BREAKING NEWS
Search

ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਹੁਣ ਇਸ ਮਸ਼ਹੂਰ ਖਿਡਾਰੀ ਨੂੰ ਵੀ ਗੋਲੀਆਂ ਮਾਰ ਕੀਤਾ ਗਿਆ ਕਤਲ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਵਾਪਰਨ ਵਾਲੀਆਂ ਹਿੰਸਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਕਈ ਅਜਿਹੀਆਂ ਸਖਸ਼ੀਅਤਾਂ ਹਾਦਸਿਆਂ ਦਾ ਸ਼ਿਕਾਰ ਹੁੰਦੀਆਂ ਹਨ। ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਦੇ ਵਿੱਚ ਭਾਰੀ ਮੁਸ਼ੱਕਤ ਕਰਨ ਤੋਂ ਬਾਅਦ ਆਪਣਾ ਇੱਕ ਵੱਖਰਾ ਰੁਤਬਾ ਹਾਸਲ ਕੀਤਾ ਹੁੰਦਾ ਹੈ। ਪੰਜਾਬ ਵਿਚ ਜਿਥੇ ਬੀਤੇ ਦਿਨੀਂ 14 ਮਾਰਚ ਦਿਨ ਸੋਮਵਾਰ ਨੂੰ ਸ਼ਾਮ ਦੇ ਸਮੇਂ ਨਕੋਦਰ ਦੇ ਪੈਂਦੇ ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਜਿਸ ਦਾ ਕਈ ਦਿਨ ਪਿੱਛੋਂ ਕਲ ਅੰਤਿਮ ਸੰਸਕਾਰ ਕੀਤਾ ਗਿਆ ਹੈ ਉੱਥੇ ਹੀ ਉਸ ਦੀ ਮੌਤ ਨਾਲ ਜੁੜੇ ਹੋਏ ਬਹੁਤ ਸਾਰੇ ਖੁਲਾਸੇ ਹੋ ਗਏ ਹਨ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਹੁਣ ਇਸ ਮਸ਼ਹੂਰ ਖਿਡਾਰੀ ਨੂੰ ਵੀ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਰਜਨਟੀਨਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਰਜਨਟੀਨਾ ਦੇ ਸਾਬਕਾ ਰਗਬੀ ਖਿਡਾਰੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਘਟਨਾ ਸ਼ਨੀਵਾਰ ਸਵੇਰੇ ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਵਾਪਰੀ ਹੈ।

ਜਿੱਥੇ 22 ਵਾਰ ਅਰਜਨਟੀਨਾ ਲਈ ਖੇਡਣ ਵਾਲੇ 42 ਸਾਲਾ ਖਿਡਾਰੀ ਫੇਡੇਰਿਕੋ ਮਾਰਟਿਨ ਅਰਾਮਬੁਰੂ ਉਸ ਸਮੇਂ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ ਜਦੋਂ ਤੜਕੇ ਉਸ ਦੀ ਇਕ ਸਮੂਹ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ, ਜਿਸ ਤੋਂ ਬਾਅਦ ਵਾਪਸ ਪਰਤਦੇ ਸਮੇਂ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਉਸ ਦਾ ਕਤਲ ਗੋਲੀ ਮਾਰ ਕੇ ਕਰ ਦਿੱਤਾ ਗਿਆ।

ਇਸ ਖਿਡਾਰੀ ਦੀ ਮੌਤ ਦੀ ਖਬਰ ਮਿਲਦੇ ਹੀ ਜਿੱਥੇ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਖਿਡਾਰੀ ਵਲੋ ਅਰਜਨਟੀਨਾ ਲਈ 22 ਵਾਰ ਰਗਬੀ ਵੀ ਖੇਡੀ ਗਈ ਸੀ।। ਪੁਲੀਸ ਵੱਲੋਂ ਜਿਥੇ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਪੁਲਿਸ ਵੱਲੋਂ ਦੋਸ਼ੀਆਂ ਨੂੰ ਜਲਦ ਹੀ ਕਾਬੂ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।



error: Content is protected !!