BREAKING NEWS
Search

MSP ਨੂੰ ਲੈ ਕੇ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਕਿਸਾਨਾਂ ਨੇ ਆਪਣੀਆਂ ਮੰਗਾਂ ਖ਼ਾਤਰ ਪੂਰਾ ਇਕ ਸਾਲ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਕੇ ਪ੍ਰਦਰਸ਼ਨ ਕੀਤਾ । ਕਿਸਾਨਾਂ ਦੇ ਬੁਲੰਦ ਹੌਂਸਲੇ ਨੂੰ ਵੇਖ ਕੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ । ਜਿਨ੍ਹਾਂ ਮੰਗਾਂ ਵਿੱਚੋਂ ਇੱਕ ਮੰਗ ਹੈ ਐਮਐਸਪੀ ਤੇ ਗਾਰੰਟੀ ਕਾਨੂੰਨ । ਕਿਸਾਨਾਂ ਦੇ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਕੋਈ ਵੀ ਮੰਗ ਨੂੰ ਮਨਜ਼ੂਰ ਨਹੀਂ ਕੀਤਾ ਗਿਆ । ਜਿਸ ਦੇ ਚਲਦੇ ਹੁਣ ਵੱਖ ਵੱਖ ਥਾਵਾਂ ਤੇ ਕਿਸਾਨ ਪ੍ਰਦਰਸ਼ਨ ਵੀ ਕਰਦੇ ਨਜ਼ਰ ਆ ਰਹੇ ਹਨ । ਇਸ ਦੇ ਚੱਲਦੇ ਹੁਣ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐੱਮਐੱਸਪੀ ਨੂੰ ਲੈ ਕੇ ਇਕ ਅਜਿਹਾ ਐਲਾਨ ਕਰ ਦਿੱਤਾ ਹੈ , ਜਿਸ ਦੀ ਚਰਚਾ ਚਾਰੇ ਪਾਸੇ ਤੇਜੀ ਨਾਲ ਛਿੜੀ ਹੋਈ ਹੈ ।

ਦਰਅਸਲ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਘੱਟੋ ਘੱਟ ਸਮਰਥਨ ਮੁੱਲ ਯਾਨੀ ਕਿ ਐੱਮਐੱਸਪੀ ਦੇ ਸੰਬੰਧ ਵਿਚ ਇਕ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਦੇਸ਼ ਦੇ ਪੰਜ ਸੂਬਿਆਂ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਗਠਿਤ ਕਰਨ ਲਈ ਕਿਹਾ ਹੈ ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀਬਾਡ਼ੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ ਤੇ ਨਾਲ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਮੰਗ ਐੱਮਐੱਸਪੀ ਤੇ ਗਾਰੰਟੀ ਕਾਨੂੰਨ ਸਬੰਧੀ ਇੱਕ ਕਮੇਟੀ ਦਾ ਗਠਨ ਕਰਨ ਦਾ ਵੀ ਵਾਅਦਾ ਕੀਤਾ ਸੀ ।

ਜਿਸ ਦੇ ਚਲਦੇ ਰਾਜ ਸਭਾ ਚ ਪ੍ਰਸ਼ਨ ਕਾਲ ਦੌਰਾਨ ਸਵਾਲਾਂ ਦੇ ਜਵਾਬ ਨੂੰ ਦੇਂਦਿਆਂ ਹੋਇਆਂ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਨੇ ਪੰਜ ਸੂਬਿਆਂ ਚ ਵਿਧਾਨ ਸਭਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਇਕ ਚਿੱਠੀ ਲਿਖੀ ਸੀ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਜਵਾਬ ਆ ਗਿਆ ਹੈ ਅਤੇ ਚੋਣਾ ਖ਼ਤਮ ਹੋਣ ਤੋਂ ਬਾਅਦ ਕਮੇਟੀ ਦਾ ਗਠਨ ਕੀਤਾ ਜਾ ਸਕਦਾ ਹੈ ।



error: Content is protected !!