BREAKING NEWS
Search

ਕਨੇਡਾ ਚ ਭਿਆਨਕ ਅੱਗ ਨੇ ਮਚਾਈ ਤਬਾਹੀ ਹੋਈਆਂ 4 ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਕਰੋਨਾ ਕਾਰਨ ਪਹਿਲਾਂ ਹੀ ਬਹੁਤ ਸਾਰਾ ਵਿਨਾਸ਼ ਹੋ ਚੁੱਕਾ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਕੁਦਰਤੀ ਆਫਤਾਂ ਦੇ ਸਾਹਮਣੇ ਆਉਣ ਕਾਰਨ ਵੀ ਲੋਕਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ। ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਦੇ ਕਾਰਨ ਹੀ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਦੇ ਮਨਾਂ ਉਪਰ ਇਕ ਗਹਿਰਾ ਡਰ ਪੈਦਾ ਕਰ ਦਿੰਦੀਆਂ ਹਨ। ਅਮਰੀਕਾ ਅਤੇ ਕੈਨੇਡਾ ਵਿੱਚ ਲਗਾਤਾਰ ਕਰੋਨਾ ਕੇਸਾਂ ਵਿੱਚ ਵੀ ਵਾਧਾ ਵੇਖਿਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਵੱਧ ਤੋਂ ਵੱਧ ਟੀਕਾਕਰਨ ਕੀਤਾ ਜਾ ਰਿਹਾ ਹੈ।

ਹੁਣ ਕੈਨੇਡਾ ਵਿਚ ਭਿਆਨਕ ਅੱਗ ਲੱਗਣ ਕਾਰਨ ਤਬਾਹੀ ਹੋਈ ਹੈ ਅਤੇ ਚਾਰ ਮੌਤਾਂ ਹੋਣ ਦੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਵੈਨਕੂਵਰ ਤੋਂ ਸਾਹਮਣੇ ਆਈ ਹੈ ਜਿੱਥੇ ਇਕ ਘਰ ਨੂੰ ਐਤਵਾਰ ਅੱਗ ਲੱਗਣ ਕਾਰਨ ਇਸ ਘਰ ਵਿਚ ਰਹਿਣ ਵਾਲੇ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਅੱਗ ਲੱਗਣ ਕਾਰਨ ਜਿੱਥੇ ਪਰਿਵਾਰ ਦੇ ਸਾਰੇ ਮੈਂਬਰ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ ਉਥੇ ਹੀ ਘਰ ਵਿਚ ਰਹਿਣ ਵਾਲਾ ਇਕ 10 ਸਾਲਾ ਦਾ ਬੱਚਾ ਉਸਦੀ ਮਾਂ ਅਤੇ ਦਾਦਾ ਜੀ ਦੀ ਮੌਤ ਹੋ ਗਈ ਹੈ।

ਅਤੇ ਇਸ ਹਾਦਸੇ ਦੇ ਕਾਰਨ ਇਸ ਬੱਚੇ ਦੇ ਪਿਤਾ ਅਤੇ ਦਾਦਾ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਕੇ ਇਸ ਇਮਾਰਤ ਵਿੱਚ ਲੱਗੀ ਹੋਈ ਅੱਗ ਨੂੰ ਕਾਬੂ ਕੀਤਾ ਗਿਆ ਹੈ। ਜਿੱਥੇ ਇਸ ਪਰਵਾਰ ਦੇ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ ਉਥੇ ਹੀ ਵੈਨਕੂਵਰ ਦੇ ਵੈਸਟ ਐਡ ਇਲਾਕੇ ਵਿੱਚ ਵੀ ਇਕ ਬਹੁ-ਮੰਜਲੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਇਕ 37 ਸਾਲਾ ਵਿਅਕਤੀ ਦੀ ਮੌਤ ਹੋਈ ਹੈ।

ਜਿਸ ਘਰ ਵਿੱਚ ਇਹ ਅੱਗ ਲੱਗੀ ਸੀ ਉੱਥੇ ਹੀ ਪਤੀ ਪਤਨੀ ਇਕ ਚੌਥੀ ਮੰਜ਼ਿਲ ਦੇ ਇਕ ਯੂਨਿਟ ਵਿੱਚ ਰਹਿ ਰਹੇ ਸਨ। ਪਤਨੀ ਇਸ ਹਾਦਸੇ ਤੋਂ ਆਪਣੇ ਆਪ ਨੂੰ ਬਚਾਉਣ ਵਿੱਚ ਸਫ਼ਲ ਹੋ ਗਈ, ਜਿਸ ਨੇ ਆਪਣੇ ਗੁਆਂਢੀਆਂ ਦੇ ਘਰ ਸ਼ਰਨ ਲੈ ਲਈ। ਉੱਥੇ ਹੀ ਇਸ ਹਾਦਸੇ ਵਿਚ ਉਸਦੇ ਪਤੀ ਦੀ ਮੌਤ ਹੋ ਗਈ।



error: Content is protected !!