ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬੀਤੀ ਰਾਤ ਪਿੰਡ ਕਕਰਾਲਾ ਖੁਰਦ ਦੇ ਗੁਰਜੰਟ ਸਿੰਘ ਦਾ ਕਤਲ ਕਰਨ ਵਾਲੇ ਪਿੰਡ ਕੋਟਾਲਾ ਦੇ ਪਤੀ-ਪਤਨੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਮ੍ਰਿਤਕ ਗੁਰਜੰਟ ਸਿੰਘ ਰੇਲਵੇ ਵਿੱਚ ਕੰਮ ਕਰਦਾ ਸੀ। ਮ੍ਰਿਤਕ ਦੇ ਸੰਦੀਪ ਕੌਰ ਨਾਲ ਪ੍ਰੇਮ ਸਬੰਧ ਰਹੇ ਸੀ। ਸੰਦੀਪ ਕੌਰ ਨੇ ਮਿਲਣ ਦੇ ਬਹਾਨੇ ਗੁਰਜੰਟ ਸਿੰਘ ਨੂੰ ਰਾਤ ਵੇਲੇ ਆਪਣੇ ਘਰ ਬੁਲਾਇਆ ਤੇ ਆਪਣੇ ਪਤੀ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ ਡੀਐਸਪੀ ਸਮਰਾਲਾ ਦੇਵਿੰਦਰ ਸਿੰਘ ਨੇ ਘਟਨਾ ਬਾਰੇ ਦੱਸਿਆ ਕਿ ਬੀਤੀ ਰਾਤ ਪਿੰਡ ਕਕਰਾਲਾ ਖੁਰਦ ਦੇ ਗੁਰਜੰਟ ਸਿੰਘ ਦਾ ਕਤਲ ਕਰਨ ਵਾਲੇ
ਪਿੰਡ ਕੋਟਾਲਾ ਦੇ ਪਤੀ-ਪਤਨੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਮ੍ਰਿਤਕ ਗੁਰਜੰਟ ਸਿੰਘ ਰੇਲਵੇ ਵਿੱਚ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸੰਦੀਪ ਕੌਰ ਨਾਲ ਪ੍ਰੇਮ ਸਬੰਧ ਰਹੇ ਸੀ। ਸੰਦੀਪ ਕੌਰ ਨੇ ਮਿਲਣ ਦੇ ਬਹਾਨੇ ਗੁਰਜੰਟ ਸਿੰਘ ਨੂੰ ਰਾਤ ਵੇਲੇ ਆਪਣੇ ਘਰ ਬੁਲਾਇਆ ਤੇ ਆਪਣੇ ਪਤੀ ਨਾਲ ਮਿਲ ਕੇ ਉਸ ਦਾ ਕਤਲ ਕਰ ਦਿੱਤਾ। ਦੋਵਾਂ ਨੇ ਪਹਿਲਾਂ ਤੋਂ ਹੀ ਕਤਲ ਦੀ ਸਾਰੀ ਤਿਆਰੀ ਕੀਤੀ ਹੋਈ ਸੀ। ਦੋਵਾਂ ਜਣਿਆਂ ਨੇ ਸੋਟੇ ਤੇ ਬਾਲੇ ਨਾਲ ਗੁਰਜੰਟ ਸਿੰਘ ’ਤੇ ਹਮਲਾ ਕੀਤਾ।
ਇਸ ਤੋਂ ਬਾਅਦ ਦੋਵਾਂ ਨੇ ਇਸ ਵਾਰਦਾਤ ਨੂੰ ਚੋਰੀ ਦਾ ਮਾਮਲਾ ਦਿਖਾਉਣ ਲਈ ਡਰਾਮਾ ਰਚਿਆ ਤੇ ਜ਼ਖ਼ਮੀ ਗੁਰਜੰਟ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ। ਉਨ੍ਹਾਂ ਇਹ ਦੱਸਿਆ ਕਿ ਗੁਰਜੰਟ ਸਿੰਘ ਹਸਪਤਾਲ ਪਹੁੰਚਣ ਤੱਕ ਮਰ ਚੁੱਕਾ ਸੀ। ਪੁਲਿਸ ਵੱਲੋਂ ਕੀਤੀ ਤਫਤੀਸ਼ ਤੋਂ ਬਾਅਦ ਇਹ ਸਾਰਾ ਮਾਮਲਾ ਖੁੱਲ੍ਹ ਕੇ ਸਾਹਮਣੇ ਆ ਗਿਆ। ਇਸ ਪਿੱਛੋਂ ਪੁਲਿਸ ਨੇ ਮੁਲਜ਼ਮ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਫਿਲਹਾਲ ਦੋਵੇਂ ਫਰੀਰ ਹਨ। ਪੁਲਿਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਤਾਜਾ ਜਾਣਕਾਰੀ