=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਥੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ ਚ ਭਾਰੀ ਰੋਸ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਪਹਿਲਾਂ ਹੀ ਸਰਹੱਦੀ ਖੇਤਰਾਂ ਵਿਚ ਕਈ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ ਉੱਥੇ ਹੀ ਪੰਜਾਬ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਕਿਉਂਕਿ ਕੁਝ ਗੈਰ-ਸਮਾਜੀ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਲਗਾਤਾਰ ਪਿਛਲੇ ਕੁਝ ਸਮੇਂ ਤੋਂ ਵਾਧਾ ਦੇਖਿਆ ਜਾ ਰਿਹਾ ਹੈ। ਜਿੱਥੇ ਇਕ ਤੋਂ ਬਾਅਦ ਇਕ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀਆਂ ਹਨ।

ਅਜਿਹੀਆਂ ਘਟਨਾਵਾਂ ਦੇ ਚੱਲਦੇ ਹੋਏ ਹੀ ਦੋ ਵਿਅਕਤੀਆਂ ਨੂੰ ਮਾਰ ਵੀ ਦਿਤਾ ਗਿਆ ਸੀ। ਹੁਣ ਇਥੇ ਬੇਅਦਬੀ ਦੀ ਘਟਨਾ ਵਾਪਰੀ ਹੈ ਜਿੱਥੇ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਤੋਂ ਸਾਹਮਣੇ ਆਈ ਹੈ ਜਿੱਥੇ ਸਥਾਨਕ ਕਾਲਾ ਸੰਘਿਆਂ ਰੋਡ ਉੱਪਰ ਇਹ ਘਟਨਾ ਵਾਪਰੀ ਹੈ ਜਿੱਥੇ ਨਹਿਰ ਦੇ ਕੋਲ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਹੋਏ ਅੰਗ ਪ੍ਰਾਪਤ ਕੀਤੇ ਗਏ ਹਨ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਘਾਹ ਮੰਡੀ ਦਾ ਰਹਿਣ ਵਾਲਾ ਤਰਲੋਕ ਸਿੰਘ ਸੈਰ ਕਰਨ ਲਈ ਉਸ ਸਾਈਡ ਗਿਆ ਹੋਇਆ ਸੀ।

ਜਦੋਂ ਉਨ੍ਹਾਂ ਦੀ ਨਜ਼ਰ ਗੁਟਕਾ ਸਾਹਿਬ ਦੇ ਇਨ੍ਹਾਂ ਬੇਅਦਬੀ ਕੀਤੇ ਹੋਏ ਅੰਗਾਂ ਤੇ ਪਈ ਤਾਂ ਉਹ ਹੈਰਾਨ ਰਹਿ ਗਿਆ ਜਿਨ੍ਹਾਂ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕਰਕੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਸ੍ਰੀ ਗੁਰੂ ਸਿੰਘ ਸਭਾ ਕੋਟ ਸਦੀਕ ਵਿਖੇ ਲਿਆਂਦਾ ਗਿਆ ਹੈ। ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਨੇ ਆਖਿਆ ਹੈ ਕਿ ਜਿੱਥੇ ਇਹ ਮੰਦਭਾਗੀ ਘਟਨਾ ਵਾਪਰੀ ਹੈ ਉਥੇ ਹੀ ਇਸ ਗਲਤੀ ਦੀ ਮੁਆਫੀ ਮੰਗਣ ਵਾਸਤੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਅਤੇ ਹਰਪ੍ਰੀਤ ਸਿੰਘ ਨੀਟੂ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕਰਦੇ ਹੋਏ ਆਖਿਆ ਗਿਆ ਹੈ ਕੇ ਪੰਜਾਬ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਉਥੇ ਹੀ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!