BREAKING NEWS
Search

ਆਮ ਆਦਮੀ ਪਾਰਟੀ ਪੰਜਾਬ ਚ ਹੋਈ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਕਰਨ ਜਾ ਰਹੀ ਇਹ ਕੰਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਦੱਸ ਮਾਰਚ ਨੂੰ ਐਲਾਨੇ ਗਏ ਚੋਣ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਨਾਲ ਜਿੱਤ ਹਾਸਲ ਕੀਤੀ । ਇਨ੍ਹਾਂ ਚੋਣ ਨਤੀਜਿਆਂ ਨੇ ਸਭ ਨੂੰ ਵੀ ਹੈਰਾਨ ਕਰ ਦਿੱਤਾ ਹੈ , ਕਿਉਂਕਿ ਇਸ ਵਾਰ ਆਮ ਆਦਮੀ ਪਾਰਟੀ ਨੇ ਝਾੜੂ ਨਾਲ ਅਜਿਹਾ ਜਾਦੂ ਵਿਖਾਇਆ ਕਿ 117 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਬੱਨਵੇ ਸੀਟਾਂ ਨਾਲ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ । ਜਿਸ ਦੇ ਚੱਲਦੇ ਜਿੱਥੇ ਪਾਰਟੀ ਦੇ ਵਿਚ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ ਕਿ ਉਨ੍ਹਾਂ ਨੇ ਆਪਣੀ ਪਾਰਟੀ ਦੀ ਸਰਕਾਰ ਇਸ ਵਾਰ ਪੰਜਾਬ ਦੇ ਵਿੱਚ ਬਣਾ ਦਿੱਤੀ ਹੈ , ਉੱਥੇ ਹੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਵੀ ਹੁਣ ਲਗਾਤਾਰ ਵਧ ਰਹੀਆਂ ਹਨ ।

ਸੋਲ਼ਾਂ ਮਾਰਚ ਨੂੰ ਆਮ ਆਦਮੀ ਪਾਰਟੀ ਸਹੁੰ ਚੁੱਕ ਕੇ ਪੰਜਾਬ ਦਾ ਕਾਰਜਕਾਲ ਸੰਭਾਲੇਗੀ ਤੇ ਸ਼ਾਨਦਾਰ ਜਿੱਤ ਦੇ ਵਿਚਕਾਰ ਹੁਣ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਆਮ ਆਦਮੀ ਪਾਰਟੀ ਇਕ ਹੋਰ ਸੂਬੇ ਵਿੱਚ ਆਪਣੀ ਕਿਸਮਤ ਅਜ਼ਮਾਉਣ ਜਾ ਰਹੀ ਹੈ । ਦਰਅਸਲ ਪੰਜਾਬ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਦੇ ਵੱਲ ਰੁਖ਼ ਕਰਨ ਜਾ ਰਹੀ ਹੈ ਤੇ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਆਮ ਆਦਮੀ ਪਾਰਟੀ ਹੁਣ ਹਿਮਾਚਲ ਪ੍ਰਦੇਸ਼ ਦੇ ਵਿੱਚ ਵੀ ਚੋਣਾਂ ਲੜਨ ਜਾ ਰਹੀ ਹੈ ਤੇ ਪੂਰੀਆਂ 68 ਸੀਟਾਂ ਤੇ ਇਸ ਵਾਰ ਆਮ ਆਦਮੀ ਪਾਰਟੀ ਚੋਣਾਂ ਲੜੇਗੀ ।

ਜਿਸ ਦੀ ਜਾਣਕਾਰੀ ਹੁਣ ਖ਼ੁਦ ਦਿੱਲੀ ਦੇ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੱਲੋਂ ਦਿੱਤੀ ਗਈ ਹੈ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪਾਰਟੀ ਹੁਣ ਮਹਿਸੂਸ ਕਰ ਰਹੀ ਹੈ ਕਿ ਇਨ੍ਹੀਂ ਦਿਨੀਂ ਦੇਸ਼ ਭਰ ਦੇ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਬਣੀ ਹੋਈ ਹੈ , ਜਿਸ ਦੇ ਚੱਲਦੇ ਹੁਣ ਉਨ੍ਹਾਂ ਨੂੰ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ ਤੇ ਹੁਣ ਪਾਰਟੀ ਨੇ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਹਿਮਾਚਲ ਪ੍ਰਦੇਸ਼ ਵਿਚ ਚੋਣਾਂ ਲੜਨ ਦਾ ਫ਼ੈਸਲਾ ਲਿਆ ਹੈ ।

ਫਿਲਹਾਲ ਪੰਜਾਬ ਦੇ ਵਿੱਚ ਹੋਈਆਂ ਚੋਣਾਂ ਦੇ ਵਿੱਚ ਤਾਂ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਅਤੇ ਜੇਕਰ ਕੱਲ੍ਹ ਹੁਣ ਹਿਮਾਚਲ ਪ੍ਰਦੇਸ਼ ਤੋਂ ਵੀ ਆਮ ਆਦਮੀ ਪਾਰਟੀ ਚੋਣਾਂ ਲੜਦੀ ਹੈ ਤਾਂ ਨਤੀਜੇ ਹੀ ਸਾਹਮਣੇ ਆਉਣਗੇ ਇਹ ਤਾਂ ਆਉਣ ਵਾਲੇ ਦਿਨ ਹੀ ਦੱਸਣਗੇ ।



error: Content is protected !!