ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਅਦਾਕਾਰ ਆਪਣੀ ਅਦਾਕਾਰੀ ਦੇ ਜ਼ਰੀਏ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ । ਵੱਖ ਵੱਖ ਫਿਲਮਾਂ ,ਸੀਰੀਅਲ ਤੇ ਗਾਣਿਆਂ ਵਿੱਚ ਕੰਮ ਕਰਕੇ ਅਜਿਹੇ ਕਲਾਕਾਰ ਪੂਰੀ ਦੁਨੀਆ ਭਰ ਦੇ ਵਿੱਚ ਆਪਣੀ ਵੱਖਰੀ ਪਛਾਣ ਬਣਾਉਂਦੇ ਹਨ । ਪਰ ਬੀਤੇ ਕੁਝ ਸਮੇਂ ਤੋਂ ਅਦਾਕਾਰੀ ਦੇ ਖੇਤਰ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਨਾਲ ਸਬੰਧਤ ਬੇਹੱਦ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਈਆਂ ਹਨ । ਇਸੇ ਵਿਚਕਾਰ ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਜਾ ਰਹੇ ਹਾਂ ਕਿ ਇਸ ਮਸ਼ਹੂਰ ਅਦਾਕਾਰਾ ਦੇ ਘਰ ਇੱਕ ਅਜਿਹੀ ਬਿਪਤਾ ਪਈ ਹੋਈ ਹੈ ਜਿਸ ਦੇ ਚਲਦੇ ਹੁਣ ਉਨ੍ਹਾਂ ਦੇ ਵੱਲੋਂ ਆਪਣੇ ਪ੍ਰਸ਼ੰਸਕਾਂ ਦੇ ਕੋਲ ਅਰਦਾਸ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ ।

ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਸਿਹਤ ਕਾਫੀ ਵਿਗੜ ਚੁੱਕੀ ਹੈ ਤੇ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦੀ ਮਾਂ ਨੂੰ ਹਸਪਤਾਲ ਦੇ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਹੈ । ਜਿਸ ਦੀ ਜਾਣਕਾਰੀ ਖ਼ੁਦ ਜ਼ਰੀਨ ਖ਼ਾਨ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ਵਿੱਚ ਦਿੱਤੀ ਗਈ ਹੈ ਤੇ ਨਾਲ ਹੀ ਉਨ੍ਹਾਂ ਵੱਲੋਂ ਆਪਣੇ ਫੈਨਸ ਨੂੰ ਉਨ੍ਹਾਂ ਦੀ ਮਾਂ ਦੀ ਲੰਬੀ ਉਮਰ ਦੇ ਲਈ ਬੇਨਤੀ ਕਰਨ ਦੀ ਵੀ ਅਪੀਲ ਕੀਤੀ ਹੈ ।

ਜ਼ਿਕਰਯੋਗ ਹੈ ਕਿ ਜ਼ਰੀਨ ਖਾਨ ਦੀ ਮਾਂ ਦੀ ਅਕਸਰ ਹੀ ਸਿਹਤ ਖ਼ਰਾਬ ਰਹਿੰਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਮਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਪੈਂਦਾ ਹੈ ਤੇ ਇਸੇ ਲਡ਼ੀ ਤਹਿਤ ਕੱਲ੍ਹ ਉਨ੍ਹਾਂ ਦੀ ਮਾਂ ਦੀ ਇੱਕ ਵਾਰ ਫਿਰ ਤੋਂ ਤਬੀਅਤ ਖ਼ਰਾਬ ਹੋਈ । ਜਿਸਦੇ ਕਾਰਨ ਉਨ੍ਹਾਂ ਵੱਲੋਂ ਆਪਣੀ ਮਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ।

ਇਸ ਦੀ ਜਾਣਕਾਰੀ ਜ਼ਰੀਨ ਖ਼ਾਨ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰ ਕੇ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ ਉਹ ਪਿਛਲੇ ਦਿਨੀਂ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਉਲਝਣ ਵਿਚ ਸੀ ਉਨ੍ਹਾਂ ਦੱਸਿਆ ਕਿ ਮਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਆਈਸੀਯੂ ਵਿੱਚ ਰੱਖਿਆ ਹੈ ਕ੍ਰਿਪਾ ਕਰਕੇ ਉਨ੍ਹਾਂ ਵਾਸਤੇ ਅਰਦਾਸ ਕਰੋ ।


ਤਾਜਾ ਜਾਣਕਾਰੀ
ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਤੇ ਪਈ ਇਹ ਵੱਡੀ ਬਿਪਤਾ – ਪ੍ਰਸੰਸਕਾਂ ਨੂੰ ਕਿਹਾ ਦੁਆਵਾਂ ਕਰਰਨ
ByadminMarch 12, 2022Comments Off on ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਤੇ ਪਈ ਇਹ ਵੱਡੀ ਬਿਪਤਾ – ਪ੍ਰਸੰਸਕਾਂ ਨੂੰ ਕਿਹਾ ਦੁਆਵਾਂ ਕਰਰਨ
Previous Postਤੁਸੀਂ ਵੀ ਹੋ ਜਾਵੋ ਸਾਵਧਾਨ – ਕਨੇਡਾ ਜਾਣ ਦੇ ਚੱਕਰ ਚ ਗਿਆ ਲੁੱਟਿਆ – ਪੁਲਸ ਨੇ ਕੀਤੀ ਇਹ ਕਾਰਵਾਈ
Next Postਰੇਲ ਚ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਆਈ ਵੱਡੀ ਖਬਰ – ਸ਼ੁਰੂ ਹੋ ਗਿਆ ਹੁਣ ਇਹ ਕੰਮ