ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਤੇ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਕੁਝ ਨੌਜਵਾਨਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਕਾਹਲ ਦੇ ਚਲਦੇ ਹੋਏ ਕਈ ਤਰ੍ਹਾਂ ਦੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਦੇ ਪਰਿਵਾਰ ਵਿਚ ਜਿਥੇ ਸੋਗ ਦੀ ਲਹਿਰ ਪੈਦਾ ਹੋ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਦੇ ਘਰ ਦੇ ਚਿਰਾਗ ਹਮੇਸ਼ਾ ਲਈ ਬੁਝ ਜਾਂਦੇ ਹਨ। ਜਿੱਥੇ ਮੌਸਮ ਦੀ ਤਬਦੀਲੀ ਕਾਰਨ ਵੀ ਬਹੁਤ ਸਾਰੇ ਸੜਕ ਹਾਦਸੇ ਹੋ ਰਹੇ ਹਨ ਉਥੇ ਹੀ ਇਨ੍ਹਾਂ ਦੀ ਚਪੇਟ ਵਿੱਚ ਆਉਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਗੱਡੀ ਦੇ ਪਰਖੱਚੇ ਉੱਡ ਗਏ ਹਨ ਅਤੇ ਤਿੰਨ ਮੌਤਾਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੰਗਰੂਰ ਦੇ ਅਧੀਨ ਆਉਣ ਵਾਲੇ ਲੌਂਗੋਵਾਲ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਕਾਰ ਤੇਜ਼ ਰਫਤਾਰ ਹੋਣ ਕਾਰਨ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟਕਰਾ ਗਈ। ਉਥੇ ਹੀ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਦੱਸਿਆ ਗਿਆ ਹੈ ਕਿ ਗੱਡੀ ਵਿਚ ਸਵਾਰ ਹੋ ਕੇ ਤਿੰਨ ਨੌਜਵਾਨ ਜਿਨ੍ਹਾਂ ਵਿਚ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਦੁੱਲਟ ਪੱਤੀ,ਬੇਅੰਤ ਸਿੰਘ ਪੁੱਤਰ ਗੁਰਜੀਤ ਸਿੰਘ ਅਤੇ ਮੰਗਲ ਸਿੰਘ ਪੁੱਤਰ ਗੁਰਜੰਟ ਸਿੰਘ ਨਿਵਾਸੀ ਝਾੜੋ ਪੱਤੀ ਕਾਰ ਵਿੱਚ ਸਵਾਰ ਹੋ ਕੇ ਜਦੋ ਕੀਤੇ ਜਾ ਰਹੇ ਸਨ ਤਾਂ ਉਸ ਸਮੇਂ ਇਹ ਹਾਦਸਾ ਵਾਪਰ ਗਿਆ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਵਾਸਤੇ ਸੰਗਰੂਰ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਕ ਗੱਡੀ ਦੇ ਪਰਖੱਚੇ ਉੱਡ ਗਏ ,ਉੱਥੇ ਹੀ ਗੱਡੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇਥੇ ਵਾਪਰਿਆ ਰੂਹ ਕੰਬਾਊ ਹਾਦਸਾ ਮੌਕੇ ਤੇ ਹੋਈਆਂ 3 ਮੌਤਾਂ – ਗੱਡੀ ਦੇ ਉਡੇ ਪਰਖਚੇ
ByadminJanuary 22, 2022Comments Off on ਪੰਜਾਬ ਚ ਇਥੇ ਵਾਪਰਿਆ ਰੂਹ ਕੰਬਾਊ ਹਾਦਸਾ ਮੌਕੇ ਤੇ ਹੋਈਆਂ 3 ਮੌਤਾਂ – ਗੱਡੀ ਦੇ ਉਡੇ ਪਰਖਚੇ
Previous Postਹੁਣੇ ਹੁਣੇ ਇਥੇ ਆਇਆ ਜਬਰਦਸਤ ਭੂਚਾਲ ਮਚੀ ਤਬਾਹੀ – ਕੰਬੀ ਧਰਤੀ ਪਈਆਂ ਭਾਜੜਾਂ
Next Postਸੰਯੁਕਤ ਸਮਾਜ ਮੋਰਚਾ ਲਈ ਆਈ ਵੱਡੀ ਮਾੜੀ ਖਬਰ ਚੋਣ ਕਮਿਸ਼ਨ ਵਲੋਂ – ਵਧੀਆਂ ਮੁਸ਼ਕਲਾਂ