BREAKING NEWS
Search

ਮਸ਼ਹੂਰ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇ ਵਾਲਾ ਲਈ ਆ ਗਈ ਹੁਣ ਇਹ ਵੱਡੀ ਮਾੜੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਦੀ ਸਿਆਸਤ ਵਿਚ ਬਹੁਤ ਸਾਰੇ ਨਵੇਂ ਚਿਹਰੇ ਸ਼ਾਮਲ ਹੋਏ ਹਨ। ਕਿਉ ਕੇ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਉਥੇ ਹੀ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਵਾਸਤੇ ਕਈ ਹਸਤੀਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਵੱਖ-ਵੱਖ ਖੇਤਰਾਂ ਦੇ ਅਜਿਹੇ ਚਿਹਰਿਆਂ ਵੱਲੋਂ ਸਿਆਸਤ ਵਿਚ ਆਪਣੀ ਕਿਸਮਤ ਅਜ਼ਮਾਈ ਜਾ ਰਹੀ ਹੈ ਜਿਨ੍ਹਾਂ ਦੇ ਸਿਆਸਤ ਵਿੱਚ ਆਉਣ ਬਾਰੇ ਕਿਸੇ ਵੱਲੋਂ ਵੀ ਨਹੀਂ ਸੋਚਿਆ ਗਿਆ ਸੀ। ਜਿੱਥੇ ਪੰਜਾਬੀ ਸੰਗੀਤ ਅਤੇ ਅਦਾਕਾਰੀ ਖੇਤਰ ਦੀਆਂ ਬਹੁਤ ਸਾਰੀਆਂ ਹਸਤੀਆਂ ਰਾਜਨੀਤੀ ਵਿੱਚ ਵੱਖ-ਵੱਖ ਪਾਰਟੀਆਂ ਨਾਲ ਜੁੜ ਰਹੀਆਂ ਹਨ। ਉਥੇ ਹੀ ਉਹ ਕਈ ਵਿਵਾਦਾਂ ਦੇ ਵਿਚ ਵੀ ਫਸੀਆਂ ਹੋਈਆਂ ਨਜ਼ਰ ਆਈਆਂ ਹਨ।

ਜਿੱਥੇ ਅਜਿਹੇ ਬਹੁਤ ਸਾਰੇ ਅਦਾਕਾਰਾ ਅਤੇ ਗਾਇਕਾਂ ਦਾ ਵਿਰੋਧ ਵੀ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਕੀਤਾ ਜਾ ਰਿਹਾ ਹੈ। ਉਥੇ ਹੀ ਉਹ ਸਿਆਸਤ ਤੋਂ ਬਿਨਾਂ ਹੋਰ ਵਿਵਾਦਾਂ ਦੇ ਕਾਰਣ ਚਰਚਾ ਵਿਚ ਬਣੇ ਹੋਏ ਹਨ। ਹੁਣ ਮਸ਼ਹੂਰ ਗਾਇਕ ਅਤੇ ਕਾਂਗਰਸੀ ਉਮੀਦਵਾਰ ਸਿੱਧੂਮੂਸੇਵਾਲਾ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜਿੱਥੇ ਆਪਣੇ ਗੀਤਾਂ ਨੂੰ ਲੈ ਕੇ ਹਮੇਸ਼ਾ ਚਰਚਾ ਵਿਚ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਰਾਜਨੀਤੀ ਵਿੱਚ ਸ਼ਾਮਲ ਹੋਣ ਦੇ ਕਾਰਨ ਇਕ ਵਾਰ ਫਿਰ ਤੋਂ ਚਰਚਾ ਵਿਚ ਹਨ। ਜਿੱਥੇ ਉਹ ਹੋ ਕੇ ਵਿਵਾਦਾਂ ਦੇ ਵਿੱਚ ਵੀ ਫ਼ੱਸਦੇ ਹਨ ਨਜ਼ਰ ਆ ਰਹੇ ਹਨ।

ਜਿੱਥੇ ਹੁਣ ਸਿੱਧੂ ਮੂਸੇਵਾਲਾ ਦੇ ਇਕ ਗੀਤ ਹੰਝੂ ਵਿੱਚ ਵਕੀਲਾਂ ਲਈ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਨੂੰ ਲੈ ਕੇ ਹੁਣ ਐਡਵੋਕੇਟ ਸੁਨੀਲ ਕੁਮਾਰ ਮੱਲ੍ਹਣ ਵੱਲੋਂ ਜ਼ਿਲ੍ਹਾ ਅਦਾਲਤ ਦੇ ਵਿੱਚ ਵਕੀਲਾਂ ਦੇ ਅਕਸ ਨੂੰ ਢਾਹ ਲਗਾਉਣ ਦਾ ਇਲਜ਼ਾਮ ਲਗਾਉਂਦੇ ਹੋਏ ਮਾਮਲਾ ਦਰਜ ਕਰਾਇਆ ਗਿਆ ਹੈ। ਜਿਸ ਕਾਰਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਫਿਰ ਤੋਂ ਵਿਵਾਦਾਂ ਵਿਚ ਘਿਰ ਗਏ ਹਨ।

ਜਿੱਥੇ ਉਨ੍ਹਾਂ ਦੇ ਖਿਲਾਫ ਹੁਣ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉੱਥੇ ਹੀ ਮਾਨਸਾ ਜ਼ਿਲੇ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਉੀਦਵਾਰਾਂ ਸ਼ੁਭਦੀਪ ਉਰਫ ਸਿੱਧੂ ਮੂਸੇਵਾਲਾ ਦੇ ਰਾਜਨੀਤਿਕ ਸਫ਼ਰ ਉਪਰ ਵੀ ਇਸ ਮਾਮਲੇ ਦਾ ਗਹਿਰਾ ਅਸਰ ਹੋ ਸਕਦਾ ਹੈ। ਸਿੱਧੂ ਦੇ ਖਿਲਾਫ ਦਰਜ ਕੀਤੇ ਗਏ ਮਾਮਲੇ ਵਿੱਚ ਜਿੱਥੇ ਵਕੀਲਾਂ ਵੱਲੋਂ ਇਸ ਗੀਤ ਤੋਂ ਕੀਤੀ ਗਈ ਕਮਾਈ ਨੂੰ ਬਾਰ ਕੌਂਸਲ ਆਫ ਪੰਜਾਬ ਹਰਿਆਣਾ ਦੇ ਐਡਵੋਕੇਟ ਵੈਲਫੇਅਰ ਫੰਡ ਵਿੱਚ ਪਾਉਣ ਦੀ ਮੰਗ ਕੀਤੀ ਗਈ ਹੈ। ਜਿਸ ਬਾਰੇ ਨੋਟਿਸ ਪਹਿਲਾਂ ਵੀ ਜਾਰੀ ਕੀਤਾ ਗਿਆ ਸੀ।



error: Content is protected !!