BREAKING NEWS
Search

ਵਿਦੇਸ਼ ਚ ਵਾਪਰਿਆ ਕਹਿਰ ਨੌਜਵਾਨ ਪੰਜਾਬੀ ਕੁੜੀ ਨੂੰ ਮਿਲੀ ਇਸ ਤਰਾਂ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ ਉਥੇ ਹੀ ਕਈ ਪ੍ਰਵਾਰ ਵਿਦੇਸ਼ਾਂ ਵਿੱਚ ਜਾ ਕੇ ਹਮੇਸ਼ਾ-ਹਮੇਸ਼ਾ ਲਈ ਵਸ ਗਏ ਹਨ। ਵਿਦੇਸ਼ਾਂ ਵਿੱਚ ਜਾ ਕੇ ਜਿਥੇ ਪੰਜਾਬੀਆਂ ਵੱਲੋਂ ਸਖਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ ਅਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਜਾਂਦਾ ਹੈ। ਜਿਥੇ ਪੰਜਾਬੀਆਂ ਦੀ ਮਿਹਨਤ ਨੂੰ ਦੇਖਦਿਆਂ ਹੋਇਆਂ ਉਥੋਂ ਦੀਆਂ ਸਰਕਾਰਾਂ ਵੱਲੋਂ ਵੀ ਪੰਜਾਬੀਆਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਵਿਦੇਸ਼ਾਂ ਦੀ ਧਰਤੀ ਉੱਪਰ ਜਾ ਕੇ ਪੰਜਾਬੀ ਨੌਜਵਾਨਾਂ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਦਮ ਚੁੱਕੇ ਹਨ। ਉੱਥੇ ਹੀ ਉਨ੍ਹਾਂ ਵੱਲੋਂ ਉਚ ਅਹੁਦਿਆਂ ਉਪਰ ਨੌਕਰੀਆਂ ਵੀ ਹਾਸਲ ਕੀਤੀਆਂ ਜਾਂਦੀਆਂ ਹਨ। ਪਰ ਅਜਿਹੇ ਨੌਜਵਾਨਾਂ ਨਾਲ ਵਾਪਰਨ ਵਾਲੇ ਭਿਆਨਕ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਹੁਣ ਇੱਥੇ ਵਿਦੇਸ਼ ਵਿਚ ਕਹਿਰ ਵਾਪਰਿਆ ਜਿੱਥੇ ਪੰਜਾਬੀ ਨੌਜਵਾਨ ਕੁੜੀ ਦੀ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਨੇ ਨਿਊਜ਼ੀਲੈਂਡ ਤੋਂ ਸਾਹਮਣੇ ਆਇਆ ਹੈ। ਜਿੱਥੇ ਆਕਲੈਂਡ ਦੇ ਪਾਪਾਟੋਏਟੋਏ ਸਭਰਬ ਵਿੱਚ 2015 ਤੋਂ ਰਹਿਣ ਵਾਲੇ ਇਕ ਪਰਿਵਾਰ ਦੀ ਲੜਕੀ ਦੀ ਇਕ ਸੜਕ ਹਾਦਸੇ ਕਾਰਨ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ 22 ਸਾਲਾ ਪੰਜਾਬੀ ਕੁੜੀ ਸ਼ਿਵਮ ਕੌਰ ਆਪਣੇ ਸਾਥੀ ਨਾਲ ਕਾਰ ਵਿੱਚ ਜਾ ਰਹੀ ਸੀ।

ਜਿੱਥੇ ਉਹ ਆਪਣੇ ਕਾਰ ਚਾਲਕ ਸਾਥੀ ਨਾਲ ਕੈਂਬਰਿਜ ਕੋਲ ਪੈਂਦੇ ਟਾਊਪੀਰੀ ਟਾਊਨ ਕਿਸੇ ਕੰਮ ਲਈ ਜਾ ਰਹੀ ਸੀ। ਉਸ ਸਮੇਂ ਹੀ ਰਸਤੇ ਵਿੱਚ ਆਉਣ ਵਾਲੇ ਸਪੀਡ ਬਰੇਕਰ ਤੋਂ ਲੰਘਣ ਸਮੇਂ ਉਨ੍ਹਾਂ ਦੀ ਕਾਰ ਆਪਣਾ ਸੰਤੁਲਨ ਗੁਆ ਬੈਠੀ ਅਤੇ ਟਰਾਂਸਫਾਰਮ ਨਾਲ ਜਾ ਟਕਰਾਈ। ਉਸ ਸਮੇਂ ਹੀ ਉਹਨਾਂ ਦੀ ਕਾਰ ਦੇ ਟਰਾਂਸਫਾਰਮ ਨਾਲ ਟਕਰਾਉਣ ਸਮੇਂ ਅੱਗ ਲੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਭਿਆਨਕ ਅੱਗ ਦੇ ਕਾਰਨ ਸ਼ਿਵਮ ਕੌਰ ਦੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਬੁਰੀ ਤਰਾਂ ਝੁਲਸ ਜਾਣ ਤੇ ਮੌਕੇ ਤੇ ਹੀ ਮੌਤ ਹੋ ਗਈ।

ਉਸਦੇ ਨਾਲ ਕਾਰ ਚਾਲਕ ਸਾਥੀ ਵੀ ਇਸ ਹਾਦਸੇ ਵਿਚ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈ ਜਿਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। 4 ਜਨਵਰੀ ਨੂੰ ਵਾਪਰੇ ਇਸ ਹਾਦਸੇ ਕਾਰਨ ਜਿੱਥੇ ਇਸ 22 ਸਾਲਾ ਲੜਕੀ ਦੀ ਮੌਤ ਹੋਈ ਹੈ। ਉਥੇ ਹੀ ਨਿਊਜ਼ੀਲੈਂਡ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਫੈਲ ਗਈ।



error: Content is protected !!