BREAKING NEWS
Search

ਚੜਦੀ ਜਵਾਨੀ ਚ ਨੌਜਵਾਨ ਨੇ ਇਸ ਕਾਰਨ ਆਪਣੀ ਮਰਜੀ ਨਾਲ ਦਿੱਤੀ ਜਾਨ – ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿਚ ਆਪਸੀ ਤਣਾਅ ਵਧ ਗਿਆ ਸੀ। ਉਥੇ ਹੀ ਕੁਝ ਲੋਕਾਂ ਲਈ ਆਪਣਾ ਰੁਜ਼ਗਾਰ ਚਲੇ ਜਾਣ ਦੀ ਪ੍ਰੇਸ਼ਾਨੀ ਦੇ ਕਾਰਨ ਵੀ ਉਹਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਜਿੱਥੇ ਕਈ ਲੋਕਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ। ਅਜਿਹੀ ਸਥਿਤੀ ਦੇ ਚਲਦਿਆਂ ਹੋਇਆਂ ਜਿਥੇ ਕਈ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਦੇ ਗਲਤ ਫੈਸਲੇ ਲੈ ਗਏ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਉਥੇ ਹੀ ਅੱਜ ਦੇ ਦੌਰ ਵਿਚ ਬਹੁਤ ਸਾਰੇ ਪਰਿਵਾਰਕ ਵਿਵਾਦ ਇਸ ਕਦਰ ਵਧ ਜਾਂਦੇ ਹਨ ਕੇ ਲੋਕਾਂ ਵੱਲੋਂ ਅਜਿਹੇ ਰਸਤੇ ਅਪਣਾਏ ਜਾ ਰਹੇ ਹਨ।

ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਬੀਮਾਰੀਆਂ, ਸੜਕ ਹਾਦਸਿਆ ਅਤੇ ਹੋਰ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਹੋ ਰਹੀ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਪੈਦਾ ਕਰ ਦਿੰਦੀਆਂ ਹਨ। ਹੁਣ ਇੱਥੇ ਚੜ੍ਹਦੀ ਜਵਾਨੀ ਵਿਚ ਇਕ ਨੌਜਵਾਨ ਵੱਲੋਂ ਆਪਣੀ ਜੀਵਨ-ਲੀਲਾ ਆਪਣੀ ਮਰਜ਼ੀ ਨਾਲ ਸਮਾਪਤ ਕਰ ਲਈ ਗਈ ਹੈ ਜਿਸ ਕਾਰਨ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੱਪਰੇ ਅਧੀਨ ਆਉਂਦੇ ਪਿੰਡ ਲਾਦੜਾਂ ਤੋਂ ਸਾਹਮਣੇ ਆਇਆ ਹੈ।

ਜਿਥੇ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਦੱਸਿਆ ਗਿਆ ਹੈ ਕਿ ਨੌਜਵਾਨ ਮਨਦੀਪ ਰਾਏ ਪੁੱਤਰ ਜਸਵੰਤ ਰਾਏ ਕੁਝ ਸਮੇਂ ਤੋਂ ਜਿੱਥੇ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ ਉਥੇ ਹੀ ਇਸ ਨੌਜਵਾਨ ਵੱਲੋਂ ਆਪਣੇ ਘਰ ਵਿੱਚ ਖ਼ੁਦਕੁਸ਼ੀ ਕਰ ਲਈ ਗਈ।

ਜਿਸ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਹੀ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਜਿਥੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਉਥੇ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਸਬੰਧੀ ਆਪਣੇ ਬਿਆਨ ਦੇ ਦਿੱਤੇ ਗਏ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!