ਫ੍ਰੈਂਕਫਰਟ : ਜਰਮਨੀ ਦੇ ਹੈਮਬਰਗ ‘ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇੱਥੇ ਇਕ ਕਾਰ ਨੂੰ ਜ਼ਬਤ ਕੀਤਾ ਹੈ। ਤੁਸੀ ਇਹ ਸੋਚ ਰਹੇ ਹੋਵੋਗੇ ਕਿ ਆਖਰ ਇਸ ‘ਚ ਕੀ ਵੱਡੀ ਗੱਲ ਹੋ ਗਈ ਪਰ ਇਹ ਕੋਈ ਨੌਰਮਲ ਕਾਰ ਨਹੀਂ ਹੈ ਸਗੋਂ ਸੋਨੇ ਦੀ ਕਾਰ ਹੈ। ਜਦੋ ਇਹ ਕਾਰ ਸੜਕ ‘ਤੇ ਚਲਦੀ ਸੀ ਤਾਂ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੁੰਦੀ ਸੀ। ਜਿਸਦੇ ਚਲਦੇ ਪੁਲਿਸ ਨੇ ਇਸਨੂੰ ਜ਼ਬਤ ਕਰ ਲਿਆ ਹੈ।
ਦਰਅਸਲ ਅਧਿਕਾਰੀਆਂ ਦਾ ਕਹਿਣਾ ਸੀ ਕਿ ਕਾਰ ਦੀ ਚਮਕ ਇੰਨੀ ਜ਼ਿਆਦਾ ਸੀ ਕਿ ਸੜਕ ‘ਤੇ ਵਾਹਨ ਚਲਾ ਰਹੇ ਦੂਜੇ ਡ੍ਰਾਈਵਰਾਂ ਦੀ ਅੱਖਾਂ ‘ਚ ਇਸ ਦੀ ਚਮਕ ਪੈਂਦੀ ਸੀ ਜਿਸ ਕਾਰਨ ਹਾਦਸੇ ਹੋਣ ਦਾ ਖ਼ਤਰਾ ਜ਼ਿਆਦਾ ਸੀ। ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਪਹਿਲਾਂ ਕਾਰ ਰੋਕ ਕੇ ਡ੍ਰਾਈਵਰ ਨੂੰ ਇਸ ਦੀ ਪੌਲਿਸ਼ ਹਟਾਉਣ ਤੇ ਇਸ ਨੂੰ ਦੁਬਾਰਾ ਰਜਿਸਟਰ ਕਰਨ ਲਈ ਕਿਹਾ।
ਜਦੋਂ ਉਸ ਨੇ ਪੁਲਿਸ ਦੀ ਗੱਲ ਨਹੀਂ ਮੰਨੀ ਤਾਂ ਕਾਰ ਜ਼ਬਤ ਕੀਤੀ ਗਈ। ਰਿਪੋਰਟਸ ਮੁਤਾਬਕ ਬਾਅਦ ‘ਚ ਕਾਰ ਤੇ ਉਸ ਦੇ ਡ੍ਰਾਈਵਰ ਨੂੰ ਜ਼ੁਰਮਾਨਾ ਲਾ ਕੇ ਛੱਡ ਦਿੱਤਾ ਗਿਆ।
ਇਸ ਦੇ ਨਾਲ ਹੀ ਉਸ ਨੂੰ ਹਦਾਇਤ ਦਿੱਤੀ ਗਈ ਹੈ ਕਿ ਦੁਬਾਰਾ ਕਾਰ ਨੂੰ ਸੜਕ ‘ਤੇ ਚਲਾਉਣ ਤੋਂ ਪਹਿਲਾਂ ਉਹ ਸੋਨੇ ਦੀ ਪੌਲਿਸ਼ ਨੂੰ ਹਟਾ ਲਵੇ
ਵਾਇਰਲ