BREAKING NEWS
Search

ਅੰਮ੍ਰਿਤਸਰ ਏਅਰਪੋਰਟ ਤੇ ਹੁਣ ਫਿਰ ਦੁਬਾਰਾ ਇੱਕੋ ਜਹਾਜ ਚੋ ਆ ਗਏ ਏਨੇ ਸੌ ਪੌਜੇਟਿਵ ਮਰੀਜ – ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਕਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਦੀ ਚਿੰਤਾ ਵਧ ਗਈ ਹੈ। ਕਰੋਨਾ ਦੇ ਨਵੇਂ ਵਾਇਰਸ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਾਬੰਦੀਆਂ ਨੂੰ ਵੀ ਸਖ਼ਤ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਪਟਿਆਲਾ ਵਿੱਚ ਲਗਾਤਾਰ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਵੱਲੋਂ ਮੰਤਰੀ ਮੰਡਲ ਨਾਲ ਹੰਗਾਮੀ ਬੈਠਕ ਕੀਤੀ ਗਈ ਸੀ ਜਿਸ ਤੋਂ ਬਾਅਦ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ, 15 ਜਨਵਰੀ ਤੱਕ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਕੀਤਾ ਗਿਆ ਹੈ। ਉਥੇ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ ਵੀ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਅੰਮ੍ਰਿਤਸਰ ਹਵਾਈ ਅੱਡੇ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਪਾਬੰਦੀਆਂ ਨੂੰ ਵੀ ਹੋਰ ਸਖਤ ਕੀਤਾ ਗਿਆ ਹੈ।

ਹੁਣ ਅੰਮ੍ਰਿਤਸਰ ਹਵਾਈ ਅੱਡੇ ਤੇ ਫਿਰ ਤੋਂ ਇਕੋ ਜਹਾਜ ਵਿੱਚੋ ਏਨੇ ਯਾਤਰੀ ਕਰੋਨਾ ਦੀ ਚਪੇਟ ਵਿਚ ਆਏ ਹਨ ਜਿੱਥੇ ਹੜਕੰਪ ਮਚ ਗਿਆ। ਕੁਝ ਦਿਨ ਪਹਿਲਾਂ ਹੀ ਜਿਥੇ ਇਟਲੀ ਤੋਂ ਆਉਣ ਵਾਲੇ 179 ਯਾਤਰੀਆਂ ਵਿੱਚੋਂ 134 ਯਾਤਰੀ ਕਰੋਨਾ ਪੀੜਤ ਪਾਏ ਗਏ ਸਨ ਜਿਨ੍ਹਾਂ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ। ਉਥੇ ਹੀ ਅੱਜ ਫਿਰ ਇਟਲੀ ਤੋਂ ਆਉਣ ਵਾਲੇ ਇਕ ਜਹਾਜ਼ ਵਿਚ 300 ਯਾਤਰੀ ਆਏ ਸਨ ਜਿਨ੍ਹਾਂ ਦਾ ਕਰੋਨਾ ਟੈਸਟ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ 190 ਕਰੋਨਾ ਦੀ ਚਪੇਟ ਵਿੱਚ ਆਏ ਪਾਏ ਗਏ।

ਜਿੱਥੇ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਵੱਡੀਆਂ ਟੀਮਾਂ ਨੂੰ ਰਵਾਨਾ ਕੀਤਾ ਗਿਆ ਹੈ। ਉਥੇ ਹੀ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਯਾਤਰੀਆਂ ਨੂੰ ਲੈਣ ਆਏ ਰਿਸ਼ਤੇਦਾਰਾਂ ਵੱਲੋਂ ਹੰਗਾਮਾ ਕੀਤਾ ਗਿਆ ਸੀ। ਜਿੱਥੇ ਇੱਕ ਸੌ ਪੱਚੀ ਯਾਤਰੀਆਂ ਦੇ ਕਰੋਨਾ ਸੰਕ੍ਰਮਿਤ ਹੋਣ ਦੀ ਖਬਰ ਸਾਹਮਣੇ ਆਈ ਸੀ।

ਉਥੇ ਹੀ ਵਿਦੇਸ਼ਾਂ ਤੋਂ ਆਏ ਯਾਤਰੀਆਂ ਨੂੰ ਗੁਰੂ ਨਾਨਕ ਹਸਪਤਾਲ ਵਿੱਚ ਇਕਾਂਤਵਾਸ ਕੀਤਾ ਗਿਆ ਜਿਨ੍ਹਾਂ ਵਿਚੋਂ 13 ਯਾਤਰੀ ਹਸਪਤਾਲ ਵਿੱਚੋਂ ਫਰਾਰ ਹੋ ਗਏ ਹਨ। ਇਟਲੀ ਤੋਂ ਆਉਣ ਵਾਲੇ ਯਾਤਰੀਆਂ ਦਾ ਕਹਿਣਾ ਹੈ ਕਿ ਉਹ ਬਿਲਕੁਲ ਠੀਕ ਹਨ ਅਤੇ ਆਉਣ ਤੋਂ 48 ਘੰਟੇ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾ ਕੇ ਆਏ ਹਨ ਉਨ੍ਹਾਂ ਦੇ ਕੋਲ ਰਿਪੋਰਟ ਹੈ।



error: Content is protected !!