BREAKING NEWS
Search

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈ ਬੱਸਾਂ ਦੀ ਆਪਸ ਚ ਟੱਕਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਹੋਣ ਵਾਲੀ ਬਰਸਾਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਇਸ ਬਰਸਾਤ ਦੇ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋਇਆ ਹੈ। ਜਿੱਥੇ ਲਗਾਤਾਰ ਚਾਰ ਤੋਂ ਪੰਜ ਦਿਨ ਹੋਣ ਵਾਲੀ ਬਰਸਾਤ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਅਤੇ ਮਲਬੇ ਹੇਠਾਂ ਦੱਬੇ ਜਾਣ ਕਾਰਨ ਕਈ ਲੋਕਾਂ ਦੀ ਜਾਨ ਤੱਕ ਚਲੇ ਗਈ। ਉਥੇ ਹੀ ਲੋਕਾਂ ਨੂੰ ਆਪਣੇ ਕੰਮਕਾਜ ਉਪਰ ਜਾਣ ਵਿਚ ਵੀ ਭਾਰੀ ਮੁਸ਼ਕਲ ਪੇਸ਼ ਆਈ। ਜਿੱਥੇ ਪਿਛਲੇ ਕੁਝ ਦਿਨ ਲਗਾਤਾਰ ਬਰਸਾਤ ਹੁੰਦੀ ਰਹੀ ਅਤੇ ਲੋਕਾਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਅੱਜ ਸਵੇਰੇ ਪੰਜਾਬ ਦੇ ਬਹੁਤ ਸਾਰੇ ਹਿਸਿਆਂ ਵਿੱਚ ਲਗਾਤਾਰ ਧੁੰਦ ਰਹਿਣ ਕਾਰਨ ਵੀ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ।

ਇਸ ਧੁੰਦ ਦੇ ਕਾਰਨ ਜਿੱਥੇ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਉੱਥੇ ਹੀ ਕਈ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ ਅਤੇ ਬੱਸਾਂ ਦੀ ਆਪਸ ਵਿਚ ਟੱਕਰ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਅੰਮ੍ਰਿਤਸਰ ਤੋਂ ਮੋਗਾ ਰੋਡ ਤੇ ਮੱਖੂ ਰੋਡ ਤੇ ਵਾਪਰਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਨਿਊ ਦੀਪ ਬੱਸ ਅੰਮ੍ਰਿਤਸਰ ਨੂੰ ਜਾ ਰਹੀ ਸੀ ਅਤੇ ਰਾਜ ਬੱਸ ਅਮ੍ਰਿਤਸਰ ਤੋ ਅਬੋਹਰ ਨੂੰ ਜਾ ਰਹੀ ਸੀ ਜਦੋਂ ਇਹ ਦੋਨੋਂ ਬੱਸਾਂ ਮੱਖੂ ਦੇ ਨਜ਼ਦੀਕ ਅੰਮ੍ਰਿਤਸਰ ਮੋਗਾ ਤਿਕੋਣੀ ਤੇ ਪਹੁੰਚੀਆਂ ਤਾਂ ਅਚਾਨਕ ਹੀ ਇਨ੍ਹਾਂ ਦੋਹਾਂ ਬੱਸਾਂ ਦੀ ਆਪਸ ਵਿੱਚ ਆਹਮੋ-ਸਾਹਮਣੇ ਟੱਕਰ ਹੋ ਗਈ।

ਇਸ ਹਾਦਸੇ ਵਿਚ ਜਿੱਥੇ ਦੋਹਾਂ ਬੱਸਾਂ ਦੇ ਡਰਾਈਵਰਾਂ ਨੂੰ ਸੱਟਾਂ ਲੱਗ ਗਈਆਂ ਹਨ। ਜਿਨ੍ਹਾਂ ਨੂੰ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਣ ਤੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਥੇ ਹੀ ਬਾਕੀ ਸਾਰੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਗਿਆ ਹੈ। ਇਹ ਹਾਦਸਾ ਧੁੰਦ ਦੇ ਕਾਰਨ ਵਿਜ਼ੀਬਿਲਟੀ ਦੀ ਕਮੀ ਹੋਣ ਤੇ ਵਾਪਰਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਇਸ ਹਾਦਸੇ ਦੇ ਕਾਰਨ ਸੜਕ ਉਪਰ ਜਾਮ ਲੱਗਣ ਕਾਰਨ ਬਹੁਤ ਸਾਰੀਆਂ ਗੱਡੀਆਂ ਫਸ ਗਈਆਂ ਸਨ ਅਤੇ ਪੁਲਸ ਵੱਲੋਂ ਮੁੜ ਤੋਂ ਗੱਡੀਆਂ ਦੀ ਆਵਾਜਾਈ ਨੂੰ ਬਹਾਲ ਕਰਵਾਇਆ ਗਿਆ।



error: Content is protected !!