ਆਈ ਤਾਜਾ ਵੱਡੀ ਖਬਰ

ਪਿਛਲੇ ਦੋ ਸਾਲਾਂ ਤੋਂ ਇਸ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਭਾਰਤ ਵਿੱਚ ਮਹਾਰਾਸ਼ਟਰ ਸੂਬਾ ਜਿਥੇ ਕੋਰੋਨਾ ਕਾਰਨ ਵਧੇਰੇ ਪ੍ਰਭਾਵਿਤ ਹੋਇਆ ਹੈ। ਉਥੇ ਹੀ ਮੁੰਬਈ ਦੇ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਤੇ ਸੰਗੀਤ ਜਗਤ ਦੀਆਂ ਕਈ ਸਖਸ਼ੀਅਤਾਂ ਇਸ ਦੀ ਚਪੇਟ ਵਿਚ ਆ ਚੁੱਕੀਆਂ ਹਨ। ਬਹੁਤ ਸਾਰੀਆਂ ਹਸਤੀਆਂ ਵੱਲੋਂ ਇਸ ਕਰੋਨਾ ਉੱਪਰ ਜਿੱਤ ਹਾਸਲ ਕਰ ਲਈ ਗਈ ਹੈ ਉਥੇ ਹੀ ਬਹੁਤ ਸਾਰੀਆਂ ਹਸਤੀਆਂ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ। ਇਸ ਸੰਸਾਰ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਬੋਲੀਵੁਡ ਵਿੱਚ ਪਿਆ ਮਾਤਮ, ਹੋਈ ਇਸ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰਾ ਦੀ ਮਲਿਕਾ ਲਤਾ ਮੰਗੇਸ਼ਕਰ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਫ਼ਿਲਮ ਇੰਡਸਟਰੀ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਮੁੰਬਈ ਦੇ ਬੀਚ ਕੈਂਡੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਕਾਫੀ ਸਮੇਂ ਤੋਂ ਜ਼ੇਰੇ ਇਲਾਜ ਸਨ। ਬੀਤੇ ਦਿਨੀਂ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਆਉਣ ਤੇ ਉਨ੍ਹਾਂ ਨੂੰ ਵੈਂਟੀਲੇਟਰ ਤੋਂ ਹਟਾ ਦਿੱਤਾ ਗਿਆ ਸੀ ਅਤੇ ਆਕਸੀਜਨ ਉਪਰ ਰੱਖਿਆ ਗਿਆ ਸੀ।

ਕੱਲ੍ਹ ਅਚਾਨਕ ਫਿਰ ਤੋਂ ਉਨ੍ਹਾਂ ਦੀ ਸਿਹਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਫਿਰ ਤੋਂ ਵੈਂਟੀਲੇਟਰ ਉਪਰ ਰੱਖਿਆ ਗਿਆ ਸੀ। ਜਿੱਥੇ ਉਹ ਹਸਪਤਾਲ ਵਿਚ ਜੇਰੇ ਇਲਾਜ ਸਨ ਉਥੇ ਹੀ ਅੱਜ ਉਹਨਾਂ ਦਾ ਬੰਨਵੇਂ ਸਾਲ ਦੀ ਉਮਰ ਵਿਚ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੀ ਸਿਹਤ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਤੇ ਸਿਹਤਯਾਬ ਹੋਣ ਵਾਸਤੇ ਬਹੁਤ ਸਾਰੀਆਂ ਦੁਆਵਾਂ ਕੀਤੀਆਂ ਗਈਆਂ ਸਨ। ਉਨ੍ਹਾਂ ਦੇ ਦਿਹਾਂਤ ਦੇ ਨਾਲ ਹੀ ਸੁਰਾਂ ਦੀ ਮਲਕਾ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਬੋਲੀਵੁਡ ਚ ਪਿਆ ਮਾਤਮ – ਹੋਈ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ
ByadminFebruary 6, 2022Comments Off on ਹੁਣੇ ਹੁਣੇ ਬੋਲੀਵੁਡ ਚ ਪਿਆ ਮਾਤਮ – ਹੋਈ ਚੋਟੀ ਦੀ ਮਸ਼ਹੂਰ ਹਸਤੀ ਦੀ ਅਚਾਨਕ ਮੌਤ
Previous Postਪੰਜਾਬ ਸਰਕਾਰ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਲਈ ਕਰਤਾ ਇਹ ਵੱਡਾ ਐਲਾਨ
Next Postਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ -ਨਾਮ ਤੇ ਦਰਜ ਹੋਇਆ ਇਹ ਵੱਡਾ ਰਿਕਾਰਡ