BREAKING NEWS
Search

ਮਸ਼ਹੂਰ ਪੰਜਾਬੀ ਕਲਾਕਾਰ ਜਸਵਿੰਦਰ ਭਲੇ ਦੇ ਲਈ ਆਈ ਮਾੜੀ ਖਬਰ – ਘਰ ਹੋ ਗਿਆ ਇਹ ਵੱਡਾ ਕਾਂਡ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਧੋਖਾਧੜੀ ਵਰਗੇ ਮਾਮਲਿਆਂ ਵਿਚ ਵੀ ਆਏ ਦਿਨ ਵਾਧਾ ਹੋ ਰਿਹਾ ਹੈ। ਵਾਪਰਨ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਦੇ ਚੱਲਦੇ ਹੋਏ ਜਿਥੇ ਕਈ ਪਰਿਵਾਰਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪਰ ਅਚਾਨਕ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਚੋਰੀ ਠੱਗੀ ਦੀਆਂ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਉਥੇ ਹੀ ਗੈਰ ਸਮਾਜਿਕ ਅਨਸਰਾਂ ਵੱਲੋਂ ਦਿਨ-ਦਿਹਾੜੇ ਹੀ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਦਾ ਪੰਜਾਬ ਦੇ ਹਲਾਤਾਂ ਉੱਤੇ ਵੀ ਗਹਿਰਾ ਅਸਰ ਹੋ ਰਿਹਾ ਹੈ।

ਹੁਣ ਚੋਟੀ ਦੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੇ ਲਈ ਆਈ ਮਾੜੀ ਖਬਰ, ਜਿੱਥੇ ਘਰ ਹੋ ਗਿਆ ਇਹ ਵੱਡਾ ਕਾਂਡ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਹਾਲੀ ਤੋਂ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਘਰ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਜਸਵਿੰਦਰ ਭੱਲਾ ਜਿਥੇ ਕੁਝ ਸਮਾਂ ਪਹਿਲਾਂ ਹੀ ਲੁਧਿਆਣੇ ਤੋ ਮੋਹਾਲੀ ਸ਼ਿਫਟ ਹੋਏ ਹਨ। ਜਿੱਥੇ ਉਨ੍ਹਾਂ ਵੱਲੋਂ ਪਿਛਲੇ ਸਮੇਂ ਹੀ ਅਜੇ ਆਪਣੇ ਬੇਟੇ ਦਾ ਵਿਆਹ ਕੀਤਾ ਗਿਆ ਹੈ। ਕੱਲ ਉਨ੍ਹਾਂ ਦੇ ਘਰ ਵਿਚ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਦਿੱਤਾ ਗਿਆ , ਜਸਵਿੰਦਰ ਭੱਲਾ ਜਿੱਥੇ ਮੋਹਾਲੀ ਦੇ ਵਿੱਚ ਰਹਿ ਰਹੇ ਹਨ।

ਉਥੇ ਹੀ ਉਹ ਕੱਲ੍ਹ ਆਪਣੇ ਪਰਵਾਰ ਤੇ ਸਮੇਤ ਕੀਤੇ ਗਏ ਹੋਏ ਸਨ ਤੇ ਘਰ ਜਸਵਿੰਦਰ ਭੱਲਾ ਦੇ ਮਾਤਾ ਜੀ ਮੌਜੂਦ ਸਨ। ਉਥੇ ਹੀ ਚੋਰਾਂ ਵੱਲੋਂ ਘਰ ਵਿੱਚ 5 ਲੱਖ, ਸੋਨੇ ਦੇ ਗਹਿਣੇ ਅਤੇ ਵੇਪਨ ਦੀ ਚੋਰੀ ਕੀਤੀ ਗਈ ਹੈ। ਇਸ ਘਟਨਾ ਨੂੰ ਅੰਜਾਮ ਉਨ੍ਹਾਂ ਦੇ ਘਰ ਵਿੱਚ ਰੱਖੇ ਗਏ ਨੌਕਰਾਂ ਵੱਲੋਂ ਦਿੱਤਾ ਗਿਆ ਹੈ।

ਜਿੱਥੇ ਉਨ੍ਹਾਂ ਦੇ ਘਰ ਵਿਚ ਪਿਛਲੇ ਕਾਫੀ ਸਮੇਂ ਤੋਂ ਇਕ ਨੇਪਾਲ ਦਾ ਨੌਕਰ ਰਹਿ ਰਿਹਾ ਸੀ ਅਤੇ ਉਸ ਵੱਲੋਂ ਹੀ ਇੱਕ ਹੋਰ ਆਪਣੇ ਸਾਥੀ ਨੂੰ ਦੋ ਹਫ਼ਤੇ ਪਹਿਲਾਂ ਹੀ ਰੱਖਿਆ ਗਿਆ ਸੀ। ਇਹ ਘਟਨਾ ਜਿੱਥੇ ਬਾਅਦ ਦੁਪਹਿਰ ਵਾਪਰੀ ਹੈ। ਉੱਥੇ ਹੀ ਇਨ੍ਹਾਂ ਨੌਕਰਾਂ ਵੱਲੋਂ ਆਪਣੇ ਹੋਰ ਸਾਥੀਆਂ ਨੂੰ ਬੁਲਾ ਕੇ ਜਸਵਿੰਦਰ ਭੱਲਾ ਦੀ ਮਾਤਾ ਜੀ ਨੂੰ ਬੰਧਕ ਬਣਾ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਨਾਲ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ।



error: Content is protected !!