BREAKING NEWS
Search

ਰੂਸ ਯੂਕ੍ਰੇਨ ਯੁੱਧ ਮਾਮਲੇ ਚ ਹੁਣ ਪੰਜਾਬ ਤੋਂ ਆ ਗਈ ਇਹ ਵੱਡੀ ਖਬਰ – ਹੋ ਗਿਆ ਇਹ ਸਰਕਾਰੀ ਐਲਾਨ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਜਿੱਥੇ ਯੂਕਰੇਨ ਵਿੱਚ ਸਥਿਤੀ ਕਾਫੀ ਤਨਾਅਪੂਰਨ ਬਣੀ ਹੋਈ ਹੈ ਕਿਉਂਕੇ ਰੂਸ ਵੱਲੋਂ ਲਗਾਤਾਰ ਅੱਜ ਦੂਜੇ ਦਿਨ ਵੀ ਯੂਕਰੇਨ ਦੇ ਕਈ ਸ਼ਹਿਰਾਂ ਵਿਚ ਹਮਲੇ ਕੀਤੇ ਜਾ ਰਹੇ ਹਨ। ਜਿੱਥੇ ਯੂਕਰੇਨ ਦੇ ਰਾਸ਼ਟਰਪਤੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਚਾਰ ਦਿਨਾਂ ਦੇ ਵਿੱਚ ਰੂਸ ਵੱਲੋਂ ਯੂਕਰੇਨ ਦੀ ਰਾਜਧਾਨੀ ਦੇ ਉੱਪਰ ਕਬਜ਼ਾ ਕਰ ਲਿਆ ਜਾਵੇਗਾ। ਉਥੇ ਹੀ ਰੂਸ ਵੱਲੋਂ ਹੁਣ ਬਾਕੀ ਦੇਸ਼ਾਂ ਨੂੰ ਇਸ ਹਮਲੇ ਵਿਚ ਦਖਲਅੰਦਾਜ਼ੀ ਕਰਨ ਤੋਂ ਵੀ ਇਨਕਾਰ ਕੀਤਾ ਗਿਆ ਹੈ। ਉਸ ਨੇ ਕਿਹਾ ਹੈ ਕਿ ਅਗਰ ਕੋਈ ਵੀ ਇਸ ਹਮਲੇ ਦੇ ਵਿੱਚ ਆਉਂਦਾ ਹੈ ਤਾਂ ਉਸ ਨੂੰ ਵੀ ਨਤੀਜੇ ਭੁਗਤਣੇ ਪੈ ਸਕਦੇ ਹਨ। ਰੂਸ ਵੱਲੋਂ ਪ੍ਰਮਾਣੂ ਸ਼ਕਤੀ ਦਾ ਵੀ ਪ੍ਰਯੋਗ ਕੀਤੇ ਜਾਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਬਹੁਤ ਸਾਰੇ ਦੇਸ਼ਾਂ ਦੇ ਲੋਕ ਯੂਕਰੇਨ ਵਿੱਚ ਫਸੇ ਹੋਏ ਹਨ।

ਜਿੱਥੇ ਪਹਿਲਾਂ ਤੋਂ ਹੀ ਰੂਸ ਵੱਲੋਂ ਹਮਲਾ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਅਤੇ ਸਭ ਦੇਸ਼ਾਂ ਵੱਲੋਂ ਆਪਣੇ ਲੋਕਾਂ ਨੂੰ ਉਥੋਂ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਕੱਲ੍ਹ ਭਾਰਤ ਤੋਂ ਵੀ ਗਿਆ ਹਵਾਈ ਜਹਾਜ਼ ਉਸ ਸਮੇਂ ਰਸਤੇ ਵਿੱਚੋਂ ਵਾਪਸ ਆ ਗਿਆ ਸੀ ਜਿਸ ਸਮੇਂ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਰੂਸ ਵੱਲੋਂ ਯੂਕਰੇਨ ਉਪਰ ਹਮਲਾ ਕਰ ਦਿੱਤਾ ਗਿਆ ਹੈ। ਜੋ ਕਿ ਯੂਕਰੇਨ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਜਾ ਰਿਹਾ ਸੀ। ਹੁਣ ਰੂਸ ਯੂਕ੍ਰੇਨ ਯੁੱਧ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਥੇ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ।4

ਪ੍ਰਾਪਤ ਜਾਣਕਾਰੀ ਅਨੁਸਾਰ ਯੂਕਰੇਨ ਵਿੱਚ ਰਹਿਣ ਵਾਲੇ ਪੰਜਾਬੀਆਂ ਨੂੰ ਵਾਪਸ ਪੰਜਾਬ ਲਿਆਉਣ ਵਾਸਤੇ ਹੁਣ ਪੰਜਾਬ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇੱਥੇ ਅੱਜ ਸੂਬਾ ਸਰਕਾਰ ਵੱਲੋਂ ਫੋਨ ਨੰਬਰ ਜਾਰੀ ਕੀਤੇ ਗਏ ਹਨ ਜਿਨ੍ਹਾਂ ਨਾਲ ਰਾਬਤਾ ਕਾਇਮ ਕਰਕੇ ਯੂਕਰੇਨ ਰਹਿਣ ਵਾਲੇ ਪੰਜਾਬੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਜਾਣਕਾਰੀ ਦੇ ਸਕਦੇ ਹਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਯੂਕ੍ਰੇਨ ਵਿਚ ਫਸੇ ਇਹਨਾਂ ਪੰਜਾਬੀਆਂ ਦੀ ਮਦਦ ਵਾਸਤੇ ਪੰਜਾਬ ਸਰਕਾਰ ਵੱਲੋਂ ਇਕ 24×7 ਹੈਲਪ ਲਾਈਨ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ,ਜਿਸ ਵਾਸਤੇ ਇਹ ਟੈਲੀਫੂਨ ਨੰਬਰ ਭਾਰਤ ਤੋਂ ਬਾਹਰ ਰਹਿਣ ਵਾਲੇ ਲੋਕਾਂ ਲਈ +91-172-4111905 ਵੀ ਜਾਰੀ ਕੀਤਾ ਗਿਆ ਹੈ। ਇਸ ਤਰਾਂ ਹੀ ਪੰਜਾਬ ਵਿੱਚ ਰਹਿਣ ਵਾਲੇ ਲੋਕ 1100 ਤੇ ਸੰਪਰਕ ਕਰ ਸਕਦੇ ਹਨ। ਅਗਰ ਇਨ੍ਹਾਂ ਨੰਬਰਾਂ ਦੇ ਜ਼ਰੀਏ ਕੋਈ ਵੀ ਜਾਣਕਾਰੀ ਮੰਗਦਾ ਹੈ ਤਾਂ ਵਿਦੇਸ਼ ਮੰਤਰਾਲੇ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ।



error: Content is protected !!