BREAKING NEWS
Search

ਪੰਜਾਬ ਚ ਹੁਣ ਇਥੇ ਵਾਪਰੀ ਬੇਅਦਬੀ ਦੀ ਘਟਨਾ, ਲੋਕਾਂ ਚ ਗੁੱਸਾ ਪੁਲਸ ਕਰ ਰਹੀ ਕਾਰਵਾਈ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਵੀ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ। ਕਿਉਂਕਿ ਜਿੱਥੇ ਹੁਣ ਚੋਣਾਂ ਦਾ ਮਾਹੌਲ ਹੈ ਉਥੇ ਹੀ ਬਹੁਤ ਸਾਰੇ ਸ਼ਰਾਰਤੀ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਥੇ ਹੀ ਬੀਤੇ ਕੁਝ ਮਹੀਨਿਆਂ ਤੋਂ ਜਿੱਥੇ ਸਰਹੱਦੀ ਖੇਤਰਾਂ ਵਿੱਚ ਵਾਪਰਨ ਵਾਲੀਆਂ ਕੁਝ ਘਟਨਾਵਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਪੰਜਾਬ ਵਿਚ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਸਾਹਮਣੇ ਆਈਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਵੀ ਲੋਕਾਂ ਵਿਚ ਡਰ ਦਾ ਮਾਹੌਲ ਹੈ। ਕਿਉਂਕਿ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

ਹੁਣ ਪੰਜਾਬ ਵਿੱਚ ਇੱਥੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿੱਥੇ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ ਅਤੇ ਪੁਲਸ ਕਾਰਵਾਈ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਤੋਂ ਸਾਹਮਣੇ ਆਈ ਹੈ ਜਿੱਥੇ ਥਾਣਾ ਡਾਬਾ ਅਧੀਨ ਪੈਂਦੇ ਬਸੰਤ ਨਗਰ ਇਲਾਕੇ ਵਿੱਚ ਰੇਰੂ ਸਾਹਿਬ ਗੁਰਦੁਆਰਾ ਸਾਹਿਬ ਦੇ ਕੋਲ ਇਸ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਿੱਥੇ ਗੁਰਦੁਆਰਾ ਸਾਹਿਬ ਦੇ ਕੋਲੋਂ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗ ਬਰਾਮਦ ਕੀਤੇ ਗਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਲੋਕਾਂ ਵਿੱਚ ਗੁੱਸਾ ਵੇਖਿਆ ਜਾ ਰਿਹਾ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੱਲੋਂ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੇ ਖਿਲਰੇ ਹੋਏ ਅੰਗਾਂ ਨੂੰ ਵੇਖਿਆ ਗਿਆ। ਜਿੱਥੇ ਉਨ੍ਹਾਂ ਵੱਲੋਂ ਇਨ੍ਹਾਂ ਸਭ ਨੂੰ ਇਕੱਤਰ ਕੀਤਾ ਗਿਆ ਅਤੇ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ।

ਉਥੇ ਹੀ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਹੀ ਫੜੇ ਜਾਣ ਦਾ ਭਰੋਸਾ ਵੀ ਦਵਾਇਆ ਹੈ। ਉਥੇ ਹੀ ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਕਿਹਾ ਹੈ ਤਾਂ ਜੋ ਇਨ੍ਹਾਂ ਅਪਰਾਧੀਆਂ ਨੂੰ ਜਲਦ ਹੀ ਕਾਬੂ ਕੀਤਾ ਜਾ ਸਕੇ।



error: Content is protected !!