BREAKING NEWS
Search

ਮਸ਼ਹੂਰ ਬੋਲੀਵੁਡ ਅਦਾਕਾਰਾ ਕੰਗਨਾ ਰਣੌਤ ਲਈ ਆਈ ਮਾੜੀ ਖਬਰ – ਅਦਾਲਤ ਨੇ ਪਾਈ ਇਹ ਝਾੜ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿੱਚ ਕਿਸਾਨੀ ਸੰਘਰਸ਼ ਦੇ ਦੌਰਾਨ ਜਿੱਥੇ ਬਹੁਤ ਸਾਰੇ ਗਾਇਕਾ ਅਤੇ ਅਦਾਕਾਰਾ ਵੱਲੋਂ ਕਿਸਾਨਾਂ ਦਾ ਸਮਰਥਨ ਕੀਤਾ ਗਿਆ ਹੈ ਅਤੇ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨਾਂ ਦੇ ਨਾਲ ਹੋ ਕੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਵਾਸਤੇ ਲਗਾਤਾਰ ਸੰਘਰਸ਼ ਕੀਤਾ ਗਿਆ। ਉਥੇ ਹੀ ਕੁਝ ਫ਼ਿਲਮੀ ਹਸਤੀਆਂ ਵੱਲੋਂ ਜਿੱਥੇ ਪੰਜਾਬ ਆ ਕੇ ਆਪਣੀਆਂ ਫਿਲਮਾਂ ਦੀ ਸ਼ੂਟਿੰਗ ਕੀਤੀ ਜਾਂਦੀ ਹੈ, ਪਰ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਪੰਜਾਬੀਆਂ ਬਾਰੇ ਬਹੁਤ ਹੀ ਜ਼ਿਆਦਾ ਭੜਕਾਊ ਟਿਪਣੀਆ ਤੇ ਗੱਲਾਂ ਕੀਤੀਆਂ ਗਈਆਂ ਜਿਸ ਕਾਰਨ ਉਨ੍ਹਾਂ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ।

ਅਦਾਕਾਰਾ ਕੰਗਨਾ ਰਣੌਤ ਵੱਲੋਂ ਜਿਥੇ ਲਗਾਤਾਰ ਕਿਸਾਨੀ ਸੰਘਰਸ਼ ਨੂੰ ਲੈ ਕੇ ਕਿਸਾਨਾਂ ਉੱਪਰ ਕਈ ਤਰ੍ਹਾਂ ਦੇ ਸ਼ਬਦੀ ਹਮਲੇ ਕੀਤੇ, ਜਿਸ ਕਾਰਨ ਉਸ ਦੀਆਂ ਫਿਲਮਾਂ ਅਤੇ ਉਸ ਦੇ ਪੰਜਾਬ ਆਉਣ ਉਪਰ ਵੀ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਗਿਆ। ਅਜਿਹੀਆ ਫ਼ਿਲਮੀ ਹਸਤੀਆਂ ਆਏ ਦਿਨ ਹੀ ਕਿਸੇ ਨਾ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ,ਤੇ ਅਜਿਹੀਆਂ ਹਸਤੀਆਂ ਵੱਲੋਂ ਕਾਨੂੰਨ ਦੀਆਂ ਧੱਜੀਆਂ ਵੀ ਉਡਾਈਆਂ ਜਾਂਦੀਆਂ ਹਨ।

ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਲਈ ਇਹ ਬੜੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਲਤ ਵੱਲੋਂ ਉਸ ਨੂੰ ਝਾੜ ਪਾਈ ਗਈ ਹੈ,ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਉਸ ਦੀਆਂ ਮੁਸ਼ਕਲਾਂ ਲਗਾਤਾਰ ਵਧ ਰਹੀਆਂ ਹਨ ਉਥੇ ਹੀ ਗੀਤਕਾਰ ਜਾਵੇਦ ਅਖਤਰ ਉਪਰ ਮਾਣਹਾਨੀ ਦੇ ਕੇਸ ਨੂੰ ਲੈ ਕੇ ਆਏ ਦਿਨ ਲਗਾਤਾਰ ਵਿਵਾਦ ਦੇ ਵਿਚ ਫਸਦੀ ਜਾ ਰਹੀ ਹੈ। ਜਿੱਥੇ ਕੰਗਨਾ ਰਣੌਤ ਵੱਲੋਂ ਅਦਾਲਤ ਵਿਚ ਕਾਰਵਾਈ ਵਿਚ ਭਾਗ ਲੈਣ ਤੋਂ ਸਥਾਈ ਛੋਟ ਦੀ ਮੰਗ ਕੀਤੀ ਗਈ ਸੀ, ਓਥੇ ਹੀ ਅਦਾਲਤ ਵੱਲੋਂ ਉਸਦੀ ਦਾਇਰ ਕੀਤੀ ਗਈ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਜਿਸ ਵਾਸਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਅਪਰੈਲ ਤੱਕ ਕੀਤੀ ਗਈ ਹੈ। ਉਥੇ ਹੀ ਮਜਿਸਟਰੇਟ ਆਰ ਆਰ ਖਾਨ ਵੱਲੋਂ ਅਦਾਕਾਰਾ ਕੰਗਨਾ ਰਣੌਤ ਨੂੰ ਝਾੜ ਪਾਈ ਗਈ ਹੈ ਅਤੇ ਆਖਿਆ ਗਿਆ ਹੈ ਕਿ ਬੇਸ਼ੱਕ ਉਹ ਇਕ ਸੈਲੀਬ੍ਰਿਟੀ ਹੈ, ਪਰ ਉਸ ਨੂੰ ਇਹ ਗੱਲ ਨਹੀਂ ਭੁੱਲਣੀ ਚਾਹੀਦੀ ਕਿ ਉਹ ਇਸ ਮਾਮਲੇ ਵਿਚ ਦੋਸ਼ੀ ਵੀ ਹੈ। ਇਸ ਲਈ ਉਸ ਨੂੰ ਕਾਨੂੰਨ ਤੇ ਸਥਾਪਤ ਪ੍ਰਕਿਰਿਆ ਅਤੇ ਉਸਦੇ ਜ਼ਮਾਨਤ ਬਾਂਡ ਦੇ ਨਿਯਮਾਂ ਤੇ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ।



error: Content is protected !!