ਆਈ ਤਾਜਾ ਵੱਡੀ ਖਬਰ

ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਜਿੱਥੇ ਲੋਕਾਂ ਵੱਲੋਂ ਬੇਸਬਰੀ ਨਾਲ ਨਤੀਜੇ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਅੱਜ ਸਵੇਰੇ ਹੀ ਲੋਕਾਂ ਦਾ ਉਹ ਇੰਤਜਾਰ ਉਸ ਸਮੇਂ ਖਤਮ ਹੋ ਗਿਆ ਜਦੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਅੱਜ ਦੀ ਹੋਈ ਵੋਟਾਂ ਦੀ ਇਸ ਗਿਣਤੀ ਵਿੱਚ ਜਿੱਥੇ ਇਤਿਹਾਸ ਰਚਿਆ ਗਿਆ ਹੈ। ਉਥੇ ਹੀ ਆਮ ਆਦਮੀ ਪਾਰਟੀ ਨੂੰ ਬਹੁਤ ਵੱਡੀ ਜਿੱਤ ਹਾਸਲ ਹੋਈ ਹੈ। ਇਸ ਵਾਰ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਬਹੁਤ ਵੱਡੇ ਥੰਮ ਇਨ੍ਹਾਂ ਚੋਣਾਂ ਵਿਚ ਡਿਗਦੇ ਹੋਏ ਦਿਖਾਈ ਦਿੱਤੇ ਹਨ।

ਇਸ ਵਾਰ ਚੋਣਾਂ ਦੇ ਨਤੀਜੇ ਲੋਕਾਂ ਦੀ ਸੋਚ ਤੋਂ ਪਰੇ ਆਏ ਹਨ ਜਿਸ ਬਾਰੇ ਏਨੀ ਜ਼ਿਆਦਾ ਉਮੀਦ ਨਹੀਂ ਕੀਤੀ ਗਈ ਸੀ। ਆਮ ਆਦਮੀ ਪਾਰਟੀ ਦੀ ਬੜ੍ਹਤ ਨੂੰ ਦੇਖਦੇ ਹੋਏ ਜਿੱਥੇ ਪਹਿਲਾਂ ਨਵਜੋਤ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਆਮ ਆਦਮੀ ਪਾਰਟੀ ਨੂੰ ਮੁਬਾਰਕਬਾਦ ਦਿੱਤੀ ਗਈ ਹੈ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕਾਂ ਦਾ ਫ਼ਤਵਾ ਦੱਸਿਆ ਗਿਆ ਹੈ। ਜਿਨ੍ਹਾਂ ਵੱਲੋਂ ਇਸ ਨੂੰ ਖੁਸ਼ੀ ਖੁਸ਼ੀ ਸਵੀਕਾਰ ਕੀਤਾ ਗਿਆ ਉਥੇ ਹੀ ਸੁਖਬੀਰ ਬਾਦਲ ਵੀ ਚੋਣਾਂ ਹਾਰ ਗਏ ਹਨ ਜਿਨ੍ਹਾਂ ਵੱਲੋਂ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ।

ਉੱਥੇ ਹੀ ਹੁਣ ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਸੋਸ਼ਲ ਮੀਡੀਆ ਉਪਰ ਟਵੀਟ ਕਰਕੇ ਪੰਜਾਬ ਦੇ ਲੋਕਾਂ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਜਿਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਮੁਬਾਰਕਵਾਦ ਦਿੱਤੀ ਗਈ ਹੈ। ਉਨ੍ਹਾਂ ਨੇ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੰਦੇ ਹਾਂ।

ਉਥੇ ਹੀ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਚੁਣੇ ਗਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਬਾਰਕਬਾਦ ਦਿੱਤੀ ਗਈ ਹੈ। ਜਿਨ੍ਹਾਂ ਆਖਿਆ ਹੈ ਕਿ ਭਗਵੰਤ ਮਾਨ ਜਿਥੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਉਥੇ ਹੀ ਸਾਰਿਆਂ ਵੱਲੋਂ ਉਨ੍ਹਾਂ ਦੀ ਜਿੱਤ ਤੇ ਖੁਸ਼ੀ ਮਨਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਜਿੱਤ ਉਪਰ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।


ਤਾਜਾ ਜਾਣਕਾਰੀ
ਵੋਟਾਂ ਚ ਹੋਈ ਹੂੰਝਾ ਫੇਰ ਹਾਰ ਤੋਂ ਬਾਅਦ ਚੰਨੀ ਵਲੋਂ ਆਈ ਇਹ ਵੱਡੀ ਖਬਰ
ByadminMarch 11, 2022Comments Off on ਵੋਟਾਂ ਚ ਹੋਈ ਹੂੰਝਾ ਫੇਰ ਹਾਰ ਤੋਂ ਬਾਅਦ ਚੰਨੀ ਵਲੋਂ ਆਈ ਇਹ ਵੱਡੀ ਖਬਰ
Previous Postਬੁਰੀ ਤਰਾਂ ਹਾਰਨ ਤੋਂ ਬਾਅਦ ਆਖਰ ਰਾਹੁਲ ਗਾਂਧੀ ਨੇ ਕਹੀ ਇਹ ਗਲ੍ਹ – ਤਾਜਾ ਵੱਡੀ ਖਬਰ
Next PostCM ਚੰਨੀ ਨੂੰ ਬੁਰੀ ਤਰਾਂ ਹਰਾਉਣ ਵਾਲਾ ਇਸ ਸਖਸ਼ ਕਰਦਾ ਸੀ ਮੋਬਾਈਲ ਰਿਪੇਅਰ ਦੀ ਦੁਕਾਨ ਤੇ ਕੰਮ – ਹੁਣ ਗਈ ਇਲਾਕੇ ਚ ਬੱਲੇ ਬੱਲੇ