ਤਪਾ ਮੰਡੀ : ਅਜੋਕੇ ਬੱਚਿਆਂ ਦੀ ਮਾਨਸਿਕਤਾ ਇੰਨੀ ਕਮਜ਼ੋਰ ਹੋ ਗਈ ਹੈ ਕਿ ਕਿਸੇ ਗੱਲ ਤੋਂ ਪ੍ਰੇਸ਼ਾਨ ਹੋ ਕੇ ਕਈ ਵਾਰ ਹੋ ਗਲਤ ਰਾਹ ਵੱਲ ਤੁਰ ਪੈਂਦੇ ਹਨ। ਅਜਿਹਾ ਹੀ ਇੱਕ ਮਾਮਲਾ ਤਪਾ ਮੰਡੀ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਪਿੰਡ ਮਹਿਤਾ ਵਿਖੇ ਦਸਵੀਂ ਦਾ ਪੇਪਰ ਵਧੀਆ ਨਾ ਹੋਣ ਕਾਰਨ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ।
ਇਸ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਪਹੁੰਚੇ ਏ.ਐੱਸ.ਆਈ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਵਿੱਚ ਮ੍ਰਿਤਕ ਵਿਦਿਆਰਥਣ ਦੇ ਦਾਦੇ ਦੇ ਵੱਲੋਂ ਬਿਆਨ ਦਰਜ ਕਰਵਾਏ ਗਏ ਹਨ। ਇਸ ਮਾਮਲੇ ਵਿੱਚ ਮ੍ਰਿਤਕ ਦੇ ਦਾਦਾ ਨੇ ਦੱਸਿਆ ਕਿ ਉਹ ਪਿੰਡ ਦੇ ਇਕ ਕਿਸਾਨ ਦੇ ਘਰ ਕੰਮ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਪੋਤਰੀ ਦਾ ਦਸਵੀਂ ਦਾ ਪੇਪਰ ਖਰਾਬ ਹੋਇਆ ਸੀ।
ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦੀ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਇਸੇ ਪਰੇਸ਼ਾਨੀ ਦੇ ਚਲਦਿਆਂ ਉਸ ਨੇ ਘਰ ਵਿੱਚ ਹੀ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜ਼ਿੰਦਗੀ ਖ਼ਤਮ ਕਰ ਲਈ। ਇਸ ਘਟਨਾ ਦਾ ਪਤਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਮ੍ਰਿਤਕ ਵਿਦਿਆਰਥਣ ਦੇ ਦਾਦੇ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤਾ।
ਤੁਹਾਨੂੰ ਇਥੇ ਦੱਸ ਦੇਈਏ ਕਿ ਅਜੋਕੇ ਸਮੇਂ ਵਿੱਚ ਅਜਿਹੇ ਬਹੁਤ ਬਸਰੇ ਮਾਮਲੇ ਦੇਖਣ ਨੂੰ ਮਿਲਦੇ ਹਨ। ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਬਰਨਾਲਾ ਦੇ ਠੀਕਰੀ ਵਾਲਾ ਰੋਡ ‘ਤੇ ਸਥਿਤ ਜ਼ੀਰੋ ਪੁਆਇੰਟ ਇਲਾਕੇ ਵਿੱਚ ਦੇਖਣ ਨੂੰ ਮਿਲਿਆ ਸੀ। ਜਿੱਥੇ 11 ਦੇ ਬੱਚੇ ਨੇ ਪੇਪਰਾਂ ‘ਚ ਫੇਲ੍ਹ ਹੋਣ ‘ਤੇ ਖ਼ੁਦਕੁਸ਼ੀ ਕਰ ਲਈ ਸੀ। ਇਸ ਖਬਰ ਨਾਲ ਇਲਾਕੇ ‘ਚ ਸੋਗ ਛਾਂਅ ਗਿਆ।ਮ੍ਰਿਤਕ ਬੱਚੇ ਦੀ ਉਮਰ 16 ਸਾਲ ਦੱਸੀ ਜਾ ਰਹੀ ਸੀ। ਮ੍ਰਿਤਕ ਮਨਪ੍ਰੀਤ ਸਿੰਘ ਬਰਨਾਲਾ ਦੇ ਏਅਰਫੋਰਸ ਸਟੇਸ਼ਨ ਵਿੱਚ ਬਣੇ ਕੇਂਦਰੀ ਸਕੂਲ ਦਾ ਵਿਦਿਆਰਥੀ ਸੀ।
11ਵੀਂ ਦੇ ਇਮਤਿਹਾਨਾਂ ਵਿੱਚ ਫੇਲ ਹੋਣ ਕਾਰਨ ਮਨਪ੍ਰੀਤ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਘਰ ਵਿਚ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਦੇ ਵੱਲੋਂ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ਼ ਕਰ ਕੇ ਉਸਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।
ਤਾਜਾ ਜਾਣਕਾਰੀ