BREAKING NEWS
Search

ਨਕਾਬਪੋਸ਼ ਲੁਟੇਰਿਆਂ ਨੇ ਘਰ ‘ਚ ਔਰਤਾਂ ਨੂੰ ਬੰਦੀ ਬਣਾ ਕੇ ਕੀਤਾ ਇਹ ਖੌਫਨਾਕ ਕਾਂਡ – ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰ ਰਹੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਨ੍ਹਾਂ ਕਾਰਨ ਪੰਜਾਬ ਦੇ ਮਾਹੌਲ ਤੇ ਵੀ ਇਸਦਾ ਗਹਿਰਾ ਅਸਰ ਵੇਖਿਆ ਜਾ ਰਿਹਾ ਹੈ। ਇਨ੍ਹਾਂ ਘਟਨਾਵਾਂ ਦੇ ਆਏ ਦਿਨ ਹੀ ਸਾਹਮਣੇ ਆਉਣ ਕਾਰਨ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ ਜਿਥੇ ਪੰਜਾਬ ਦੇ ਹਲਾਤਾਂ ਨੂੰ ਵਿਗੜਨ ਤੋਂ ਬਚਾਇਆ ਜਾ ਸਕੇ। ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵੱਲੋਂ ਜਿੱਥੇ ਦਿਨ-ਦਿਹਾੜੇ ਹੀ ਕਈ ਘਰਾਂ ਵਿਚ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ, ਉਥੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾਂਦਾ ਹੈ।

ਹੁਣ ਨਕਾਬਪੋਸ਼ ਲੁਟੇਰਿਆਂ ਵੱਲੋਂ ਘਰ ਵਿੱਚ ਔਰਤਾਂ ਨੂੰ ਬੰਦੀ ਬਣਾ ਕੇ ਇਹ ਕਾਡ ਕੀਤਾ ਗਿਆ ਹੈ ਜਿਥੇ ਇਲਾਕੇ ਵਿਚ ਦਹਿਸ਼ਤ ਦੀ ਲਹਿਰ ਫੈਲ ਗਈ ਹੈ, ਜਿਸ ਨਾਲ ਜੁੜੀ ਹੋਈ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਪਾ ਮੰਡੀ ਤੋਂ ਸਾਹਮਣੇ ਆਈ ਹੈ, ਜਿੱਥੇ ਅੱਜ ਸਥਾਨਕ ਮੰਡੀ ਦੇ ਬਾਬਾ ਮੱਠ ਦੇ ਕੋਲ਼ ਇੱਕ ਘਰ ਵਿੱਚ ਲੁਟੇਰਿਆਂ ਵੱਲੋਂ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਅਤੇ ਇੱਕ ਸਕਾਰਪੀਓ ਗੱਡੀ ਚੋਰੀ ਕਰ ਲਈ ਗਈ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਔਰਤ ਸੁਖਪਾਲ ਕੌਰ ਆਪਣੇ ਘਰ ਦੇ ਗੇਟ ਸਾਫ਼ ਕਰ ਰਹੀ ਸੀ, ਉਸ ਸਮੇਂ ਲੁਟੇਰੇ ਉਸ ਦੇ ਕੋਲ ਆਏ ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ, ਜਿਨ੍ਹਾਂ ਨੇ ਉਸ ਦੇ ਘਰ ਵਿੱਚ ਜਬਰਦਸਤੀ ਆ ਕੇ ਉਸਨੂੰ ਅਤੇ ਹੋਰ ਔਰਤਾਂ ਨੂੰ ਪਿਸਤੋਲ ਦੀ ਨੋਕ ਤੇ ਬੰਧਕ ਬਣਾ ਲਿਆ ਅਤੇ ਉਨ੍ਹਾਂ ਦੇ ਘਰ ਤੋਂ ਸਕਾਰਪੀਓ ਗੱਡੀ ਲੈ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ , ਇਹ ਸਾਰੀ ਘਟਨਾ ਨਜ਼ਦੀਕ ਇੱਕ ਸਟੋਰ ਦੀ ਛੱਤ ਤੇ ਖੜ੍ਹੇ ਵਿਅਕਤੀ ਵੱਲੋਂ ਵੇਖ ਲਈ ਗਈ।

ਜਿਸ ਵੱਲੋਂ ਲੁਟੇਰਿਆਂ ਨੂੰ ਰੋਕਣ ਵਾਸਤੇ ਕੁਝ ਬੱਲੀਆਂ ਸੁੱਟ ਦਿੱਤੀਆਂ ਗਈਆਂ ਜਿਸ ਨਾਲ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਪਰ ਲੁਟੇਰੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।



error: Content is protected !!