ਆਈ ਤਾਜਾ ਵੱਡੀ ਖਬਰ

ਪੰਜਾਬ ਦੀ ਸਿਆਸਤ ਨਾਲ ਆਏ ਦਿਨ ਹੀ ਜੁੜੀਆਂ ਹੋਈਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਪਹਿਲਾਂ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਤ ਸਾਰੀਆਂ ਹਸਤੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਅਤੇ ਕਈ ਸਖਸ਼ੀਅਤਾਂ ਨੂੰ ਵੀ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਉੱਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਕਈ ਵਿਵਾਦਾਂ ਦੇ ਚੱਲਦਿਆਂ ਹੋਇਆਂ ਆਪਣੀ ਪਾਰਟੀ ਨੂੰ ਅਲਵਿਦਾ ਆਖ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਰਿਹਾ ਸੀ। ਉੱਥੇ ਹੀ ਬਹੁਤ ਸਾਰੇ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋਏ ਵਿਧਾਇਕ ਕਈ ਮਾਮਲਿਆਂ ਦੇ ਵਿਚ ਵੀ ਫਸੇ ਹੋਏ ਸਾਹਮਣੇ ਆ ਰਹੇ ਹਨ। ਹੁਣ ਜੇਲ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਇਸ ਤਰਾਂ ਆਪਣਾ ਸਮਾਂ ਬਤੀਤ ਕਰ ਰਹੇ ਹਨ ਜਿਸ ਬਾਰੇ ਜੇਲ੍ਹ ਦੇ ਅੰਦਰ ਤੋਂ ਇਹ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਮਹੀਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਜਰਨਲ ਸਕੱਤਰ ਵਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਦੋਸ਼ੀ ਮੰਨਦਿਆਂ ਹੋਇਆਂ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਨੂੰ ਚੋਣਾਂ ਤੋਂ ਕੁਝ ਸਮਾਂ ਬਾਅਦ ਤਕ ਦੀ ਰਾਹਤ ਮਿਲੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਵਿੱਚ ਜਾਣਾ ਪਿਆ।

ਇਸ ਸਮੇਂ ਉਹ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦ ਹਨ। ਇਸ ਜੇਲ ਵਿੱਚ ਬੰਦ ਹੋਏ ਉਨ੍ਹਾਂ ਨੂੰ ਚਾਰ ਦਿਨ ਦਾ ਸਮਾਂ ਹੋ ਚੁੱਕਾ ਹੈ। ਉਥੇ ਹੀ ਜੇਲ ਅੰਦਰ ਉਨ੍ਹਾਂ ਦੇ ਵਿਖਾਏ ਜਾ ਰਹੇ ਸਮੇਂ ਬਾਰੇ ਜਾਣਕਾਰੀ ਸਾਹਮਣੇ ਆਈ ਹੈ ਕਿ ਉਨ੍ਹਾਂ ਵੱਲੋਂ ਜੇਲ੍ਹ ਦੇ ਅੰਦਰ ਜਿਥੇ ਗੁਰਬਾਣੀ ਦਾ ਪਾਠ ਕਰ ਕੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਮਹਾਨ ਵਿਅਕਤੀਆਂ ਦੀਆਂ ਜੀਵਨੀਆਂ ਵੀ ਪੜ੍ਹੀਆਂ ਜਾ ਰਹੀਆਂ ਹਨ। ਬਿਕਰਮ ਮਜੀਠੀਆ ਵੱਲੋਂ ਜਿੱਥੇ ਮਿਲੀ ਹੋਈ ਰਾਹਤ ਤੋਂ ਬਾਅਦ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਸੀ।

ਉਨ੍ਹਾਂ ਵੱਲੋਂ ਇਹ ਆਤਮ ਸਮਰਪਣ ਮੋਹਾਲੀ ਦੀ ਜੇਲ੍ਹ ਵਿੱਚ ਕੀਤਾ ਗਿਆ ਸੀ ਜਿਥੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਜਿੱਥੇ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਚੋਣ ਲੜੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਹੁਣ ਜੇਲ੍ਹ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਮੁੜ ਤੋਂ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਜਾਵੇ। ਇਸ ਸਮੇਂ ਉਹ ਬਾਕੀ ਆਮ ਵਿਅਕਤੀਆਂ ਦੀ ਤਰਾ ਰਹਿ ਰਹੇ ਹਨ।


ਤਾਜਾ ਜਾਣਕਾਰੀ
ਜੇਲ੍ਹ ਦੇ ਵਿਚ ਇਸ ਤਰਾਂ ਬਤੀਤ ਕਰ ਰਹੇ ਸਮਾਂ ਬਿਕਰਮ ਸਿੰਘ ਮਜੀਠੀਆ – ਅੰਦਰਲੀ ਖਬਰ ਆਈ ਸਾਹਮਣੇ
ByadminMarch 1, 2022Comments Off on ਜੇਲ੍ਹ ਦੇ ਵਿਚ ਇਸ ਤਰਾਂ ਬਤੀਤ ਕਰ ਰਹੇ ਸਮਾਂ ਬਿਕਰਮ ਸਿੰਘ ਮਜੀਠੀਆ – ਅੰਦਰਲੀ ਖਬਰ ਆਈ ਸਾਹਮਣੇ
Previous Postਤੂੜੀ ਦੇ ਕੁੱਪ ਚ ਨੌਜਵਾਨ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ – ਇਲਾਕੇ ਚ ਛਾਇਆ ਸੋਗ
Next Postਹੋਲੇ ਮਹੱਲੇ ਨੂੰ ਦੇਖਦੇ ਹੋਏ ਪੰਜਾਬ ਚ ਇਥੇ ਇਹਨਾਂ ਪਾਬੰਦੀਆਂ ਦਾ ਹੋ ਗਿਆ ਐਲਾਨ – ਤਾਜਾ ਵੱਡੀ ਖਬਰ