਜਿੱਥੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਅਦਾਕਾਰਾ ਦੀ ਗਿਣਤੀ ਵੀ ਲਗਾਤਾਰ ਵਧਦੀ ਜਾ ਰਹੀ ਹੈ।

ਜਿੱਥੇ ਅੱਜ ਸਿਆਸੀ ਸਾਲਾ ਫਿਲਮੀ ਅਦਾਕਾਰ ਪ੍ਰੇਮ ਚੋਪੜਾ ਨੂੰ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਪਤਨੀ ਉਮਾ ਚੋਪੜਾ ਵੀ ਕਰੋਨਾ ਦੀ ਚਪੇਟ ਵਿੱਚ ਆਏ ਹਨ। ਉਹਨਾਂ ਨੂੰ ਵੀ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਵੀ ਦਾਖ਼ਲ ਕਰਾਇਆ ਗਿਆ ਹੈ।

ਜਿੱਥੇ ਦੋਨੋਂ ਪਤੀ-ਪਤਨੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉੱਥੇ ਹੀ ਹਸਪਤਾਲ ਦੇ ਡਾਕਟਰਾਂ ਵੱਲੋਂ ਪਤੀ ਪਤਨੀ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਦੋ ਦਿਨਾਂ ਤੱਕ ਉਨ੍ਹਾਂ ਦੀ ਸਿਹਤ ਠੀਕ ਹੋਣ ਤੇ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ। ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਲਈ ਦੁਆ ਕੀਤੀ ਜਾ ਰਹੀ ਹੈ।



error: Content is protected !!