BREAKING NEWS
Search

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਬਾਰੇ ਆਈ ਮਾੜੀ ਖਬਰ – PM ਮੋਦੀ ਨੇ ਵੀ ਕੀਤਾ ਟਵੀਟ

ਆਈ ਤਾਜਾ ਵੱਡੀ ਖਬਰ 

ਸਾਲ 2019 ਦੇ ਅੰਤ ਵਿੱਚ ਜਿੱਥੇ ਚੀਨ ਤੋਂ ਪੈਦਾ ਹੋਣ ਵਾਲੀ ਕਰੋਨਾ ਮਾਹਵਾਰੀ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਅਤੇ ਕੋਈ ਵੀ ਦੇਸ਼ ਕਰੋਨਾ ਦੀ ਚਪੇਟ ਵਿਚ ਆਉਣ ਤੋਂ ਨਾ ਬਚ ਸਕਿਆ। ਇਸ ਕਰੋਨਾ ਨੇ ਜਿੱਥੇ ਪਹਿਲਾਂ ਚੀਨ ਵਿਚ ਭਾਰੀ ਤਬਾਹੀ ਮਚਾਈ ਉਥੇ ਹੀ ਬਾਕੀ ਦੇਸ਼ਾਂ ਵਿਚ ਫੈਲਣ ਵਾਲੀ ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਭਾਰੀ ਜਾਨੀ-ਮਾਲੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ। ਇਸ ਕਰੋਨਾ ਦੇ ਕਾਰਨ ਜਿੱਥੇ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ। ਉੱਥੇ ਹੀ ਇਸ ਦੀ ਚਪੇਟ ਵਿੱਚ ਆਉਣ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵਿੱਚ ਸਭ ਤੋਂ ਵਧੇਰੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿਚ ਦੱਸੀ ਗਈ। ਇਸ ਕਰੋਨਾ ਮਾਹਵਾਰੀ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ। ਟੀਕਾਕਰਨ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਮੁੜ ਜਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।

ਇਸ ਕਰੋਨਾ ਦੀ ਚਪੇਟ ਵਿੱਚ ਜਿਥੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਬਹੁਤ ਸਾਰੀਆਂ ਸਖ਼ਸ਼ੀਅਤਾਂ ਆਈਆਂ ਹਨ ਉਥੇ ਹੀ ਕੁਝ ਸਖਸ਼ੀਅਤਾਂ ਇਸ ਸੰਸਾਰ ਨੂੰ ਛੱਡ ਗਈਆਂ ਅਤੇ ਕੁਝ ਵੱਲੋਂ ਹਿੰਮਤ ਅਤੇ ਦਲੇਰੀ ਸਦਕਾ ਇਸ ਉਪਰ ਜਿੱਤ ਹਾਸਲ ਕੀਤੀ ਗਈ ਹੈ। ਅਜੇ ਵੀ ਕਰੋਨਾ ਦੇ ਕੇਸ ਸਾਹਮਣੇ ਲਗਾਤਾਰ ਆ ਰਹੇ ਹਨ। ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਬਾਰੇ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਜਿਥੇ ਐਤਵਾਰ ਨੂੰ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਉਹ ਕਰੋਨਾ ਦੀ ਚਪੇਟ ਵਿਚ ਆ ਗਏ ਹਨ। ਜਿੱਥੇ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਦੋ ਦਿਨਾਂ ਤੋਂ ਗਲੇ ਵਿੱਚ ਖਾਰਸ਼ ਹੈ, ਪਰ ਫਿਰ ਵੀ ਉਹ ਆਪਣੇ ਆਪ ਨੂੰ ਠੀਕ ਮਹਿਸੂਸ ਕਰ ਰਹੇ ਹਨ।

ਉਨ੍ਹਾਂ ਵੱਲੋਂ ਜਿੱਥੇ ਕਰੋਨਾ ਟੀਕਾਕਰਨ ਲਈ ਲੋਕਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਖੁਦ ਅਤੇ ਉਨ੍ਹਾਂ ਦੀ ਪਤਨੀ ਵੱਲੋਂ ਟੀਕਾਕਰਨ ਕਰਵਾਇਆ ਗਿਆ ਸੀ ਅਤੇ ਬੂਸਟਰ ਡੋਜ਼ ਵੀ ਲਈ ਗਈ ਹੈ। ਉਹਨਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਮਿਲਦਿਆਂ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸੋਮਵਾਰ ਨੂੰ ਟਵੀਟ ਕਰਕੇ ਉਹਨਾਂ ਦੇ ਜਲਦ ਸਿਹਤਯਾਬ ਹੋਣ ਵਾਸਤੇ ਦੁਆ ਕੀਤੀ ਹੈ।



error: Content is protected !!