ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਬਹੁਤ ਸਾਰੇ ਘਰਾਂ ਦੇ ਚਿਰਾਗ ਉਜੜ ਜਾਂਦੇ ਹਨ ਅਤੇ ਹਮੇਸ਼ਾਂ ਲਈ ਬੁਝ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਦਾ ਧਿਆਨ ਰੱਖਦੇ ਹੋਏ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਲਾਗੂ ਕੀਤੇ ਜਾਂਦੇ ਹਨ। ਪਰ ਲੋਕਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਹੁਣ 15 ਦਿਨ ਪਹਿਲਾਂ ਜਿੱਥੇ ਮਾਂ ਅਮਰੀਕਾ ਗਈ ਸੀ ਉਸ ਪਿੱਛੋਂ ਇਹ ਹਾਦਸਾ ਵਾਪਰ ਗਿਆ ਹੈ ਜਿਥੇ ਮਾਤਮ ਦੀ ਖਬਰ ਸੁਣ ਕੇ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਜੀਰਕਪੁਰ ਰੋਡ ਤੋਂ ਸਾਹਮਣੇ ਆਈ ਹੈ। ਜਿੱਥੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਸ਼ੁੱਕਰਵਾਰ ਨੂੰ ਮੋਹਾਲੀ ਦੇ ਰਹਿਣ ਵਾਲੇ ਇਕ 30 ਸਾਲਾ ਨੌਜਵਾਨ ਸੁਮੀਤਪਾਲ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਜਿਥੇ ਇਹ ਸੜਕ ਹਾਦਸਾ ਪਿੰਡ ਰਾਮਪੁਰਾ ਕੋਲ ਵਾਪਰਿਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਵੇਖਣ ਵਾਲੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਗਏ ਹਨ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮ੍ਰਿਤਕ ਨੌਜਵਾਨ ਸ਼ੁੱਕਰਵਾਰ ਦੀ ਸਵੇਰ ਨੂੰ ਮੋਹਾਲੀ ਤੋ ਪਟਿਆਲਾ ਜਾ ਰਿਹਾ ਸੀ। ਉਸ ਸਮੇਂ ਪਿੰਡ ਰਾਮਪੁਰਾ ਦੇ ਕੋਲ ਪਹੁੰਚਣ ਤੇ ਇਸ ਕਾਰ ਦੀ ਟੱਕਰ ਟਰੱਕ ਨਾਲ ਹੋ ਗਈ ਜੋ ਟਰੱਕ ਦੇ ਹੇਠਾਂ ਜਾ ਵੜੀ। ਇਸ ਹਾਦਸੇ ਦੇ ਵਿਚ ਜਿੱਥੇ ਜ਼ਖ਼ਮੀ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਇਸ ਹਾਦਸੇ ਦੀ ਖਬਰ ਮਿਲਦੇ ਹੀ ਪੁਲਸ ਵੱਲੋਂ ਇਸ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਿੱਥੇ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਉਥੇ ਹੀ ਉਹ ਬਾਸਕਟਬਾਲ ਦਾ ਖਿਡਾਰੀ ਵੀ ਸੀ। ਮ੍ਰਿਤਕ ਨੌਜਵਾਨ ਦੀ ਮਾਂ 15 ਦਿਨ ਪਹਿਲਾਂ ਹੀ ਪੰਜਾਬ ਤੋਂ ਅਮਰੀਕਾ ਗਈ ਸੀ। ਜਿਸ ਪਿੱਛੋਂ ਵਾਪਰੇ ਇਸ ਹਾਦਸੇ ਕਾਰਨ ਪਰਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।


ਤਾਜਾ ਜਾਣਕਾਰੀ
15 ਦਿਨ ਪਹਿਲਾਂ ਮਾਂ ਗਈ ਅਮਰੀਕਾ ਹੁਣ ਵਾਪਰ ਗਿਆ ਇਹ ਭਾਣਾ ਪਿਆ ਮਾਤਮ – ਤਾਜਾ ਵੱਡੀ ਖਬਰ
ByadminFebruary 27, 2022Comments Off on 15 ਦਿਨ ਪਹਿਲਾਂ ਮਾਂ ਗਈ ਅਮਰੀਕਾ ਹੁਣ ਵਾਪਰ ਗਿਆ ਇਹ ਭਾਣਾ ਪਿਆ ਮਾਤਮ – ਤਾਜਾ ਵੱਡੀ ਖਬਰ
Previous Postਨੌਜਵਾਨ ਕੁੜੀ ਦੀ ਘਰ ਚ ਇਸ ਤਰਾਂ ਮਿਲੀ ਲਾਸ਼ – ਪੇਕੇ ਹੁਣ ਸੋਹਰਿਆਂ ਤੇ ਲਗਾ ਰਹੇ ਨੇ ਇਹ ਗੰਭੀਰ ਦੋਸ਼
Next Postਪਿੰਡ ਦੇ ਗ੍ਰੰਥੀ ਸਿੰਘ ਨੇ ਸਪੀਕਰ ’ਤੇ ਅਨਾਊਂਸਮੈਂਟ ਕਰਕੇ ਕਰਤਾ ਇਹ ਖੌਫਨਾਕ ਕਾਂਡ – ਤਾਜਾ ਵੱਡੀ ਖਬਰ