ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਥੇ ਇਨ੍ਹਾਂ ਵੱਖ ਵੱਖ ਘਟਨਾਵਾਂ ਦਾ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਲੋਕਾਂ ਦੀ ਮੌਤ ਹੋਣ ਨਾਲ ਉਨ੍ਹਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਅਤੇ ਉਨ੍ਹਾਂ ਦੇ ਜਾਣ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਸੜਕ ਹਾਦਸਿਆ ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸਿਆਂ ਦੇ ਕਾਰਨ ਹੁੰਦੀ ਹੈ। ਉਥੇ ਹੀ ਕਈ ਲੋਕਾਂ ਦੀ ਮੌਤ ਦਾ ਕਾਰਨ ਆਪਸੀ ਵਿਵਾਦ ਵੀ ਹੋ ਜਾਂਦਾ ਹੈ।

ਆਪਸੀ ਦੁਸ਼ਮਣੀ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਮਾਸੂਮ ਨਾਬਾਲਗ ਬੱਚਿਆਂ ਦਾ ਕਤਲ ਵੀ ਕਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਮੁਲਜ਼ਮਾਂ ਦੀ ਨਿਸ਼ਾਨਦੇਹੀ ਤੇ ਇਹ ਵੱਡਾ ਖੁਲਾਸਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲਾ ਗੁਰਦਾਸਪੁਰ ਅਧੀਨ ਆਉਂਦੇ ਕਸਬਾ ਭੈਣੀ ਮੀਆਂ ਖਾਂ ਦੇ ਪਿੰਡ ਕਠਾਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 17 ਸਾਲਾ ਨੌਜਵਾਨ ਸੁਖਦੇਵ ਸਿੰਘ 23- 24 ਮਾਰਚ ਦੀ ਰਾਤ ਨੂੰ ਉਸ ਸਮੇਂ ਲਾਪਤਾ ਹੋ ਗਿਆ ਸੀ ਜਦੋਂ ਉਹ ਗੰਨੇ ਦੀ ਟਰਾਲੀ ਲੈ ਕੇ ਮੁਕੇਰੀਆਂ ਮਿੱਲ ਲਈ ਗਿਆ ਸੀ, ਰਸਤੇ ਵਿੱਚ ਜਿੱਥੇ ਟਰੈਕਟਰ-ਟਰਾਲੀ ਮਿਲੇ ਉੱਥੇ ਹੀ ਇਹ ਨੌਜਵਾਨ ਮਿੱਲ ਵਿਚ ਵੀ ਨਹੀਂ ਪਹੁੰਚਿਆ ਸੀ।

ਜਿਸ ਤੇ ਮਾਪਿਆਂ ਵੱਲੋਂ ਆਪਣੇ ਪੁੱਤਰ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਾਈ ਗਈ ਸੀ ਅਤੇ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਮ੍ਰਿਤਕ ਨੌਜਵਾਨ ਸੁਖਦੇਵ ਸਿੰਘ ਦੇ ਮਾਪਿਆਂ ਵੱਲੋਂ ਪਿੰਡ ਮੌਜਪੁਰ ਦੇ ਕੁਝ ਵਿਅਕਤੀਆਂ ਦੇ ਖਿਲਾਫ ਸ਼ਿਕਾਇਤ ਦਰਜ ਕਰਾਈ ਗਈ ਸੀ, ਪੁਲਸ ਵੱਲੋਂ ਸਖਤੀ ਨਾਲ ਪੁੱਛ ਪੜਤਾਲ ਕਰਨ ਤੇ ਉਨ੍ਹਾਂ ਲੋਕਾਂ ਵੱਲੋਂ ਆਪਣਾ ਗੁਨਾਹ ਕਬੂਲ ਕਰ ਲਿਆ ਗਿਆ ਅਤੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੁਖਦੇਵ ਸਿੰਘ ਦਾ ਰਸਤੇ ਵਿੱਚ ਕਤਲ ਕਰਕੇ ਬਿਆਸ ਦਰਿਆ ਦੇ ਵਿਚ ਉਸ ਦੀ ਲਾਸ਼ ਨੂੰ ਪੱਥਰਾਂ ਨਾਲ ਬੰਨ੍ਹ ਕੇ ਸੁੱਟ ਦਿੱਤਾ ਗਿਆ ਸੀ।

ਦੋਸ਼ੀਆਂ ਨੂੰ ਨਾਲ ਲੈ ਕੇ ਜਿੱਥੇ ਸੂਬਾ ਪੁਲਿਸ ਰੈਸਕਿਉ ਟੀਮ ਜਲੰਧਰ ਅਤੇ ਪਿੰਡ ਮੋਜ਼ਪੁਰ ਦੇ ਕੁਝ ਨੌਜਵਾਨਾਂ ਦੀ ਮਦਦ ਨਾਲ ਦੋਸ਼ੀਆਂ ਵੱਲੋਂ ਘਟਨਾ ਸਥਾਨ ਤੇ ਜਾ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਬਿਆਸ ਦਰਿਆ ਦੇ ਡੂੰਘੇ ਪਾਣੀ ਵਿਚੋਂ ਬਰਾਮਦ ਕਰਕੇ ਪੋਸਟਮਾਰਟਮ ਕਰਵਾਇਆ ਗਿਆ ਹੈ। ਇਸ ਮਾਮਲੇ ਦੇ ਤਹਿਤ 8 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ।


ਤਾਜਾ ਜਾਣਕਾਰੀ
ਪੰਜਾਬ ਚ ਇੱਥੇ ਮੁਲਜਮਾਂ ਦੀ ਨਿਸ਼ਾਨਦੇਹੀ ਤੇ ਹੋਇਆ ਵੱਡਾ ਖੁਲਾਸਾ ਇਲਾਕੇ ਚ ਪਿਆ ਮਾਤਮ
ByadminMarch 27, 2022Comments Off on ਪੰਜਾਬ ਚ ਇੱਥੇ ਮੁਲਜਮਾਂ ਦੀ ਨਿਸ਼ਾਨਦੇਹੀ ਤੇ ਹੋਇਆ ਵੱਡਾ ਖੁਲਾਸਾ ਇਲਾਕੇ ਚ ਪਿਆ ਮਾਤਮ
Previous Postਪਿਓ ਪੁੱਤ ਨੂੰ ਇਕੱਠਿਆਂ ਲੈ ਗਈ ਏਦਾਂ ਮੌਤ , ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ – ਤਾਜਾ ਵੱਡੀ ਖਬਰ
Next Postਮੋਦੀ ਸਰਕਾਰ ਨੇ ਲੈ ਲਿਆ ਹੁਣ ਇਹ ਵੱਡਾ ਫੈਸਲਾ – ਜਨਤਾ ਚ ਛਾਈ ਖੁਸ਼ੀ, ਤਾਜਾ ਵੱਡੀ ਖਬਰ