BREAKING NEWS
Search

ਅਮਰੀਕਾ ਚ ਹੋਇਆ ਵੱਡਾ ਹਮਲਾ : ਗੋਲੀਬਾਰੀ ਚ ਹੋਈਆਂ ਏਨੀਆਂ ਮੌਤਾਂ , ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਦੋ ਸਾਲਾਂ ਤੋਂ ਫੈਲੀ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ ਅਤੇ ਕੰਮ ਜਾਣ ਦੇ ਕਾਰਨ ਉਨ੍ਹਾਂ ਲੋਕਾਂ ਵਿੱਚ ਚਿੰਤਾ ਪੈਦਾ ਹੋ ਗਈ ਅਤੇ ਅਜਿਹੇ ਲੋਕਾਂ ਲਈ ਆਪਣੇ ਪਰਿਵਾਰ ਦਾ ਖਰਚਾ ਕਰਨਾ ਵੀ ਮੁਸ਼ਕਲ ਹੋ ਗਿਆ। ਅਜਿਹੀਆਂ ਸਥਿਤੀਆਂ ਦੇ ਚਲਦੇ ਹੋਏ ਉਹ ਲੋਕ ਮਾਨਸਿਕ ਤਣਾਅ ਦੇ ਰੋਗੀ ਹੋ ਗਏ। ਜਿਨ੍ਹਾਂ ਨੂੰ ਇਨ੍ਹਾਂ ਮੁਸ਼ਕਲਾਂ ਦੇ ਚਲਦੇ ਹੋਏ ਹੀ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਥੇ ਹੀ ਕੁਝ ਲੋਕਾਂ ਵੱਲੋਂ ਅਪਰਾਧਿਕ ਜਗਤ ਨਾਲ ਜੁੜੀਆਂ ਹੋਈਆਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।

ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਜਿੱਥੇ ਕੁੱਝ ਪ੍ਰੇਸ਼ਾਨੀਆਂ ਦੇ ਚੱਲਦੇ ਹੋਏ ਕੁਝ ਲੋਕਾਂ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਹੁਣ ਅਮਰੀਕਾ ਵਿੱਚ ਇੱਕ ਵੱਡਾ ਹਮਲਾ ਹੋਇਆ ਹੈ ਜਿੱਥੇ 4 ਮੌਤਾਂ ਹੋਈਆਂ ਹਨ ਅਤੇ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟੈਕਸਾਸ ਸੂਬੇ ਤੋਂ ਸਾਹਮਣੇ ਆਈ ਹੈ। ਜਿੱਥੇ ਕੋਰਸੀਕਾਨਾ ਵਿੱਚ ਇਕ ਬੰਦੂਕਧਾਰੀ ਵਿਅਕਤੀ ਵੱਲੋਂ ਆਪਣੇ ਹੀ ਪਰਿਵਾਰ ਦੇ 4 ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਇਸ ਅਪਰਾਧ ਦੀ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਸ ਵਿਅਕਤੀ ਵੱਲੋਂ ਆਪ ਵੀ ਆਪਣੀ ਜੀਵਨ-ਲੀਲਾ ਨੂੰ ਸਮਾਪਤ ਕਰ ਲਿਆ ਗਿਆ ਹੈ। ਸ਼ਨੀਵਾਰ ਨੂੰ ਵਾਪਰੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਦੋਂ ਪੁਲਿਸ ਵੱਲੋਂ ਪਹੁੰਚ ਕੀਤੀ ਗਈ ਤਾਂ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਉਸ ਵਿਅਕਤੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਥੇ ਹੀ ਪੁਲਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿੱਥੇ ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋਈ ਹੈ ਉੱਥੇ ਹੀ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ।

ਪੁਲਸ ਦੇ ਦੱਸੇ ਅਨੁਸਾਰ ਮ੍ਰਿਤਕਾਂ ਬਾਰੇ ਜਾਣਕਾਰੀ ਜਿਥੇ ਪੁਲਿਸ ਵੱਲੋਂ ਜਨਤਕ ਨਹੀਂ ਕੀਤੀ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਮਾਰੇ ਗਏ ਚਾਰ ਲੋਕਾਂ ਵਿੱਚ ਦੋ ਪੁਰਸ, ਇਕ ਮਹਿਲਾ ਅਤੇ ਇਕ ਬੱਚਾ ਵੀ ਸ਼ਾਮਲ ਹੈ। ਪੁਲੀਸ ਵੱਲੋਂ ਕਿ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!