BREAKING NEWS
Search

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਤੇ ਹੋਇਆ ਵੱਡਾ ਜਾਨਲੇਵਾ ਹਮਲਾ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਚੋਣਾਂ ਦੇ ਮਾਹੌਲ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸ਼ਖਤੀ ਨੂੰ ਵਧਾਇਆ ਗਿਆ ਹੈ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਰੱਖਿਅਤ ਰੱਖਣ ਵਾਸਤੇ ਵੀ ਪੁਲਿਸ ਪ੍ਰਸ਼ਾਸਨ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਕਿਉਂਕਿ ਅਜਿਹੇ ਹਲਾਤਾਂ ਵਿੱਚ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿੱਥੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਬਾਰੇ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਵਿਦੇਸ਼ਾਂ ਵਿੱਚ ਵੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਤੇ ਜਾਨਲੇਵਾ ਹਮਲਾ ਹੋਇਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਪੰਜਾਬੀ ਗੀਤਕਾਰ ਅਤੇ ਗਾਇਕ ਕਰਨ ਔਜਲਾ ਉਪਰ ਹਮਲਾ ਕਰਨ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਉੱਥੇ ਹੀ ਉਸ ਇਲਾਕੇ ਵਿਚ ਡਰ ਦਾ ਮਾਹੌਲ ਵੀ ਵੇਖਿਆ ਜਾ ਰਿਹਾ ਹੈ। ਇਹ ਹਮਲਾ ਉਸ ਜਗ੍ਹਾ ਤੇ ਕੀਤਾ ਗਿਆ ਹੈ ਜਿੱਥੇ ਕਰਨ ਔਜਲਾ ਦਾ ਦੋਸਤ ਰਹਿੰਦਾ ਸੀ ਅਤੇ ਉਥੇ ਹੀ ਪੰਜ ਮਹੀਨੇ ਪਹਿਲਾਂ ਇਸ ਘਰ ਨੂੰ ਛੱਡਿਆ ਗਿਆ ਹੈ ਅਤੇ ਉਸ ਦੀ ਜਗ੍ਹਾ ਤੇ ਹੋਰ ਨਵਾਂ ਘਰ ਵਿੱਚ ਰਹਿ ਰਿਹਾ ਹੈ।

ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਜਿਸ ਦੇ ਨਿਸ਼ਾਨ ਵੀ ਮੌਜੂਦ ਹਨ। ਇਸ ਸਾਰੀ ਘਟਨਾ ਦੀ ਜ਼ਿੰਮੇਵਾਰੀ ਹੈਰੀ ਚੱਠਾ ਗਰੁੱਪ ਵੱਲੋਂ ਲਈ ਗਈ ਹੈ। ਉਨ੍ਹਾਂ ਵੱਲੋਂ ਇੱਕ ਸੋਸ਼ਲ ਮੀਡੀਆ ਤੇ ਪੋਸਟ ਵੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਕਿੰਨਾਂ ਸਮਾਂ ਤੂੰ ਪਤਾ ਬਦਲ ਬਦਲ ਕੇ ਰਹੇਗਾ।

ਜੇ ਕੈਨੇਡਾ ਵਿੱਚ ਤੇਰਾ ਇਹ ਹਾਲ ਕੀਤਾ ਜਾ ਸਕਦਾ ਹੈ ਪਰ ਯੂਰਪ ਟੂਰ ਲੋੜ ਤੇ ਵੀ ਇਹ ਸਭ ਕੁਝ ਹੋ ਸਕਦਾ ਹੈ। ਅਤੇ ਭਾਰਤ ਵਿੱਚ ਵੀ ਤੇਰੀ ਉਡੀਕ ਹੈਰੀ ਚੱਠਾ ਕਰ ਰਿਹਾ ਹੈ। ਇੱਕ ਦਿਨ ਤਾਂ ਹੱਥ ਆ ਹੀ ਜਾਵੇਗਾ। ਇਸ ਤੋਂ ਅੱਗੇ ਪੋਸਟ ਵਿੱਚ ਲਿਖਿਆ ਗਿਆ ਹੈ ਕਿ ਸਾਨੂੰ ਕੈਨੇਡਾ ਵਿੱਚ ਤੇਰੀ ਭੈਣ ਦਾ ਘਰ ਵੀ ਪਤਾ ਹੈ ਅਤੇ ਨਾਲ ਵਾਲੀ ਦੀ ਬੁਟੀਕ ਵੀ ਪਰ ਅਸੀਂ ਕਿਸੇ ਦਾ ਨੁਕਸਾਨ ਨਹੀਂ ਕਰਨਾ ਚਾਹੁੰਦੇ।



error: Content is protected !!