ਆਈ ਤਾਜਾ ਵੱਡੀ ਖਬਰ
ਅਕਸਰ ਹੀ ਸਿਆਣਿਆਂ ਨੂੰ ਕਹਿੰਦੇ ਹੋਏ ਸੁਣਿਆ ਗਿਆ ਹੈ ਕੇ ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ। ਕਹਿੰਦੇ ਨੇ ਕਿ ਉਪਰ ਵਾਲੇ ਪਰਮਾਤਮਾ ਨੇ ਜਿਸ ਦੀ ਉਮਰ ਵਿੱਚ ਜਿੰਨੇ ਸਾਹ ਲਿਖੇ ਹੁੰਦੇ ਹਨ ਉਹ ਇਨਸਾਫ਼ ਉਮਰ ਭੋਗ ਕੇ ਇਸ ਦੁਨੀਆ ਤੋਂ ਜਾਂਦਾ ਹੈ। ਪਰ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਹੀ ਨਹੀਂ ਗਿਆ ਹੁੰਦਾ। ਜਿੱਥੇ ਕੁਝ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਦੀ ਪੁਸ਼ਟੀ ਕੀਤੀ ਜਾਂਦੀ ਹੈ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੌਤ ਦੇ ਦਰ ਤੋਂ ਵਾਪਸ ਆਉਂਦੇ ਹਨ। ਜਿਨ੍ਹਾਂ ਨੂੰ ਪ੍ਰਮਾਤਮਾ ਵੱਲੋਂ ਇਕ ਵਾਰ ਫਿਰ ਤੋਂ ਜਿੰਦਗੀ ਦਿਤੀ ਜਾਂਦੀ ਹੈ। ਹੁਣ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕਰਨ ਲੱਗਿਆਂ ਕੁਦਰਤ ਦਾ ਅਜਿਹਾ ਕ੍ਰਿਸ਼ਮਾ ਵਾਪਰਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਭਿਵਾਨੀ ਤੋਂ ਸਾਹਮਣੇ ਆਈ ਹੈ ਜਿੱਥੇ ਪਿੰਡ ਝੰਡਲੀ ਦੀ ਰਹਿਣ ਵਾਲੀ ਇਕ ਔਰਤ ਵੱਲੋਂ 12 ਜਨਵਰੀ ਦੀ ਸਵੇਰ ਨੂੰ ਮਹਿੰਦਰਗੜ ਦੇ ਨਿੱਜੀ ਹਸਪਤਾਲ ਵਿੱਚ ਇੱਕ ਮਾਸੂਮ ਬੱਚੀ ਨੂੰ ਜਨਮ ਦਿੱਤਾ ਗਿਆ ਸੀ। ਜਿਸ ਦੀ ਸਥਿਤੀ ਚਾਰ ਪੰਜ ਦਿਨ ਬਾਅਦ ਗੰਭੀਰ ਹੋਣ ਤੇ ਉਸਨੂੰ ਤਿਨ ਜਿਲਿਆਂ ਦੇ ਸੱਤ ਤੋਂ ਅੱਠ ਹਸਪਤਾਲਾਂ ਵਿਚ ਇਲਾਜ ਦੇ ਲਈ ਲਿਜਾਇਆ ਗਿਆ। ਪਰ ਉਨ੍ਹਾਂ ਸਾਰੇ ਨਿੱਜੀ ਹਸਪਤਾਲਾਂ ਵੱਲੋਂ ਉਸ ਬੱਚੀ ਦੀ ਹਾਲਤ ਨੂੰ ਦੇਖਦੇ ਹੋਏ ਜਵਾਬ ਦੇ ਦਿੱਤਾ ਗਿਆ। ਇਸ ਤੋਂ ਬਾਅਦ ਪਰਿਵਾਰ ਵੱਲੋਂ ਬੱਚੀ ਦਾ ਅੰਤਿਮ ਸੰਸਕਾਰ ਕਰਨ ਲਈ ਵਾਪਸ ਲਿਆਂਦਾ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਬੱਚੇ ਦੀ ਧੜਕਣ ਫਿਰ ਤੋਂ ਪਰਵਾਰ ਲਈ ਇਕ ਰੌਸ਼ਨੀ ਦੀ ਕਿਰਨ ਪੈਦਾ ਕਰ ਗਈ।
ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਤੁਰੰਤ ਹੀ ਬੱਚੀ ਦੀ ਹਾਲਤ ਨੂੰ ਦੇਖਦੇ ਹੋਏ ਭਿਵਾਨੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਬੱਚੀ ਦਾ ਇਲਾਜ ਬਹੁਤ ਹੀ ਹਿੰਮਤ ਅਤੇ ਦਲੇਰੀ ਨਾਲ ਕੀਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਬੱਚੀ ਦੇ ਜਲਦ ਸਿਹਤਯਾਬ ਹੋਣ ਲਈ ਦੁਆਵਾਂ ਕੀਤੀਆਂ ਗਈਆਂ।
ਸਬ ਦੀ ਮਿਹਨਤ ਸਦਕਾ 16 ਦਿਨਾਂ ਬਾਅਦ ਬੱਚੀ ਬਿਲਕੁਲ ਤੰਦਰੁਸਤ ਹੋ ਗਈ ਅਤੇ ਆਪਣੇ ਪਰਵਾਰ ਨਾਲ ਘਰ ਆਈ ਹੈ । ਉਥੇ ਹੀ ਪਰਿਵਾਰ ਵਿਚ ਬਹੁਤ ਜ਼ਿਆਦਾ ਖੁਸ਼ੀ ਦੇਖੀ ਜਾ ਰਹੀ ਹੈ। ਬੱਚੀ ਦੇ ਪਰਿਵਾਰ ਵੱਲੋਂ ਡਾਕਟਰਾਂ ਦੇ ਗਲਾਂ ਵਿਚ ਹਾਰ ਪਾ ਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ ਹੈ।

ਤਾਜਾ ਜਾਣਕਾਰੀ