BREAKING NEWS
Search

ਪੰਜਾਬ ਚ 2 ਬੱਚਿਆਂ ਦੀ ਮਾਂ ਨੇ ਕੀਤੀ ਅਜਿਹੀ ਕਰਤੂਤ ਘਰਵਾਲਾ ਕਰ ਰਿਹਾ ਹੁਣ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਲੋਕ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਦਾ ਰੁੱਖ ਕਰਦੇ ਹਨ ਅਤੇ ਵਿਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਪੂਰਾ ਕਰ ਸਕਣ। ਇਸ ਤਰਾਂ ਹੀ ਬਹੁਤ ਸਾਰੇ ਹੋਰ ਸੂਬਿਆਂ ਤੋਂ ਆਏ ਪਰਵਾਸੀ ਪੰਜਾਬ ਵਿਚ ਆ ਕੇ ਵੀ ਆਪਣਾ ਕੰਮਕਾਜ ਕਰਦੇ ਹਨ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ। ਬਹੁਤ ਸਾਰੇ ਪ੍ਰਵਾਸੀਆਂ ਵੱਲੋਂ ਜਿੱਥੇ ਆਪਣੇ ਪਰਿਵਾਰਾਂ ਨੂੰ ਵੀ ਪੰਜਾਬ ਵਿੱਚ ਲਿਆਂਦਾ ਗਿਆ ਹੈ। ਉਥੇ ਹੀ ਅਜਿਹੇ ਪ੍ਰਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਪਰ ਉਨ੍ਹਾਂ ਦੀਆਂ ਮੁਸ਼ਕਲਾਂ ਉਸ ਸਮੇਂ ਵੱਧ ਜਾਂਦੀਆਂ ਹਨ ਜਦੋਂ ਉਨ੍ਹਾਂ ਦੇ ਕਿ ਪਰਿਵਾਰਕ ਮਾਮਲੇ ਉਨ੍ਹਾਂ ਦੀ ਜ਼ਿੰਦਗੀ ਨੂੰ ਮੁਸ਼ਕਲਾਂ ਵਿੱਚ ਲੈ ਆਉਂਦੇ ਹਨ। ਕਈ ਪਰਿਵਾਰਾਂ ਵਿਚ ਆਪਸੀ ਰਿਸ਼ਤੇ ਇਸ ਕਦਰ ਵਿਗੜ ਜਾਂਦੇ ਹਨ ਕੇ ਕਈ ਪ੍ਰਵਾਰਾਂ ਨੂੰ ਭਾਰੀ ਸ਼ਰਮਿੰਦਗੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਦੋ ਬੱਚਿਆਂ ਦੀ ਮਾਂ ਵੱਲੋਂ ਅਜਿਹੀ ਕਰਤੂਤ ਕੀਤੀ ਗਈ ਹੈ ਕਿ ਘਰ ਵਾਲੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਸਬਾ ਕਾਹਨੂੰਵਾਨ ਦੇ ਅਧੀਨ ਆਉਣ ਵਾਲੇ ਪਿੰਡ ਚੱਕ ਸ਼ਰੀਫ ਤੋਂ ਸਾਹਮਣੇ ਆਇਆ ਹੈ।

ਜਿੱਥੇ ਪੁਲਿਸ ਨੂੰ ਇਕ ਪ੍ਰਵਾਸੀ ਮਜ਼ਦੂਰ ਗੋਬਿੰਦ ਦਾਸ ਪੁੱਤਰ ਮੱਖਣ ਦਾਸ ਵੱਲੋਂ ਭੈਣੀ ਮੀਆਂ ਖਾਂ ਪੁਲਿਸ ਸਟੇਸ਼ਨ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੇ ਦੋ ਬੱਚਿਆਂ ਦੀ ਮਾਂ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਹੀ ਅਮਰਜੀਤ ਸਿੰਘ ਨਾਲ ਫਰਾਰ ਹੋ ਗਈ ਹੈ। ਉਸ ਨੇ ਦੱਸਿਆ ਕਿ ਉਹ ਪਿਛਲੇ 30 ਸਾਲ ਤੋਂ ਆਪਣੇ ਪਰਿਵਾਰ ਸਮੇਤ ਇਸ ਪਿੰਡ ਵਿਚ ਰਹਿ ਰਿਹਾ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਹੈ। 13 ਤਰੀਕ ਨੂੰ ਉਸ ਦੀ ਪਤਨੀ ਅਤੇ ਉਸ ਦੇ ਗੁਆਂਢ ਵਿਚ ਰਹਿਣ ਵਾਲਾ ਅਮਰਜੀਤ ਬੱਚਿਆਂ ਸਮੇਤ ਘਰ ਤੋਂ ਫ਼ਰਾਰ ਹੋਏ ਹਨ।

ਜਿਸ ਵੱਲੋਂ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਦੇ ਬਾਵਜੂਦ ਵੀ ਅਜੇ ਤਕ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਲੱਭਿਆ ਨਹੀਂ ਗਿਆ ਹੈ। ਉਸ ਨੇ ਮੰਗ ਕੀਤੀ ਹੈ ਕਿ ਦੋਸ਼ੀ ਦੇ ਖਿਲਾਫ ਕਾਰਵਾਈ ਕਰਦਿਆਂ ਹੋਇਆ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਤੁਰੰਤ ਲੱਭ ਕੇ ਉਸ ਦੇ ਹਵਾਲੇ ਕੀਤਾ ਜਾਵੇ।



error: Content is protected !!