ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿਥੇ ਫ਼ਿਲਮੀ ਖੇਤਰ ਵਿਚ ਆਪਣੀ ਇਕ ਵੱਖਰੀ ਹੋਂਦ ਕਾਇਮ ਕੀਤੀ ਗਈ ਹੈ। ਉਥੇ ਹੀ ਫਿਲਮ ਜਗਤ ਵਿੱਚ ਉਨ੍ਹਾਂ ਵੱਲੋਂ ਬਹੁਤ ਹੀ ਸੁਪਰ ਹਿੱਟ ਫਿਲਮਾਂ ਦਿੱਤੀਆਂ ਗਈਆਂ ਹਨ ਅਤੇ ਕਈ ਅਜਿਹੀਆਂ ਹਸਤੀਆਂ ਵੀ ਹਨ ਜਿਨ੍ਹਾਂ ਵੱਲੋਂ ਉਨ੍ਹਾਂ ਫ਼ਿਲਮਾਂ ਦੇ ਵਿੱਚ ਖਾਸ ਗੀਤਾਂ ਉਪਰ ਦਿੱਤੀ ਪੇਸ਼ਕਾਰੀ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਅਜਿਹੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਜਾਂਦੀਆਂ ਹਨ ਉਥੇ ਉਹ ਆਪਣੀਆਂ ਚਰਚਿਤ ਫਿਲਮਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ। ਉਥੇ ਹੀ ਕੁਝ ਫਿਲਮਾਂ ਦੇ ਗੀਤ ਇਸ ਕਦਰ ਹਿੱਟ ਹੋ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਪਹਿਚਾਣ ਦੁਨੀਆ ਦੇ ਕੋਨੇ-ਕੋਨੇ ਵਿੱਚ ਹੋ ਜਾਂਦੀ ਹੈ।

ਫਿਲਮ ਦੇ ਗੀਤਾਂ ਤੋਂ ਇਲਾਵਾ ਬਹੁਤ ਸਾਰੀਆਂ ਹਸਤੀਆਂ ਆਪਣੇ ਪਰਿਵਾਰਕ ਵਿਵਾਦ ਨੂੰ ਲੈ ਕੇ ਵੀ ਚਰਚਾ ਵਿੱਚ ਬਣ ਜਾਂਦੀਆਂ ਹਨ। ਪਰ ਅੱਜ ਦੇ ਦੌਰ ਵਿਚ ਬਹੁਤ ਸਾਰੀਆਂ ਹਸਤੀਆਂ ਜਿੱਥੇ ਕਰੋਨਾ ਦੀ ਚਪੇਟ ਵਿੱਚ ਆਈਆਂ ਹਨ। ਉਥੇ ਹੀ ਵਾਪਰਨ ਵਾਲੇ ਹਾਦਸਿਆਂ ਦਾ ਸ਼ਿਕਾਰ ਕਈ ਫ਼ਿਲਮੀ ਹਸਤੀਆਂ ਹੋ ਰਹੀਆਂ ਹਨ। ਹੁਣ ਮਸ਼ਹੂਰ ਬਾਲੀਵੁੱਡ ਅਦਾਕਾਰਾ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਉਸ ਦੇ ਪ੍ਰਸੰਸਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ ਇਹ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਫਿਲਮੀ ਅਦਾਕਾਰਾ ਮਲਾਇਕਾ ਅਰੋੜਾ ਦੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਐਕਸਪ੍ਰੈਸ-ਵੇਅ ਦੇ ਖੋਪੋਲੀ ਵਿੱਚ ਤਿੰਨ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।

ਇਸ ਹਾਦਸੇ ਦੇ ਕਾਰਨ ਜਿਥੇ ਫ਼ਿਲਮੀ ਅਦਾਕਾਰਾ ਮਲਿਕਾ ਅਰੋੜਾ ਨੂੰ ਕੁਝ ਮਾਮੂਲੀ ਸੱਟਾਂ ਲੱਗੀਆਂ ਹਨ ਉਥੇ ਹੀ ਉਨ੍ਹਾਂ ਨੂੰ ਨਜਦੀਕ ਦੇ ਇਕ ਹਸਪਤਾਲ ਲਿਜਾਇਆ ਗਿਆ ਹੈ। ਜਿੱਥੇ ਉਹ ਜੇਰੇ ਇਲਾਜ ਹਨ । ਘਟਨਾ ਦੀ ਜਾਣਕਾਰੀ ਦਿੰਦੇ ਹੋਏ ਅਦਾਕਾਰਾ ਮਲਾਇਕਾ ਅਰੋੜਾ ਦੀ ਭੈਣ ਅੰਮ੍ਰਿਤਾ ਅਰੋੜਾ ਨੇ ਦੱਸਿਆ ਹੈ ਕਿ ਮਲਾਇਕਾ ਅਰੋੜਾ ਬਿਲਕੁਲ ਠੀਕ ਹੈ ਅਤੇ ਉਸ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

Home ਤਾਜਾ ਜਾਣਕਾਰੀ ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ ,ਪ੍ਰਸੰਸਕ ਕਰ ਰਹੇ ਦੁਆਵਾਂ – ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ ,ਪ੍ਰਸੰਸਕ ਕਰ ਰਹੇ ਦੁਆਵਾਂ – ਤਾਜਾ ਵੱਡੀ ਖਬਰ
ByadminApril 3, 2022Comments Off on ਇਸ ਮਸ਼ਹੂਰ ਬੋਲੀਵੁਡ ਅਦਾਕਾਰਾ ਨਾਲ ਵਾਪਰਿਆ ਭਿਆਨਕ ਹਾਦਸਾ ,ਪ੍ਰਸੰਸਕ ਕਰ ਰਹੇ ਦੁਆਵਾਂ – ਤਾਜਾ ਵੱਡੀ ਖਬਰ
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ , ਹੋਈਆਂ ਮੌਤਾਂ- ਛਾਈ ਸੋਗ ਦੀ ਲਹਿਰ
Next Postਪੰਜਾਬ :ਸੜਕ ਹਾਦਸਿਆਂ ਨੂੰ ਰੋਕਣ ਲੈ ਮਾਨ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ , ਚੁੱਕਿਆ ਇਹ ਵੱਡਾ ਕਦਮ – ਤਾਜਾ ਵੱਡੀ ਖਬਰ