BREAKING NEWS
Search

ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ 2 ਸੱਕੇ ਭਰਾਵਾਂ ਨੂੰ ਮਿਲੀ ਇਸ ਤਰਾਂ ਇਕੱਠਿਆਂ ਮੌਤ

ਆਈ ਤਾਜਾ ਵੱਡੀ ਖਬਰ 

ਆਏ ਦਿਨ ਇਹ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਉਥੇ ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਜਾਣ ਨਾਲ ਕਈ ਪਰਿਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ ਅਤੇ ਕਈ ਪਰਵਾਰਾਂ ਵਿੱਚ ਪੂਰੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ ਵਾਲੇ ਲੋਕ ਵੀ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾਂਦੇ ਹਨ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਸਤੇ ਵੀ ਆਦੇਸ਼ ਦਿੱਤੇ ਜਾਂਦੇ ਹਨ। ਪਰ ਕੁਝ ਲੋਕਾਂ ਵੱਲੋਂ ਵਰਤੀ ਗਈ ਅਣਗਹਿਲੀ ਦਾ ਖਮਿਆਜ਼ਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਸਕਦਾ ਹੈ।

ਹੁਣ ਇੱਥੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ ਜਿਥੇ ਸਕੇ ਭਰਾਵਾਂ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਖੰਨਾ ਜੀ ਟੀ ਰੋਡ ਤੇ ਵਾਪਰਿਆ ਹੈ ਜਿੱਥੇ ਦੋ ਸਕੇ ਭਰਾਵਾਂ ਦੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਮਲਜੀਤ ਕੌਰ ਵਾਸੀ ਜੇਠੀ ਨਗਰ, ਖੰਨਾ ਆਪਣੇ ਦੋ ਪੁਤਰਾਂ ਦੇ ਨਾਲ ਐਕਟਿਵਾ ਤੇ ਜਾ ਰਹੀ ਸੀ।

ਜੋ ਕਿ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਿੰਡ ਭੱਟੀਆਂ ਨੂੰ ਜਾ ਰਹੇ ਸਨ। ਜਦੋਂ ਇਨ੍ਹਾਂ ਦੀ ਐਕਟੀਵਾ ਜੀ ਟੀ ਰੋਡ ਤੇ ਖਾਲਸਾ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚੀ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਪਿੱਛੋਂ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਦੋ ਬੱਚਿਆਂ ਵਿੱਚੋਂ ਇੱਕ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਅਤੇ ਦੂਜੇ ਦੀ ਗੰਭੀਰ ਜ਼ਖਮੀ ਹਾਲਤ ਵਿੱਚ ਲੁਧਿਆਣਾ ਦੇ ਹਸਪਤਾਲ ਵਿੱਚ ਮੌਤ ਹੋਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕਾਂ ਵਿੱਚ ਅਮਨ 14 ਸਾਲ ਅਤੇ ਗੁਰਵਿੰਦਰ ਸਿੰਘ ਉਰਫ ਗੈਰੀ 10 ਸਾਲ ਪੁੱਤਰ ਅਸ਼ਵਿੰਦਰ ਸਿੰਘ ਭੰਗੂ ਦੋਨੋਂ ਸਕੇ ਭਰਾ ਸਨ।

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਿੱਥੇ ਚਾਲਕ ਨੂੰ ਕਾਬੂ ਕੀਤਾ ਗਿਆ ਹੈ। ਉੱਥੇ ਹੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਿਸ ਵੱਲੋਂ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਇਸ ਹਾਦਸੇ ਵਿੱਚ ਐਕਟਿਵਾ ਚਲਾ ਰਹੀ ਮਾਂ ਦੀ ਜਾਨ ਬਚ ਗਈ ਹੈ।



error: Content is protected !!