BREAKING NEWS
Search

ਪੰਜਾਬ ਦੇ ਇਸ ਪਿੰਡ ਚੋਂ ਮਿਲੀ ਅਜਿਹੀ ਚੀਜ ਪਈਆਂ ਭਾਜੜਾਂ – ਮੌਕੇ ਤੇ ਪਹੁੰਚ ਗਈਆਂ ਪੁਲਸ ਟੀਮਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਪਿਛਲੇ ਕੁਝ ਸਮੇਂ ਤੋਂ ਜਿੱਥੇ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੀਆਂ ਸ਼ੱਕੀ ਚੀਜ਼ਾਂ ਪ੍ਰਾਪਤ ਹੋਣ ਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹਾਈ ਅਲਰਟ ਜਾਰੀ ਕੀਤਾ ਗਿਆ ਸੀ। ਕਿਉਂਕਿ ਸਰਹੱਦੀ ਖੇਤਰਾਂ ਵਿਚ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਡਰੋਨ ਦੇ ਰਾਹੀਂ ਹੀ ਕਈ ਚੀਜ਼ਾਂ ਨੂੰ ਪਹੁੰਚਾਇਆ ਜਾ ਰਿਹਾ ਸੀ। ਉਥੇ ਹੀ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਸੀ। ਜਿੱਥੇ ਕਰੋਨਾ ਦੇ ਕੇਸ ਵਧਣ ਕਾਰਨ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਇਨ੍ਹਾਂ ਦਿਨਾਂ ਦੇ ਵਿਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

ਹੁਣ ਪੰਜਾਬ ਦੇ ਇਸ ਪਿੰਡ ਵਿੱਚ ਅਜਿਹੀ ਚੀਜ਼ ਮਿਲੀ ਹੈ ਕਿ ਭਾਜੜਾਂ ਪੈ ਗਈਆਂ ਹਨ ਜਿਥੇ ਪੁਲਸ ਟੀਮਾਂ ਪਹੁੰਚੀਆ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਾਜ਼ਿਲਕਾ ਅਧੀਨ ਆਉਣ ਵਾਲੇ ਪਿੰਡ ਮੁੱਠਿਆਂਵਾਲੀ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਵਿੱਚੋਂ ਇੱਕ ਹੈਂਡ ਗਰਨੇਡ ਬਰਾਮਦ ਹੋਇਆ। ਇਹ ਜਿੰਦਾ ਬੰਬ ਜਿੱਥੇ ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਹੈ। ਉੱਥੇ ਹੀ ਇਸ ਨੂੰ ਨਸ਼ਟ ਕਰਨ ਵਾਲੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਰਹੀਆਂ ਹਨ। ਜਿਸ ਬਾਰੇ ਉਨ੍ਹਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ ਜਿਨ੍ਹਾਂ ਵੱਲੋਂ ਜਲਦੀ ਹੀ ਇਸ ਬੰਬ ਨੂੰ ਨਸ਼ਟ ਕੀਤਾ ਜਾਵੇਗਾ।

ਪੁਲਿਸ ਵੱਲੋਂ ਸਰਚ ਆਪਰੇਸ਼ਨ ਦੇ ਤਹਿਤ ਇਸ ਬੰਬ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਸੁਰੱਖਿਅਤ ਥਾਂ ਤੇ ਰੱਖਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਡੀਐਸਪੀ ਜ਼ੋਰਾ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ।

ਜਿਸ ਦੌਰਾਨ ਇਹ ਹੈਡ ਗਰਨੇਡ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੇਮ ਨਾਲੇ ਦੀ ਸਫਾਈ ਪਿੱਛਲੇ ਸਮੇਂ ਕਰਵਾਈ ਗਈ ਸੀ ਜਿਸ ਕਾਰਨ ਇਹ ਹੈਡ ਗਰਨੇਡ ਉਸ ਵਿੱਚੋਂ ਨਿਕਲਿਆ ਹੋ ਸਕਦਾ ਹੈ। ਉਥੇ ਹੀ ਉਨ੍ਹਾਂ ਦੱਸਿਆ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਇਸ ਨੂੰ ਜਲਦ ਨਸ਼ਟ ਕਰ ਦਿੱਤਾ ਜਾਵੇਗਾ। ਪੰਜਾਬ ਵਿਚ ਅਗਲੇ ਮਹੀਨੇ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਰੱਖਿਆ ਨੂੰ ਵਧਾ ਦਿਤਾ ਗਿਆ ਹੈ।



error: Content is protected !!