BREAKING NEWS
Search

ਗੁਰਦਵਾਰਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਨੌਜਵਾਨਾਂ ਦੀ ਹੋਈ ਭਿਆਨਕ ਹਾਦਸੇ ਚ ਮੌਤ

ਆਈ ਤਾਜ਼ਾ ਵੱਡੀ ਖਬਰ 

ਅੱਜ ਜਿੱਥੇ ਨੌਜਵਾਨਾਂ ਵੱਲੋਂ ਵਧੇਰੇ ਤੇਜ਼ੀ ਨਾਲ ਵਾਹਨ ਚਲਾਏ ਜਾਂਦੇ ਹਨ। ਉਥੇ ਵੀ ਕਈ ਤਰ੍ਹਾਂ ਦੀਆਂ ਘਟਨਾਵਾਂ ਅਜਿਹੇ ਨੌਜਵਾਨਾਂ ਦੀ ਗਲਤੀ ਦੇ ਕਾਰਨ ਹੀ ਵਾਪਰ ਜਾਂਦੀਆਂ ਹਨ। ਜਿਨ੍ਹਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਆਪਣੀ ਸੁਰੱਖਿਆ ਦਾ ਧਿਆਨ ਨਹੀਂ ਰੱਖਿਆ ਜਾਂਦਾ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਉਥੇ ਹੀ ਸਰਕਾਰ ਵੱਲੋਂ ਵੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ ਸਮੇਂ ਤੇ ਨੌਜਵਾਨਾਂ ਨੂੰ ਕੀਤੀ ਜਾਂਦੀ ਹੈ। ਦੋ ਪਹੀਆ ਵਾਹਨ ਚਲਾਉਂਦੇ ਸਮੇਂ ਜਿਥੇ ਨੌਜਵਾਨਾਂ ਨੂੰ ਹੈਲਮੇਟ ਦੀ ਵਰਤੋਂ ਕਰਨ ਵਾਸਤੇ ਆਖਿਆ ਜਾਂਦਾ ਹੈ। ਪਰ ਬਹੁਤ ਸਾਰੇ ਨੌਜਵਾਨਾਂ ਵੱਲੋਂ ਅਣਗਹਿਲੀ ਵਰਤੀ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਭਿਆਨਕ ਹਾਦਸੇ ਵਾਪਰ ਜਾਂਦੇ ਹਨ।

ਹੁਣ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਹਾਦਸਾ ਵਾਪਰਿਆ ਹੈ ਅਤੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ ਅਧੀਨ ਆਉਂਦੇ ਪਿੰਡ ਢਡਿਆਲਾ ਨਜ਼ਾਰਾ ਦੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਇਸ ਪਿੰਡ ਦੇ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਪਿੰਡ ਪਹੁੰਚੀ। ਦੱਸਿਆ ਗਿਆ ਹੈ ਕਿ ਇਸ ਪਿੰਡ ਦਾ ਨੌਜਵਾਨ 22 ਸਾਲਾ ਹਰਮੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਜੋ ਆਪਣੇ ਕੁਝ ਦੋਸਤਾਂ ਦੇ ਨਾਲ 16 ਮਾਰਚ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਲਈ ਗਿਆ ਹੋਇਆ ਸੀ।

ਜੋ ਬਾਈਕ ਉਪਰ ਹੀ ਮਨੀਕਰਨ ਸਾਹਿਬ ਤੋਂ ਦਰਸ਼ਨ ਕਰਨ ਤੋਂ ਬਾਅਦ ਵਾਪਸ ਆਪਣੇ ਘਰ ਨੂੰ ਪਰਤ ਰਹੇ ਸਨ। ਉਥੇ ਹੀ ਰਸਤੇ ਵਿੱਚ ਇਸ ਨੌਜਵਾਨ ਦੀ ਬਾਈਕ ਬਿਲਾਸਪੁਰ ਦੇ ਸੁੰਦਰ ਨਗਰ ਨਜਦੀਕ ਪਹੁੰਚਣ ਤੇ ਸੜਕ ਤੇ ਪਈ ਬਜਰੀ ਕਾਰਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਪਹਾੜੀ ਨਾਲ ਟਕਰਾ ਗਈ।

ਇਸ ਹਾਦਸੇ ਵਿਚ ਜਿਥੇ ਨੌਜਵਾਨ ਹਰਮੀਤ ਸਿੰਘ ਦਾ ਸਿਰ ਪਹਾੜੀ ਨਾਲ ਟਕਰਾ ਗਿਆ ਅਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਿਸ ਨੂੰ ਉਸ ਦੇ ਦੋਸਤਾਂ ਵੱਲੋਂ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉੱਥੇ ਹੀ ਬਿਲਾਸਪੁਰ ਦੀ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਨੌਜਵਾਨ ਹਰਮੀਤ ਸਿੰਘ ਜੇ ਸੀ ਬੀ ਮਸ਼ੀਨ ਚਲਾਉਣ ਦਾ ਕੰਮ ਕਰਦਾ ਸੀ। ਵਾਪਰੀ ਇਸ ਘਟਨਾ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।



error: Content is protected !!