BREAKING NEWS
Search

ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਵਜਾ ਆਈ ਸਾਹਮਣੇ – ਹੋ ਗਿਆ ਇਹ ਵੱਡਾ ਖੁਲਾਸਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਨਾਲ ਜਿੱਥੇ ਲੋਕਾਂ ਵਿਚ ਡਰ ਬਿਠਾਇਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਅਜਿਹੇ ਲੋਕਾਂ ਦੀ ਜਾਨ ਜਾ ਰਹੀ ਹੈ, ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਪੰਜਾਬ ਵਿੱਚ ਜਿੱਥੇ ਨਵੀਂ ਸਰਕਾਰ ਦੇ ਆਉਣ ਤੇ ਜਸ਼ਨ ਮਨਾਏ ਜਾ ਰਹੇ ਹਨ ਉਥੇ ਹੀ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਅਜਿਹੀਆਂ ਘਟਨਾਵਾਂ ਵੀ ਵਾਪਰੀਆਂ ਹਨ ਜਿਸ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਪੈ ਰਿਹਾ ਹੈ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੱਲ ਜਿਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਚੱਲ ਰਹੇ ਟੂਰਨਾਮੈਂਟ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਦੀ ਜਾਣਕਾਰੀ ਸਾਹਮਣੇ ਆਉਂਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ।

ਹੁਣ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਵਜ੍ਹਾ ਸਾਹਮਣੇ ਆਈ ਹੈ ਜਿੱਥੇ ਇਹ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਕੋਦਰ ਦੇ ਅਧੀਨ ਆਉਣ ਵਾਲੇ ਪਿੰਡ ਮੱਲ੍ਹੀਆਂ ਵਿੱਚ ਜਿਥੇ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ। ਇਸੇ ਸਮੇਂ ਹੀ ਕਬੱਡੀ ਟੂਰਨਾਮੈਂਟ ਦੌਰਾਨ ਦੋ ਦਰਜਨ ਦੇ ਕਰੀਬ ਅਣਪਛਾਤੇ ਲੋਕਾਂ ਵੱਲੋਂ ਸੰਦੀਪ ਨੰਗਲ ਅੰਬੀਆਂ ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ ਜਿਸ ਕਾਰਨ ਇਸ ਨੌਜਵਾਨ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਨਕੋਦਰ ਦੇ ਹਸਪਤਾਲ ਲਿਜਾਇਆ ਗਿਆ ਸੀ ਜਿਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।

ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਸਫ਼ੈਦ ਰੰਗ ਦੀ ਸਵਿਫਟ ਕਾਰ ਵਿੱਚ ਫਰਾਰ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਉੱਥੇ ਹੀ ਹੁਣ ਇਸ ਘਟਨਾ ਦੀ ਜ਼ਿੰਮੇਵਾਰੀ ਲਾਰੇਸ ਬਿਸ਼ਨੋਈ ਗਰੂਪ ਵੱਲੋਂ ਲਈ ਗਈ ਹੈ ਜਿਸ ਵੱਲੋਂ ਸੋਸ਼ਲ ਮੀਡੀਆ ਤੇ ਇਕ ਪੋਸਟ ਪਾਈ ਗਈ ਹੈ ਜਿਸ ਵਿਚ ਉਨ੍ਹਾਂ ਵੱਲੋਂ ਲਿਖਿਆ ਗਿਆ ਹੈ ਕਿ ਅਸੀਂ ਹੀ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਭੇਜਿਆ ਹੈ।

ਕਿਉਂਕਿ ਉਸਦਾ ਕਸੂਰ ਇਹ ਸੀ ਕਿ ਉਸ ਵੱਲੋਂ ਸਾਡੇ ਗਰੁੱਪ ਨਾਲ ਧੋਖਾ ਕੀਤਾ ਗਿਆ ਸੀ ਅਤੇ ਆਪਣਾ ਕੰਮ ਕਰਵਾ ਕੇ ਸਾਨੂੰ ਲਾਰਾ ਲਗਾ ਕੇ ਰੱਖਿਆ ਗਿਆ ਸੀ ਤੇ ਉਸ ਪਿੱਛੋਂ ਉਹ ਵਿਦੇਸ਼ ਵੱਲ ਭੱਜ ਗਿਆ ਸੀ। ਇਸ ਲਈ ਉਸ ਦਾ ਮਰਨਾ ਜਰੂਰੀ ਹੈ। ਦੱਸਿਆ ਗਿਆ ਹੈ ਕਿ ਅੱਜ ਇਸ ਨੌਜਵਾਨ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਉਸ ਦੀ ਪਤਨੀ, ਬੱਚੇ ਅਤੇ ਮਾਤਾ ਇੰਗਲੈਂਡ ਤੋਂ ਕੱਲ੍ਹ ਪਿੰਡ ਪਹੁੰਚ ਸਕਦੇ ਹਨ ਜਿਸ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।



error: Content is protected !!