ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬੋਲੀਵੀਆ ‘ਚ ਦੋ ਟਰੱਕਾਂ ਨਾਲ ਟੱਕਰ ਤੋਂ ਬਾਅਦ ਇਕ ਬਸ 200 ਮੀਟਰ ਗਹਿਰੀ ਖੱਡ ‘ਚ ਡਿੱਗ ਗਈ, ਜਿਸ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੁਲਸ ਸੂਤਰਾਂ ਵਲੋਂ ਦਿੱਤੀ ਗਈ ਹੈ।
ਪੁਲਸ ਮੁਖੀ ਯੂਰੀ ਕਾਲਡੇਰੋਨ ਨੇ ਸੋਮਵਾਰ ਨੂੰ ਦੱਸਿਆ ਕਿ ਉੱਤਰੀ ਲਾ ਪਾਜ਼ ‘ਚ ਇਕ ਬਸ ਟਰੱਕ ਨੂੰ ਓਵਰ ਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਕਿ ਸਾਹਮਣੇ ਤੋਂ ਆ ਰਹੇ ਖੜ੍ਹੇ ਟਰੱਕ ਨਾਲ ਉਸ ਦਾ ਟੱਕਰ ਹੋ ਗਈ। ਉਨ੍ਹਾਂ ਕਿਹਾ ਕਿ ਟੱਕਰ ਤੋਂ ਬਾਅਦ ਬਸ ਕੰਟਰੋਲ ਤੋਂ ਬਾਹਰ ਹੋ ਗਈ ਤੇ ਖੱਡ ‘ਚ ਜਾ ਡਿੱਗੀ। ਇਸ ਘਟਨਾ ‘ਚ 25 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਦੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਕੁਝ ਜ਼ਖਮੀਆਂ ਨੂੰ ਲਾ ਪਾਜ਼ ਭੇਜਿਆ ਗਿਆ ਹੈ।
ਤਾਜਾ ਜਾਣਕਾਰੀ