BREAKING NEWS
Search

ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਸ਼ਤਰੂਘਨ ਸਿਨਹਾ ਬਾਰੇ ਆਈ ਇਹ ਵੱਡੀ ਖਬਰ – ਸਭ ਰਹਿ ਗਏ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਦੇਸ਼ ਦੀ ਸਿਆਸਤ ਵਿੱਚ ਜਿੱਥੇ ਕਾਫੀ ਉਥਲ-ਪੁਥਲ ਦੇਖੀ ਜਾ ਰਹੀ ਹੈ ਉਥੇ ਹੀ ਕਈ ਪਾਰਟੀਆਂ ਵਿਚ ਵੀ ਭਾਰੀ ਤਬਦੀਲੀ ਦੇਖੀ ਜਾ ਰਹੀ ਹੈ ਜਿੱਥੇ ਬਹੁਤ ਸਾਰੇ ਵਿਧਾਇਕ ਤੇ ਮੰਤਰੀਆਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਏ ਹਨ। ਬੀਤੇ ਦਿਨੀਂ ਦੇਸ਼ ਦੇ ਪੰਜ ਸੂਬਿਆਂ ਵਿੱਚ ਜਿੱਥੇ ਚੋਣਾਂ ਹੋਈਆਂ ਹਨ ਉਥੇ ਕਾਂਗਰਸ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਪਾਰਟੀ ਵਿੱਚ ਵੀ ਤਬਦੀਲੀ ਕੀਤੀ ਜਾ ਰਹੀ ਹੈ। ਜਿੱਥੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਕਰਾਰੀ ਹਾਰ ਦਿੱਤੀ ਗਈ ਹੈ।

ਉਥੇ ਹੀ ਇਸ ਦਾ ਅਸਰ ਬਾਕੀ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਉਪਰ ਵੀ ਪੈ ਰਿਹਾ ਹੈ। ਹੁਣ ਫ਼ਿਲਮੀ ਅਦਾਕਾਰ ਅਤੇ ਚੋਟੀ ਦੇ ਮਸ਼ਹੂਰ ਬੋਲੀਵੁਡ ਅਦਾਕਾਰ ਸ਼ਤਰੁਘਨ ਸਿਨਹਾ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਾਰੇ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਪਾਰਟੀ ਨੂੰ ਕਈ ਜਗਹਾ ਤੇ ਹੋਈਆਂ ਚੋਣਾਂ ਵਿੱਚ ਭਾਰੀ ਝਟਕੇ ਲੱਗੇ ਹਨ। ਉੱਥੇ ਹੀ ਕਈ ਫ਼ਿਲਮੀ ਹਸਤੀਆਂ ਵੱਲੋਂ ਵੀ ਪਾਰਟੀ ਦਾ ਸਾਥ ਛੱਡਿਆ ਜਾ ਰਿਹਾ ਹੈ। ਫ਼ਿਲਮੀ ਅਦਾਕਾਰ ਸ਼ਤਰੂਘਨ ਸਿਨਹਾ ਵੱਲੋਂ ਵੀ ਕਾਂਗਰਸ ਦਾ ਸਾਥ ਛੱਡ ਦਿੱਤਾ ਗਿਆ ਹੈ।\

ਜਿੱਥੇ ਉਹ 2003 ਵਿਚ ਵਾਜਪਾਈ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਥੇ ਹੀ ਉਨ੍ਹਾਂ ਵੱਲੋਂ ਭਾਜਪਾ ਵਿੱਚ ਉਨ੍ਹਾਂ ਨੂੰ 2019 ਵਿਚ ਸੀਟ ਨਾ ਦਿੱਤੇ ਜਾਣ ਕਾਰਨ ਉਹ ਪਾਰਟੀ ਦਾ ਸਾਥ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਹੁਣ ਉਨ੍ਹਾਂ ਵੱਲੋਂ ਕਾਂਗਰਸ ਦਾ ਸਾਥ ਵੀ ਛੱਡ ਦਿੱਤਾ ਗਿਆ ਹੈ ਅਤੇ ਇਸ ਵਾਰ ਉਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਤਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋਏ ਹਨ।

ਜਿੱਥੇ ਮਮਤਾ ਬੈਨਰਜੀ ਵੱਲੋਂ ਪਾਰਟੀ ਵਿਚ ਸ਼ਾਮਲ ਕੀਤਾ ਗਿਆ ਹੈ ਅਤੇ ਜੀ ਆਇਆਂ ਆਖਿਆ ਗਿਆ ਹੈ ਉਥੇ ਹੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਆਸਨਸੋਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਜਿੱਥੇ ਉਹ ਹੁਣ ਚੋਣ ਲੜਨਗੇ। ਇਸ ਦੀ ਜਾਣਕਾਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਸੋਸ਼ਲ ਮੀਡੀਆ ਉਪਰ ਟਵੀਟ ਕਰਕੇ ਦਿੱਤੀ ਗਈ ਹੈ।



error: Content is protected !!