ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਚੋਣ ਕਮਿਸ਼ਨ ਵੱਲੋਂ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਸੀ ਅਤੇ ਉਸ ਦਿਨ ਤੋਂ ਹੀ ਪੰਜਾਬ ਵਿਚ ਚੋਣ ਜਾਬਤਾ ਵੀ ਲਾਗੂ ਕਰ ਦਿੱਤਾ ਗਿਆ ਸੀ। ਜਿਸ ਦੇ ਕਾਰਨ ਸਰਕਾਰ ਅਤੇ ਵਿਰੋਧੀ ਪਾਰਟੀਆਂ ਵੋਟਾਂ ਨੂੰ ਲੈ ਕੇ ਹੁਣ ਕੋਈ ਵੀ ਐਲਾਨ ਲੋਕਾਂ ਵਾਸਤੇ ਨਹੀਂ ਕਰ ਸਕਦੀਆਂ। ਪੰਜਾਬ ਵਿੱਚ ਜਿੱਥੇ ਚੋਣ ਨੂੰ ਨਜ਼ਦੀਕ ਦੇਖਦੇ ਹੋਏ ਵੱਖ ਵੱਖ ਵਿਭਾਗਾਂ ਵਿਚ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਂਦੇ ਰਹੇ ਅਤੇ ਆਪਣੀਆਂ ਮੰਗਾਂ ਨੂੰ ਪੂਰੇ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ। ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਸਾਰੇ ਕਰਮਚਾਰੀਆਂ ਵਿਚ ਕਾਂਗਰਸ ਸਰਕਾਰ ਦੇ ਖਿਲਾਫ ਰੋਸ ਵੇਖਿਆ ਜਾ ਰਿਹਾ ਹੈ।
ਅੱਜ ਇੱਥੇ ਪੰਜਾਬ ਵਿਚ ਗਣਤੰਤਰ ਦਿਵਸ ਮਨਾਇਆ ਗਿਆ ਹੈ ਉਥੇ ਹੀ ਕਈ ਜਗ੍ਹਾ ਤੇ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਮਨਪ੍ਰੀਤ ਸਿੰਘ ਬਾਦਲ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਹੰਗਾਮਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪਟਿਆਲਾ ਵਿਖੇ ਗਣਤੰਤਰ ਦਿਵਸ ਦੇ ਮੌਕੇ ਤੇ ਝੰਡਾ ਲਹਿਰਾਉਣ ਲਈ ਪਹੁੰਚੇ ਹੋਏ ਸਨ।
ਉੱਥੇ ਹੀ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕੱਚੇ ਕਰਮਚਾਰੀਆਂ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ ਗਈਆਂ। ਕੱਚੇ ਮੁਲਾਜਮ ਵੱਲੋਂ ਜਿੱਥੇ ਉਨ੍ਹਾਂ ਨੂੰ ਪੱਕੇ ਕਰਨ ਵਾਸਤੇ ਸਰਕਾਰ ਤੋਂ ਪਿਛਲੇ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਉਥੇ ਹੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ।
ਪਰ ਅਜਿਹਾ ਨਾ ਹੋਣ ਦੇ ਕਾਰਨ ਹੁਣ ਇਨ੍ਹਾਂ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਅਤੇ ਮਨਪ੍ਰੀਤ ਬਾਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਪਟਿਆਲਾ ਵਿਚ ਪ੍ਰਦਰਸ਼ਨ ਕਾਰਨ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਠੇਕਾ ਮੁਲਾਜ਼ਮਾ ਅਤੇ ਪੁਲਿਸ ਦੇ ਵਿਚਕਾਰ ਹੱਥੋਪਾਈ ਹੋ ਗਈ ਤੇ ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਵੀ ਲਿਆ ਗਿਆ।
ਤਾਜਾ ਜਾਣਕਾਰੀ