BREAKING NEWS
Search

ਆਮ ਆਦਮੀ ਪਾਰਟੀ ਲਈ ਆਈ ਵੱਡੀ ਮਾੜੀ ਖਬਰ – ਲੱਗ ਗਿਆ ਇਹ ਵੱਡਾ ਝੱਟਕਾ ਕਿਸੇ ਨੇ ਸੋਚਿਆ ਵੀ ਨਹੀਂ ਸੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਹੁਣ ਚੋਣ ਕਮਿਸ਼ਨ ਵੱਲੋਂ 14 ਫਰਵਰੀ ਨੂੰ ਕਰਵਾਈਆਂ ਜਾਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਹ ਚੋਣਾਂ ਹੁਣ 20 ਫਰਵਰੀ ਨੂੰ ਕਰਵਾਈਆਂ ਜਾਣਗੀਆਂ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਦਿਨ ਰਾਤ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤੇ ਗਏ ਹਨ। ਉਥੇ ਹੀ ਕੁਝ ਐਲਾਨੇ ਗਏ ਉਮੀਦਵਾਰਾਂ ਵੱਲੋਂ ਕਿਸੇ ਨਾ ਕਿਸੇ ਕਾਰਨ ਪਾਰਟੀ ਤੋਂ ਵੱਖ ਹੋਣ ਦੀਆਂ ਵੀ ਸਾਹਮਣੇ ਆ ਰਹੀਆਂ ਹਨ। ਕਈ ਉਮੀਦਵਾਰਾਂ ਨੂੰ ਟਿਕਟ ਨਾ ਮਿਲਣ ਕਾਰਨ ਉਨ੍ਹਾਂ ਵੱਲੋਂ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ ਅਤੇ ਕੁਝ ਉਮੀਦਵਾਰਾਂ ਵੱਲੋਂ ਕਿਸੇ ਹੋਰ ਕਾਰਨ। ਹੁਣ ਆਮ ਆਦਮੀ ਪਾਰਟੀ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਝਟਕਾ ਲਗਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਆਸ਼ੂ ਬੰਗੜ ਵੱਲੋਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਗਿਆ ਜਦੋਂ ਉਨ੍ਹਾਂ ਵੱਲੋਂ ਉਮੀਦਵਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਆਸ਼ੂ ਬੰਗੜ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਦਿੱਤੀ ਗਈ ਸੀ। ਉੱਥੇ ਹੀ ਉਹਨਾਂ ਨੇ ਅਸਤੀਫਾ ਦੇਣ ਦਾ ਕਾਰਨ ਆਮ ਆਦਮੀ ਪਾਰਟੀ ਦੇ ਅਬਜਰਵਰ ਨੂੰ ਦੱਸਿਆ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਆਸ਼ੂ ਬੰਗੜ ਨੇ ਦੱਸਿਆ ਹੈ ਕਿ ਜਿਥੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਦਿੱਤੀ ਗਈ ਸੀ। ਉਥੇ ਹੀ ਆਮ ਆਦਮੀ ਪਾਰਟੀ ਦੇ ਅਬਜਰਵਰ ਉਨ੍ਹਾਂ ਉੱਪਰ ਅਜੇਹਾ ਦਬਾਅ ਪਾ ਰਹੇ ਹਨ ਜਿਸ ਕਾਰਨ ਉਨ੍ਹਾਂ ਦਾ ਪਾਰਟੀ ਵਿੱਚ ਰਹਿਣਾ ਮੁਸ਼ਕਿਲ ਹੈ।

ਕਿਹਾ ਕਿ ਆਬਜ਼ਰਬਰ ਵੱਲੋਂ ਦਬਾਅ ਪਾ ਕੇ ਫਲੈਕਸ ਬੋਰਡ ਅਤੇ ਸਟਿੱਕਰ ਲਗਾਉਣ ਵਾਸਤੇ ਲੱਖਾਂ ਕਰੋੜਾਂ ਰੁਪਏ ਖਰਚੇ ਜਾਣ ਦਾ ਆਖਿਆ ਜਾ ਰਿਹਾ ਹੈ। ਜੋ ਕਿ ਉਨ੍ਹਾਂ ਵੱਲੋਂ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪਾਰਟੀ ਬਾਰੇ ਹੋਰ ਕਈ ਵੱਡੇ ਖੁਲਾਸੇ ਆਉਣ ਵਾਲੇ ਦਿਨਾਂ ਵਿੱਚ ਕੀਤੇ ਜਾ ਸਕਦੇ ਹਨ। ਉਨ੍ਹਾਂ ਦੀਆਂ ਵਧ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਹੀ ਉਨ੍ਹਾਂ ਵੱਲੋਂ ਪਾਰਟੀ ਤੋਂ ਅਸਤੀਫਾ ਦਿੱਤਾ ਗਿਆ ਹੈ।



error: Content is protected !!