BREAKING NEWS
Search

ਹੁਣੇ ਹੁਣੇ ਚੰਨੀ ਨੇ ਇਹਨਾਂ ਵਿਦਿਆਰਥੀਆਂ ਨੂੰ ਅਗਲੇ 2-3 ਦਿਨਾਂ ਚ 2000 – 2000 ਰੁਪਏ ਦੇਣ ਦਾ ਕਰਤਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾ ਗਰਮਾਇਆ ਹੋਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸਿਆਸੀ ਪਾਰਟੀਆਂ ਵਿੱਚ ਆਪਸੀ ਵਿਵਾਦ ਨਜ਼ਰ ਆ ਰਹੇ ਹਨ ਅਤੇ ਇੱਕ ਦੂਜੇ ਉਪਰ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਵਾਸਤੇ ਵੱਖ-ਵੱਖ ਐਲਾਨ ਕੀਤੇ ਜਾਣ ਦੀ ਝੜੀ ਲਗਾਈ ਜਾ ਰਹੀ ਹੈ ਚੋਣਾਂ ਹੋਣ ਵਿਚ ਕੁਝ ਸਮਾਂ ਬਾਕੀ ਬਚਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਪਹਿਲਾਂ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਸਿਆਸੀ ਰੈਲੀਆਂ ਦੌਰਾਨ ਕਈ ਐਲਾਨ ਕੀਤੇ ਜਾ ਰਹੇ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੇ ਦੋ-ਤਿੰਨ ਦਿਨਾਂ ਵਿੱਚ ਦੋ ਦੋ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਬੀਤੇ ਕੱਲ ਪੰਜਾਬ ਵਿਚ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ ਅਤੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਹੋਣ ਵਾਲੇ ਸਮਾਗਮਾਂ ਵਿੱਚ ਵੀ ਲੋਕਾਂ ਦੀ ਗਿਣਤੀ ਸੀਮਤ ਕਰ ਦਿੱਤੀ ਗਈ ਹੈ। ਅਤੇ ਕਈ ਹੋਰ ਜਗ੍ਹਾ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਹੁਣ ਕਾਲਜ ਆਉਣ ਵਾਲੇ ਵਿਦਿਆਰਥੀਆਂ ਵਾਸਤੇ ਵੀ ਉਨ੍ਹਾਂ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ।

ਜਿਸ ਵਿਚ ਕਾਲਜ ਆਉਣ ਵਾਲੇ ਵਿਦਿਆਰਥੀਆਂ ਨੂੰ ਹੁਣ ਆਪਣੇ ਬੈਂਕ ਦੇ ਖਾਤਿਆਂ ਦੀ ਜਾਣਕਾਰੀ ਕਾਲਜ ਵਿੱਚ ਦਿੱਤੇ ਜਾਣ ਬਾਰੇ ਆਖਿਆ ਹੈ ਉਨ੍ਹਾਂ ਵਿਦਿਆਰਥੀਆਂ ਨੂੰ ਦੋ ਤਿੰਨ ਦਿਨ ਦੌਰਾਂਨ ਦੋ ਦੋ ਹਜ਼ਾਰ ਵਿਦਿਆਰਥੀਆਂ ਦੇ ਖਾਤੇ ਵਿੱਚ ਪਾ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਉਨ੍ਹਾਂ ਵੱਲੋਂ ਕੈਬਨਟ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਲਿਆ ਗਿਆ ਹੈ। ਕਾਲਜ਼ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਹੁਣ 8.67 ਲੱਖ ਰੁਪਏ ਦਿੱਤੇ ਜਾਣਗੇ।

ਉਥੇ ਹੀ ਮੁੱਖ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਹੁਣ ਬੱਚਿਆਂ ਨੂੰ ਆਈਲਟਸ ਅਤੇ ਪੀਟੀਆਈ ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾਵੇਗੀ ਤਾਂ ਜੋ ਵਿਦਿਆਰਥੀ ਵਿਦੇਸ਼ ਜਾ ਕੇ ਪੜ੍ਹਾਈ ਕਰ ਸਕਣ। ਵਿਦਿਆਰਥੀਆਂ ਲਈ ਹੋਰ ਵੀ ਹੁਨਰ ਸਿਖਲਾਈ ਅਤੇ ਉਦਯੋਗਾਂ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਕਈ ਕੋਰਸ ਸ਼ੁਰੂ ਕੀਤੇ ਜਾਣਗੇ। ਜਿੱਥੇ ਉਨ੍ਹਾਂ ਦੀ ਸਰਕਾਰ ਆਉਣ ਤੇ ਹਰ ਸਾਲ ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦਿੱਤੀਆਂ ਜਾਣਗੀਆਂ। ਉੱਥੇ ਹੀ ਪ੍ਰਾਈਵੇਟ ਸੈਕਟਰ ਵਿੱਚ ਨੌਕਰੀਆਂ ਕਰਨ ਵਾਲੇ ਨੌਜਵਾਨਾਂ ਨੂੰ ਵੀ ਮੁਫ਼ਤ ਵਿੱਚ ਟਰੇਨਿੰਗ ਦਿੱਤੀ ਜਾਵੇਗੀ।



error: Content is protected !!